ਚੰਡੀਗੜ੍ਹ , 18 ਫ਼ਰਵਰੀ (ਜਨ ਸ਼ਕਤੀ ਨਿਊਜ਼ ਬਿਊਰੋ)ਚੰਡੀਗੜ੍ਹ ਵਿੱਚ ਅੱਜ ਸ਼ਾਮ ਨੂੰ ਕੇਂਦਰ-ਕਿਸਾਨਾਂ ਦੀ ਮੀਟਿੰਗ ਹੋਵੇਗੀ। ਇਹ ਕਿਸਾਨਾਂ ਤੇ ਕੇਂਦਰੀ ਮੰਤਰੀਆਂ ਵਿਚਕਾਰ ਚੌਥੀ ਵਾਰਤਾਲਾਪ ਹੈ। ਇਹ ਚੰਡੀਗੜ੍ਹ ਵਿੱਚ ਸ਼ਾਮ 5.30 ਵਜੇ ਕੇਂਦਰ-ਕਿਸਾਨਾਂ ਦੀ ਮੀਟਿੰਗ ਹੋਵੇਗੀ। ਪਹਿਲਾਂ ਸਮਾਂ 6 ਵਜੇ ਦਾ ਰੱਖਿਆ ਗਿਆ ਸੀ। ਇਸ ਵਿੱਚ 3 ਕੇਂਦਰੀ ਮੰਤਰੀ ਅਰਜੁਨ ਮੁੰਡਾ, ਪੀਯੂਸ਼ ਗੋਇਲ ਅਤੇ ਨਿਤਿਆਨੰਦ ਰਾਏ ਸ਼ਾਮਲ ਹੋਣਗੇ। ਇਸ ਤੋਂ ਇਲਾਵਾ ਅੰਦੋਲਨਕਾਰੀ ਕਿਸਾਨਾਂ ਦੇ 14 ਦੇ ਕਰੀਬ ਆਗੂ ਮੌਜੂਦ ਰਹਿਣਗੇ। ਦੱਸ ਦੇਈਏ ਕਿ ਇਸ ਤੋਂ ਪਹਿਲਾਂ 3 ਮੀਟਿੰਗਾਂ (8, 12 ਅਤੇ 15 ਫਰਵਰੀ) ਬੇ-ਨਤੀਜਾ ਰਹੀਆਂ ਸਨ। ਕਿਸਾਨਾਂ ਨੇ ਅੱਜ ਦੀ ਇਸ ਮੀਟਿੰਗ ਵਿੱਚ ਜੇਕਰ ਕੋਈ ਫੈਸਲਾ ਨਾ ਹੋਣ ’ਤੇ ਦਿੱਲੀ ਵੱਲ ਮਾਰਚ ਕਰਨ ਦਾ ਐਲਾਨ ਕੀਤਾ ਹੈ