ਲੁਧਿਆਣਾ, 15 ਫਰਵਰੀ (ਟੀ. ਕੇ.) ਇੰਡੀਅਨ ਡਾਕਟਰਜ਼ ਫਾਰ ਪੀਸ ਐਂਡ ਡਿਵੈਲਪਮੈਂਟ (ਆਈ. ਡੀ. ਪੀ. ਡੀ. ) ਨੇ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਮੰਨਣ ਦੀ ਅਪੀਲ ਕੀਤੀ ਹੈ ਤਾਂ ਜੋ ਸਾਰਿਆਂ ਲਈ ਭੋਜਨ ਸੁਰੱਖਿਆ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਦੁਹਰਾਇਆ ਕਿ ਪ੍ਰਧਾਨ ਮੰਤਰੀ ਵੱਲੋਂ ਕਿਸਾਨਾਂ ਵੱਲੋਂ ਵਿਰੋਧ ਕੀਤੇ ਗਏ ਤਿੰਨ ਖੇਤੀ ਬਿੱਲਾਂ ਨੂੰ ਵਾਪਸ ਲੈਣ ਤੋਂ ਬਾਅਦ ਸਰਕਾਰ ਨੇ ਇਨ੍ਹਾਂ ਮੰਗਾਂ 'ਤੇ ਸਹਿਮਤੀ ਪ੍ਰਗਟਾਈ ਸੀ। ਸਰਕਾਰ ਵੱਲੋਂ ਕੀਤੇ ਵਾਅਦਿਆਂ ’ਤੇ ਕਾਇਮ ਨਾ ਰਹਿਣਾ ਬੇਇਨਸਾਫ਼ੀ ਹੈ। ਇਹ ਮੰਦਭਾਗੀ ਗੱਲ ਹੈ ਕਿ ਸਰਕਾਰ ਮੰਗਾਂ ਮੰਨਣ ਦੀ ਬਜਾਏ ਕਿਸਾਨਾਂ 'ਤੇ ਜਬਰ ਢਾਹ ਰਹੀ ਹੈ। ਰਾਜ ਦੁਆਰਾ ਇਹ ਹਿੰਸਾ ਕਈ ਸਰੀਰਕ ਅਤੇ ਮਾਨਸਿਕ ਸਿਹਤ ਸਮੱਸਿਆਵਾਂ ਨੂੰ ਜਨਮ ਦੇ ਰਹੀ ਹੈ ਅਤੇ ਇਸਨੂੰ ਤੁਰੰਤ ਬੰਦ ਕਰਨਾ ਚਾਹੀਦਾ ਹੈ। ਜਥੇਬੰਦੀ 16 ਫਰਵਰੀ ਨੂੰ ਸੰਯੁਕਤ ਕਿਸਾਨ ਮੋਰਚਾ ਅਤੇ ਕੇਂਦਰੀ ਟਰੇਡ ਯੂਨੀਅਨਾਂ ਵੱਲੋਂ ਭਾਰਤ ਬੰਦ ਦੇ ਸੱਦੇ ਦਾ ਸਮਰਥਨ ਕਰਦਾ ਹੈ। ਇਹ ਬਿਆਨ ਡਾ: ਅਰੁਣ ਮਿੱਤਰਾ, ਡਾ: ਗਗਨਦੀਪ, ਡਾ: ਸ਼ਕਤੀ ਕੁਮਾਰ ਪ੍ਰਭਾਕਰ, ਡਾ: ਗੁਰਵੀਰ ਸਿੰਘ ਆਦਿ ਨੇ ਜਾਰੀ ਕੀਤਾ ਹੈ |