ਆਪੇ ਗੁਰ ਚੇਲਾ ਨਗਰ ਕੀਰਤਨ ਦਾ ਗੁਰੂਸਰ ਸੁਧਾਰ ਪਹੁੰਚਣ ਤੇ ਜਥੇਦਾਰ ਜਗਜੀਤ ਸਿੰਘ ਤਲਵੰਡੀ, ਬਿਕਰਮਜੀਤ ਸਿੰਘ ਖਾਲਸਾ ਹਲਕਾ ਇੰਚਾਰਜ ਬਲਵਿੰਦਰ ਸਿੰਘ ਸੰਧੂ ਦੀ ਅਗਵਾਈ ਵਿੱਚ ਸੰਗਤਾਂ ਵੱਲੋਂ ਭਰਵਾਂ ਸਵਾਗਤ (ਰਾਏਕੋਟ ਤੋਂ ਹਾਕਮ ਸਿੰਘ ਧਾਲੀਵਾਲ ਦੀ ਵਿਸ਼ੇਸ਼ ਰਿਪੋਰਟ)
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਆਰੰਭ ਹੋਇਆ ‘ਆਪੇ ਗੁਰੁ ਚੇਲਾ’ ਨਗਰ ਕੀਰਤਨ ਰਾਤਰੀ ਵਿਸ਼ਰਾਮ ਤੋ ਉਪਰੰਤ ਤੀਜੇ ਦਿਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਆਲਮਗੀਰ ਤੋਂ ਅਗਲੇ ਪੜਾਅ ਗੁਰਦੁਆਰਾ ਮੇਹਦੀਆਣਾ ਸਾਹਿਬ ਲਈ ਤੋਂ ਗੁਰੂ ਗੋਬਿੰਦ ਸਿੰਘ ਮਾਰਗ ਰਾਹੀਂ ਖੇੜੀ ਝਮੇੜੀ , ਜੱਸੋਵਾਲ, ਜੋਧਾਂ, ਖੰਡੂਰ,ਮੋਹੀ, ਘੁਮਾਣ ਹੁੰਦਾ ਹੋਇਆ ਗੁਰਦੁਆਰਾ ਪਾਤਸ਼ਾਹੀ ਛੇਵੀਂ ਗੁਰੂਸਰ ਸੁਧਾਰ ਵਿਖੇ ਪੁੱਜਾ । ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਸਜਾਏ ਗਏ ਨਗਰ ਕੀਰਤਨ ਦੇ ਪਾਤਸਾਹੀ ਛੇਵੀਂ ਗੁਰੂਸਰ ਪਹੁੰਚਣ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਜਗਜੀਤ ਸਿੰਘ ਤਲਵੰਡੀ, ਬਿਕਰਮਜੀਤ ਸਿੰਘ ਖਾਲਸਾ ਹਲਕਾ ਇੰਚਾਰਜ ਲੋਕ ਸਭਾ ਹਲਕਾ ਸ੍ਰੀ ਫ਼ਤਹਿਗੜ੍ਹ ਸਾਹਿਬ,ਬਲਵਿੰਦਰ ਸਿੰਘ ਸੰਧੂ ਹਲਕਾ ਇੰਚਾਰਜ ਰਾਏਕੋਟ ,ਕੇਵਲ ਸਿੰਘ ਬਾਦਲ ਮੈਂਬਰ ਐਸਜੀਪੀਸੀ, ਵੱਲੋਂ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਦੀ ਤਰਫੋਂ ਨਗਰ ਕੀਰਤਨ ਦੀ ਅਗਵਾਈ ਕਰਦੇ ਪੰਜਾ ਪਿਆਰਿਆਂ, ਨਿਸ਼ਾਨਚੀ ਸਿੰਘਾਂ ਤੇ ਹਜ਼ੂਰੀ ਗ੍ਰੰਥੀ ਸਾਹਿਬਾਨ ਜੀ ਨੂੰ ਸਿਰਪਾਓ ਭੇਂਟ ਕੀਤੇ ਗਏ।ਨਗਰ ਕੀਰਤਨ ਦੇ ਆਗਮਨ ਤੇ ਸਮੂਹ ਸੰਗਤਾਂ ਵੱਲੋਂ ਭਰਵਾਂ ਸਵਾਗਤ ਕਰਦਿਆਂ ਫੁੱਲਾਂ ਦੀ ਵਰਖਾ ਕਰਦਿਆਂ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ। ਇਸ ਨਗਰ ਕੀਰਤਨ 'ਚ ਸ਼ਿਰਕਤ ਕਰਨ ਵਾਲੀਆਂ ਸੰਗਤਾਂ ਦੀ ਸਹੂਲਤ ਲਈ ਜਥੇ: ਤਲਵੰਡੀ ਵੱਲੋਂ ਖੁਦ ਅੱਗੇ ਹੋ ਕੇ ਬਿਹਤਰਹੀਨ ਪ੍ਰਬੰਧਾਂ ਨੂੰ ਭੁਗਤਾਇਆ ਗਿਆ।ਨਗਰ ਕੀਰਤਨ ਬਾਰੇ ਗੱਲਬਾਤ ਕਰਦੇ ਹੋਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਜਗਦੀਸ਼ ਜਗਜੀਤ ਸਿੰਘ ਤਲਵੰਡੀ ਨੇ ਦੱਸਿਆ ਕਿ ਜਿੱਥੇ ਗੁਰੂ ਸਰਸਾਰ ਦੇ ਗੁਰਦੁਆਰਾ ਪਾਤਸ਼ਾਹੀ ਛੇਵੀਂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਜੋੜਾ ਸਾਹਿਬ ਵਿਖੇ ਇਸ ਨਗਰ ਕੀਰਤਨ ਦਾ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ ਉੱਥੇ ਇਹ ਨਗਰ ਕੀਰਤਨ ਹੁਣ ਗੁਰਦੁਆਰਾ ਪਾਤਸ਼ਾਹੀ ਛੇਵੀਂ ਗੁਰੂਸਰ ਸੁਧਾਰ ਤੋਂ ਚੱਲ ਕੇ ਐਤੀਆਣਾ,ਗੁਰ: ਪਾਤਸ਼ਾਹੀ ਦਸਵੀਂ ਹੇਰਾਂ, ਰਾਜੋਆਣਾ, ਤਲਵੰਡੀ, ਗੁਰਦੁਆਰਾ ਪਾਤਸ਼ਾਹੀ ਦਸਵੀਂ ਟਾਹਲੀਆਣਾ ਸਾਹਿਬ , ਬੱਸੀਆਂ, ਕਮਾਲਪੁਰਾ,ਲੰਮੇ ਜੱਟਪੁਰਾ, ਮਾਣੂੰਕੇ ਤੋਂ ਹੁੰਦਾ ਹੋਇਆ ਗੁਰਦੁਆਰਾ ਮੇਹਦੀਆਣਾ ਸਾਹਿਬ ਪਾਤਸ਼ਾਹੀ ਦਸਵੀਂ ਆਪਣੇ ਅਗਲੇ ਪੜਾਅ ਦੀ ਰਵਾਨਗੀ ਤੋਂ ਪਹਿਲਾਂ ਰਾਤਰੀ ਵਿਸ਼ਰਾਮ ਲਈ ਪੁੱਜੇਗਾ।