ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵੱਲੋਂ  ਕਰਵਾਇਆ ਗਿਆ ਹਫ਼ਤਾਵਾਰੀ ਕੀਰਤਨ ਸਮਾਗਮ

ਗੁਰੂ ਸਾਹਿਬ ਨੇ ਸਮੁੱਚੀ ਲੋਕਾਈ ਨੂੰ ਆਪਸੀ ਸਰਬ ਸਾਂਝੀਵਾਲਤਾ ਦਾ ਉਪਦੇਸ਼ ਦਿੱਤਾ -ਭੁਪਿੰਦਰ ਸਿੰਘ* 

ਲੁਧਿਆਣਾ 7 ਜਨਵਰੀ (ਕਰਨੈਲ ਸਿੰਘ ਐੱਮ.ਏ.)  ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਵੱਲੋਂ ਅੱਜ ਗੁਰਦੁਆਰਾ ਸ਼੍ਰੀ ਗੁਰੁ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਲੁਧਿਆਣਾ ਵਿਖੇ ਬੜੀ ਸ਼ਰਧਾ ਭਾਵਨਾ ਦੇ ਨਾਲ ਹਫਤਾਵਾਰੀ ਕੀਰਤਨ ਸਮਾਗਮ ਕਰਵਾਇਆ ਗਿਆ। ਜਿਸ ਅੰਦਰ  ਵਿਸ਼ੇਸ਼ ਤੌਰ ਤੇ  ਆਪਣੇ ਕੀਰਤਨੀ ਜੱਥੇ ਸਮੇਤ ਹਾਜ਼ਰੀ ਭਰਨ  ਲਈ ਪੁੱਜੇ ਪੰਥ ਦੇ ਪ੍ਰਸਿੱਧ ਕੀਰਤਨੀਏ  ਭਾਈ ਅਮਨਦੀਪ ਸਿੰਘ ਹਜ਼ੂਰੀ ਰਾਗੀ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਸ਼੍ਰੀ ਅਨੰਦਪੁਰ ਸਾਹਿਬ ਵਾਲਿਆਂ ਦੇ ਕੀਰਤਨੀ ਜੱਥੇ  ਨੇ ਗੁਰਬਾਣੀ ਦਾ ਇਲਾਹੀ ਕੀਰਤਨ ਕਰਕੇ  ਜਿੱਥੇ ਸੰਗਤਾਂ ਨੂੰ ਨਿਹਾਲ ਕੀਤਾ, ਉੱਥੇ ਨਾਲ ਹੀ  ਸੰਗਤਾਂ ਦੇ ਨਾਲ ਆਪਣੇ ਵਿਚਾਰਾਂ ਦੀ ਸਾਂਝ ਕਰਦਿਆਂ ਭਾਈ ਅਮਨਦੀਪ ਸਿੰਘ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਵੱਲੋਂ ਸਮੁੱਚੀ ਮਨੁੱਖਤਾ ਨੂੰ ਬਖਸ਼ੇ ਸਿਧਾਂਤਾਂ "ਨਾਮ ਜਪੋ,ਕਿਰਤ ਕਰੋ ਤੇ ਵੰਡ ਛਕੋ" ਨੂੰ ਆਪਣੀ ਜ਼ਿੰਦਗੀ ਦਾ ਹਿੱਸਾ ਬਣਾ ਕੇ ਆਪਣਾ ਜੀਵਨ ਗੁਰੂ ਆਸੇ ਅਨੁਸਾਰ ਜੀਉਣ ਦੀ ਕੋਸ਼ਿਸ਼ ਕਰੀਏ। ਕੀਰਤਨ ਸਮਾਗਮ ਦੌਰਾਨ ਇਕੱਤਰ ਹੋਈਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਸ੍ਰ. ਭੁਪਿੰਦਰ ਸਿੰਘ ਨੇ ਕਿਹਾ ਕਿ ਗੁਰੂ ਸਾਹਿਬ ਨੇ ਜਿੱਥੇ ਸਮੁੱਚੀ ਲੋਕਾਈ ਨੂੰ ਜਾਤ-ਪਾਤ, ਧਰਮ ਦੀਆਂ ਸੌੜੀਆਂ ਵਲਗਣਾਂ ਤੋਂ ਉਂਪਰ ਉਠ ਕੇ ਆਪਸੀ ਇੱਕਜੁੱਟਤਾ ਅਤੇ ਏਕਤਾ ਦਾ ਉਪਦੇਸ਼ ਦਿੱਤਾ ਉੱਥੇ ਨਾਲ ਹੀ ਦਿਖਾਵੇ ਦੀਆਂ ਰਸਮਾਂ ਰਿਵਾਜਾਂ ਨੂੰ ਛੱਡ ਕੇ ਮਨੁੱਖ ਨੂੰ ਸੱਚੇ ਦਿਲੋਂ ਪ੍ਰਭੂ ਸਿਮਰਨ ਕਰਨ ਦੀ ਤਾਕੀਦ ਕੀਤੀ। ਅੱਜ ਲੋੜ ਹੈ ਪ੍ਰਭੂ ਕੀਰਤੀ ਵਿੱਚ ਲੀਨ ਰਹਿਣ ਵਾਲੇ ਸਾਹਿਬ ਸ਼੍ਰੀ ਗੁਰੁ ਨਾਨਕ ਦੇਵ ਜੀ ਦੇ ਪੂਰਨਿਆਂ ਤੇ ਚੱਲਦਿਆਂ ਸੰਗਤਾਂ ਆਪਣਾ ਜੀਵਨ ਸਫਲ ਕਰਨ। ਇਸ ਮੌਕੇ ਸ੍ਰ.ਭੁਪਿੰਦਰ ਸਿੰਘ ਨੇ ਸੰਗਤਾਂ ਦਾ ਧੰਨਵਾਦ ਪ੍ਰਗਟ ਕੀਤਾ ਅਤੇ ਕਿਹਾ ਕਿ ਸਵ: ਜੱਥੇਦਾਰ ਅਵਤਾਰ ਸਿੰਘ ਮੱਕੜ ਸਾਬਕਾ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਿੱਘੇ ਸਹਿਯੋਗ ਨਾਲ ਸੁਸਾਇਟੀ ਵੱਲੋਂ ਚਲਾਈ ਜਾ ਰਹੀ ਹਫ਼ਤਾਵਾਰੀ ਕੀਰਤਨ ਸਮਾਗਮ ਦੀ ਲੜੀ ਸੰਗਤਾਂ ਦੇ ਲਈ ਪ੍ਰੇਰਣਾ ਦਾ ਸਰੋਤ ਬਣ ਚੁੱਕੀ ਹੈ। ਇਸ ਦੌਰਾਨ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਸ੍ਰ.ਭੁਪਿੰਦਰ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਸਾਝੇ ਤੌਰ ਤੇ ਗੁਰੂ ਘਰ ਦੇ ਕੀਰਤਨੀ ਜੱਥਿਆਂ ਦੇ ਮੈਂਬਰਾਂ ਨੂੰ ਸਿਰੋਪਾਉ ਭੇਟ ਕੀਤੇ ਅਤੇ ਸੰਗਤਾਂ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਅਗਲੇ ਹਫਤਾਵਾਰੀ ਕੀਰਤਨ ਸਮਾਗਮ ਅੰਦਰ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਰਾਜ ਉਦੇ ਸਿੰਘ ਖ਼ਾਲਸਾ ਹਜ਼ੂਰੀ ਰਾਗੀ ਤਖਤ ਸ਼੍ਰੀ ਪਟਨਾ ਸਾਹਿਬ,ਬਿਹਾਰ ਦਾ ਜੱਥਾ ਆਪਣੀਆਂ ਹਾਜ਼ਰੀਆਂ ਭਰ ਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਨਿਹਾਲ ਕਰੇਗਾ। ਸਮਾਗਮ ਅੰਦਰ  ਗੁਰਦੁਆਰਾ ਸਾਹਿਬ  ਦੇ ਪ੍ਰਧਾਨ ਸ੍ਰ. ਇੰਦਰਜੀਤ ਸਿੰਘ ਮੱਕੜ, ਸ੍ਰ.ਜਤਿੰਦਰਪਾਲ ਸਿੰਘ ਸਲੂਜਾ, ਕਰਨੈਲ ਸਿੰਘ ਬੇਦੀ, ਮਨਜੀਤ ਸਿੰਘ ਟੋਨੀ , ਪ੍ਰਿਤਪਾਲ ਸਿੰਘ , ਭੁਪਿੰਦਰਪਾਲ  ਸਿੰਘ ਧਵਨ  ,ਬਲਜੀਤ ਸਿੰਘ ਦੂਆ( ਨਵਦੀਪ ਰੀਜ਼ੋਰਟ) ਬਲਬੀਰ ਸਿੰਘ ਭਾਟੀਆ, ਸੁਰਿੰਦਰਪਾਲ ਸਿੰਘ ਭੁਟੀਆਨੀ, ਰਜਿੰਦਰ ਸਿੰਘ ਮੱਕੜ, ਬਲਜੀਤ ਸਿੰਘ ਮੱਕੜ, ਐਡਵੋਕੇਟ ਅਮਰਜੀਤ ਸਿੰਘ, ਜੀਤ ਸਿੰਘ,  ਗੁਰਵਿੰਦਰ ਸਿੰਘ  ਆੜਤੀ, ਸੁਰਿੰਦਰ ਸਿੰਘ ਸਚਦੇਵਾ, ਇੰਦਰਪਾਲ ਸਿੰਘ ਕਾਲੜਾ, ਕਮਲਦੀਪ ਸਿੰਘ ਕਾਲੜਾ, ਹਰਕੀਰਤ ਸਿੰਘ ਬਾਵਾ, ਸਰਪੰਚ ਗੁਰਚਰਨ ਸਿੰਘ, ਏ.ਪੀ ਸਿੰਘ ਅਰੋੜਾ , ਜਗਦੇਵ ਸਿੰਘ ਕਲਸੀ,ਅੱਤਰ ਸਿੰਘ ਮੱਕੜ, ਮਹਿੰਦਰ ਸਿੰਘ ਡੰਗ, ਰਜਿੰਦਰ ਸਿੰਘ ਡੰਗ, ਹਰਮੀਤ ਸਿੰਘ ਡੰਗ, ਅਵਤਾਰ ਸਿੰਘ ਮਿੱਡਾ, ਗੁਰਪ੍ਰੀਤ ਸਿੰਘ ਪ੍ਰਿੰਸ, ਸੁਖਪ੍ਰੀਤ ਸਿੰਘ ਮਨੀ, ਬਾਦਸ਼ਾਹ ਦੀਪ ਸਿੰਘ, ਕਰਨਦੀਪ ਸਿੰਘ, ਬਲ ਫਤਹਿ ਸਿੰਘ  ਵਿਸ਼ੇਸ਼ ਤੌਰ ਤੇ ਹਾਜ਼ਰ ਸਨ