ਨਸ਼ੇ ਦੀ ਬਿਮਾਰੀ ਨੂੰ ਜੜ੍ਹ ਤੋਂ ਖਤਮ ਕਰਨ ਲਈ ਰਲ ਕੇ ਯਤਨ ਕਰਨ ਦੀ ਲੋੜ ਹੈ - ਡਾਕਟਰ ਸੀ ਪੀ ਸਿੰਘ
ਮੋਗਾ , (ਜਸਵਿੰਦਰ ਸਿੰਘ ਰੱਖਰਾ ) ਸਿਵਿਲ ਸਰਜਨ ਮੋਗਾ ਡਾਕਟਰ ਰਾਜੇਸ਼ ਅੱਤਰੀ ਦੇ ਹੁਕਮ ਅਨੁਸਾਰ ਅਤੇ ਐੱਸ ਐਮ ਓ ਡਾਕਟਰ ਸੁਖਪ੍ਰੀਤ ਬਰਾੜ ਅਤੇ ਡਾਕਟਰ ਰਾਕੇਸ਼ ਬਾਲੀ ਡਿਪਟੀ ਮੈਡੀਕਲ ਕਮਿਸ਼ਨਰ ਮੋਗਾਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਲੋਕਾਂ ਨੂੰ ਨਸ਼ੇ ਦੇ ਮਾੜੇ ਪਰਭਾਵਾ ਬਾਰੇ ਜਾਗਰੂਕ ਕਰਨ ਲਈ ਵਿਸ਼ੇਸ਼ ਜਾਗਰੁਕਤਾ ਕੀਤੀ ਜਾ ਰਹੀ ਹੈ। ਲੋਕਾਂ ਨੂੰ ਨਸ਼ੇ ਪ੍ਰਤੀ ਜਾਗਰੂਕ ਕਰਨ ਲਈ ਸਿਵਿਲ ਹਸਪਤਾਲ਼ ਦੇ ਓਟ ਸੈਂਟਰ ਵਲੋ ਲੋਕਾਂ ਨੂੰ ਨਸ਼ੇ ਦੇ ਮਾੜੇ ਪਰਭਾਵ ਬਾਰੇ ਵਿਸਤਾਰ ਨਾਲ ਜਾਣਕਾਰੀ ਦਿੱਤੀ ਗਈ।
ਇਸ ਬਾਰੇ ਮਾਨਸਿਕ ਰੋਗਾ ਦੇ ਮਾਹਿਰ ਅਤੇ ਮੈਡੀਕਲ ਅਫ਼ਸਰ ਓਟ ਕੇਂਦਰ ਡਾਕਟਰ ਸੀ ਪੀ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਸਮਾਜ ਵਿੱਚੋਂ ਨਸ਼ਿਆਂ ਨੂੰ ਜੜੋਂ ਖਤਮ ਕਰਨ ਲਈ ਵੱਖ-ਵੱਖ ਪੱਧਰ ਤੇ ਯਤਨ ਕੀਤੇ ਜਾ ਰਹੇ ਹਨ । ਨਸ਼ਿਆਂ ਨਾਲ ਪੀੜਤ ਵਿਅਕਤੀ ਇੱਕ ਕਿਸਮ ਦਾ ਮਰੀਜ਼ ਹੁੰਦਾ ਹੈ ਜਿਸਨੂੰ ਕਿ ਇਲਾਜ ਦੀ ਸਖਤ ਜਰੂਰਤ ਹੁੰਦੀ ਹੈ ਅਤੇ ਸਮਾਜ ਦੀ ਵੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਉਸ ਨਾਲ ਵਿਤਕਰੇ ਦੀ ਥਾਂ ਤੇ ਪਿਆਰ ਅਤੇ ਅਪਣੱਤ ਦੀ ਭਾਵਨਾ ਨਾਲ ਉਸਨੂੰ ਇਸ ਸਮੱਸਿਆ ਵਿਚੋਂ ਕੱਢਣ ਦਾ ਯਤਨ ਕਰੇ।
ਓਟ ਕੇਂਦਰ ਦੇ ਕੌਂਸਲਰ ਪੂਜਾ ਰਿਸ਼ੀ ਸਿਵਿਲ ਹਸਪਤਾਲ਼ ਮੋਗਾ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਇਸ ਸਮੱਸਿਆ ਦੇ ਖਾਤਮੇ ਲਈ ਓਟ ਕੇਂਦਰ, ਨਸ਼ਾ ਛੁਡਾਊ ਕੇਂਦਰ ਅਤੇ ਪੁਨਰਵਸੇਬਾ ਕੇਂਦਰਾਂ ਨੂੰ ਸਫ਼ਲਤਾਪੂਰਵਕ ਢੰਗ ਨਾਲ਼ ਚਲਾਇਆ ਜਾ ਰਿਹਾ ਹੈ । ਇਨ੍ਹਾਂ ਕੇਂਦਰਾ ਵਿਚ ਇਲਾਜ ਦੇ ਨਾਲ ਨਾਲ ਮਾਹਿਰ ਕਾਊਂਸਲਰਾਂ ਅਤੇ ਮਨੋਰੋਗ ਮਾਹਿਰਾਂ ਵੱਲੋਂ ਉਨ੍ਹਾਂ ਦੀ ਕਾਊਂਸਲਿਂਗ ਵੀ ਕੀਤੀ ਜਾਂਦੀ ਹੈ ਤਾਂ ਜੋ ਉਹ ਨਸ਼ਾ ਛੱਡਣ ਲਈ ਮਾਨਸਿਕ ਤੌਰ ਤੇ ਵੀ ਮਜਬੂਤ ਹੋ ਸਕਣ । ਜਿਸ ਨਾਲ ਸਮਾਜ ਦੀ ਸੋਚ ਨੂੰ ਕਾਫ਼ੀ ਹਦ ਤੱਕ ਬਦਲਿਆ ਗਿਆ ਹੈ ।
ਇਸ ਮੌਕੇ ਪੂਜਾ ਰਿਸ਼ੀ ਕਾਉਂਸਲਰ ਨੇ ਅਪੀਲ ਕੀਤੀ ਕਿ ਆਮ ਲੋਕ ਵੀ ਸਰਕਾਰ ਦੀ ਇਸ ਨਸ਼ਾ ਵਿਰੋਧੀ ਮੁਹਿੰਮ ਵਿਚ ਆਪਣਾ ਸਹਿਯੋਗ ਦੇਣ ਤਾਂ ਜੋ ਨਸ਼ਾ ਪੀੜ੍ਹਤ ਲੋਕਾ ਨੂੰ ਇਸ ਨਸ਼ਿਆਂ ਰੂਪੀ ਦਲਦਲ ਤੋਂ ਬਚਾਇਆ ਜਾ ਸਕੇ ਅਤੇ । ਉਹਨਾਂ ਕਿਹਾ ਕਿ ਇਸ ਬਿਮਾਰੀ ਲਈ ਸਾਰੇ ਸਮਾਜ ਨੂੰ ਇਕੱਠਾ ਤੇ ਜਾਗਰੂਕ ਹੋਣ ਦੀ ਲੋੜ ਹੈ।