ਬੂਥ ਜੋੜੋ ਯੂਥ ਜੋੜੋ ਮੁਹਿੰਮ ਤਹਿਤ ਲੁਧਿਆਣਾ ਦਾ ਅਵੱਲ ਆਉਣਾ ਮਾਣ ਵਾਲੀ ਗੱਲ -ਰਾਹੁਲ ਡੁਲਗਚ

ਲੁਧਿਆਣਾ 4 ਫ਼ਰਵਰੀ (ਸਤਵਿੰਦਰ ਸਿੰਘ ਗਿੱਲ) :ਪੰਜਾਬ ਯੂਥ ਕਾਂਗਰਸ ਦੀ ਸਟੇਟ ਐਗਜ਼ਕਿਊਟਿਵ ਦੀ ਮੀਟਿਗ ਦੌਰਾਨ ਬੀਤੇ ਦਿਨੀਂ ਬੂਥ ਜੋੜੋ ਯੂਥ ਜੋੜੋ ਮੁਹਿੰਮ ਤਹਿਤ ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਰਾਹੁਲ ਡੁਲਗਚ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਨੂੰ ਪੂਰੇ ਦੇਸ਼ ਵਿਚੋਂ ਅਵੱਲ ਰਹਿਣ ਤੇ ਸਨਮਾਨਿਤ ਕੀਤਾ ਗਿਆ। ਇਹ ਸਮਾਗਮ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਮੋਹਿਤ ਮਹਿੰਦਰਾ ਜੀ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਆਲ ਇੰਡੀਆ ਯੂਥ ਕਾਂਗਰਸ ਦੇ ਇੰਚਾਰਜ ਕ੍ਰਿਸ਼ਨਾ ਅਲਾਵਰੂ ਜੀ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਜੀ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਇਸ ਦੌਰਾਨ ਉਕਤ ਆਗੂਆਂ ਵਲੋਂ ਰਾਹੁਲ ਡੁਲਗਚ ਨੂੰ ਉਨ੍ਹਾਂ ਦੀ ਸ਼ਾਨਦਾਰ ਕਾਰਗੁਜ਼ਾਰੀ ਲਈ ਵਿਸ਼ੇਸ਼ ਤੌਰ ਤੇ ਥਾਪੜਾ ਦਿੱਤਾ ਗਿਆ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਰਾਹੁਲ ਡੁਲਗਚ ਨੇ ਦੱਸਿਆ ਕਿ ਬੀਤੇ ਦਿਨੀਂ ਪੰਜਾਬ ਯੂਥ ਕਾਂਗਰਸ ਵਲੋਂ ਬੂਥ ਜੋੜੋ ਯੂਥ ਜੋੜੋ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਸੀ ਜਿਸ ਵਿਚ ਲੁਧਿਆਣਾ ਸ਼ਹਿਰ ਦੀ ਕਾਰਗੁਜ਼ਾਰੀ ਪੂਰੇ ਦੇਸ਼ ਵਿਚੋਂ ਨੰਬਰ ਇਕ ਤੇ ਹੈ। ਜਿਸ ਸਦਕਾ ਪ੍ਰਤਾਪ ਸਿੰਘ ਬਾਜਵਾ, ਕ੍ਰਿਸ਼ਨਾ ਅਲਾਵਰੂ ਅਤੇ ਮੋਹਿਤ ਮਹਿੰਦਰਾ ਵਲੋਂ ਮੈਨੂੰ ਅਤੇ ਹਲਕਾ ਪੱਛਮੀ ਦੇ ਪ੍ਰਧਾਨ ਅਰੁਨ ਚੰਡਾਲਿਆ ਅਤੇ ਉੱਤਰੀ ਦੇ ਪ੍ਰਧਾਨ ਰੇਸ਼ਮ ਨੱਤ ਨੂੰ ਵਧੀਆ ਪ੍ਰਦਰਸ਼ਨ ਕਰਨ ਤੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਹ ਲੁਧਿਆਣਾ ਸ਼ਹਿਰ ਦੀ ਮਿਹਨਤੀ ਤੇ ਜੁਝਾਰੂ ਟੀਮ ਦੀ ਸਖ਼ਤ ਮਿਹਨਤ ਦਾ ਨਤੀਜਾ ਹੈ ਕਿ ਲੁਧਿਆਣਾ ਸ਼ਹਿਰ ਦਾ ਨਾਮ ਪੂਰੇ ਦੇਸ਼ ਵਿਚ ਰੋਸ਼ਨ ਹੋਇਆ ਹੈ। ਉਨ੍ਹਾਂ ਵਿਸ਼ੇਸ਼ ਤੌਰ ਤੇ ਕਿਹਾ ਕਿ ਯੂਥ ਕਾਂਗਰਸ ਦੀਆਂ ਨੀਤੀਆਂ ਨੂੰ ਘਰ ਘਰ ਤੱਕ ਪਹੁੰਚਾ ਕੇ ਵੱਡੀ ਗਿਣਤੀ ਵਿਚ ਅੱਗੇ ਵੀ ਨੌਜਵਾਨਾਂ ਨੂੰ ਕਾਂਗਰਸ ਪਾਰਟੀ ਦੀ ਵਿਚਾਰਧਾਰਾ ਨਾਲ ਜੋੜਿਆ ਜਾਵੇਗਾ ਅਤੇ ਭਵਿੱਖ ਵਿਚ ਵੀ ਯੂਥ ਕਾਂਗਰਸ ਵਲੋਂ ਜਿਹੜੇ ਵੀ ਪ੍ਰੋਗਰਾਮ ਉਲੀਕੇ ਜਾਣਗੇ ਉਸ ਵਿਚ ਲੁਧਿਆਣਾ ਯੂਥ ਕਾਂਗਰਸ ਵਲੋਂ ਹਰ ਵਾਰ ਦੀ ਤਰ੍ਹਾਂ ਵਿਸ਼ੇਸ਼ ਸਹਿਯੋਗ ਦਿੱਤਾ ਜਾਵੇਗਾ। ਇਸ ਮੌਕੇ ਚਰਨਜੋਤ ਸਿੰਘ ਕਿੱਟੂ, ਉਂਕਾਰ ਸੋਹਲ, ਗੋਲਡੀ ਆਦਿ ਹਾਜ਼ਰ ਸਨ।