ਸ਼ਾਮ ਸਿੰਘ ਅਟਾਰੀਵਾਲਾ ਦੀ ਸ਼ਹਾਦਤ ਤੋਂ ਸਮੁੱਚੀ ਕੌਮ ਪ੍ਰੇਰਣਾ ਲਵੇ-ਭੁਪਿੰਦਰ ਸਿੰਘ
ਲੁਧਿਆਣਾ,18 ਫਰਵਰੀ ( ਕਰਨੈਲ ਸਿੰਘ ਐੱਮ.ਏ.) ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਵੱਲੋਂ ਅੱਜ ਗੁਰਦੁਆਰਾ ਸ਼੍ਰੀ ਗੁਰੁ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਲੁਧਿਆਣਾ ਵਿਖੇ ਬੜੀ ਸ਼ਰਧਾ ਭਾਵਨਾ ਦੇ ਨਾਲ ਸਿੱਖ ਕੌਮ ਦੇ ਮਹਾਨ ਯੋਧੇ ਤੇ ਜਰਨੈਲ ਸਰਦਾਰ ਸ਼ਾਮ ਸਿੰਘ ਅਟਾਰੀਵਾਲਾ ਦੀ ਯਾਦ ਨੂੰ ਸਮਰਪਿਤ ਹਫਤਾਵਾਰੀ ਕੀਰਤਨ ਸਮਾਗਮ ਕਰਵਾਇਆ ਗਿਆ। ਜਿਸ ਅੰਦਰ ਵਿਸ਼ੇਸ਼ ਤੌਰ ਤੇ ਆਪਣੇ ਕੀਰਤਨੀ ਜੱਥਿਆਂ ਸਮੇਤ ਹਾਜ਼ਰੀ ਭਰਨ ਲਈ ਪੁੱਜੀਆਂ ਬੀਬੀ ਰਵਿੰਦਰ ਕੌਰ ਪਟਿਆਲੇ ਵਾਲੇ ਅਤੇ ਬੀਬੀ ਸਿਮਰਨ ਕੌਰ ਲੁਧਿਆਣੇ ਵਾਲਿਆਂ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਕਰਕੇ ਜਿੱਥੇ ਸੰਗਤਾਂ ਨੂੰ ਨਿਹਾਲ ਕੀਤਾ, ਉੱਥੇ ਨਾਲ ਹੀ ਸੁਸਾਇਟੀ ਦੇ ਮੁੱਖ ਸੇਵਾਦਾਰ ਸ੍ਰ.ਭੁਪਿੰਦਰ ਸਿੰਘ ਨੇ ਸੰਗਤਾਂ ਦੇ ਨਾਲ ਆਪਣੇ ਵਿਚਾਰਾਂ ਦੀ ਸਾਂਝ ਕਰਦਿਆਂ ਹੋਇਆਂ ਕਿਹਾ ਕਿ ਗੁਰੂ ਸਾਹਿਬਾਂ ਵੱਲੋਂ ਬਖਸ਼ੇ ਸਿਮਰਨ ਤੇ ਸ਼ਕਤੀ ਦੇ ਸੰਕਲਪ ਤੇ ਪਹਿਰਾ ਦੇਣ ਵਾਲਾ ਸਿੱਖ ਰਾਜ ਦਾ ਅਣਖੀਲਾ ਯੋਧਾ ਸਰਦਾਰ ਸ਼ਾਮ ਸਿੰਘ ਅਟਾਰੀਵਾਲਾ ਇੱਕ ਮਹਾਨ ਸੂਰਬੀਰ ਜਰਨੈਲ ਸੀ। ਜਿਸ ਨੇ ਮਹਾਰਾਜਾ ਰਣਜੀਤ ਸਿੰਘ ਵੱਲੋਂ ਸਥਾਪਤ ਖਾਲਸਾ ਰਾਜ ਦੇ ਵਿਸਥਾਰ ਲਈ ਲੜੀਆਂ ਗਈਆਂ ਕਈ ਮਹੱਤਵਪੂਰਨ ਲੜਾਈਆਂ ਵਿੱਚ ਆਪਣਾ ਦਲੇਰਾਨਾ ਯੋਗਦਾਨ ਪਾਉਂਦਿਆਂ ਹੋਇਆਂ ਫਤਿਹ ਪ੍ਰਾਪਤ ਕੀਤੀ ਅਤੇ ਮਹਾਰਾਜਾ ਰਣਜੀਤ ਸਿੰਘ ਦੇ ਅਕਾਲ ਚਲਾਣੇ ਉਪਰੰਤ ਖਾਲਸਾ ਰਾਜ ਨੂੰ ਅੰਗਰੇਜ਼ਾਂ ਦੇ ਕਬਜੇ ਤੋਂ ਬਚਾਉਣ ਲਈ ਲੜੀ ਗਈ ਅਹਿਮ ਲੜਾਈ ਅੰਦਰ ਆਪਣੀ ਸੂਰਬੀਰਤਾ ਦੇ ਜੌਹਰ ਦਿਖਾਉਂਦਿਆਂ ਹੋਇਆਂ ਸ਼ਹਾਦਤ ਦਾ ਜਾਮ ਪੀਤਾ। ਉਨ੍ਹਾਂ ਨੇ ਕਿਹਾ ਕਿ ਸਰਦਾਰ ਸ਼ਾਮ ਸਿੰਘ ਅਟਾਰੀਵਾਲਾ ਦੀ ਸੂਰਬੀਰਤਾ ਭਰੇ ਇਤਿਹਾਸ ਨੂੰ ਅਜੋਕੀ ਨੌਜਵਾਨ ਪੀੜ੍ਹੀ ਤੇ ਬੱਚਿਆਂ ਤੱਕ ਪਹੁੰਚਾਉਣ ਲਈ ਸਾਨੂੰ ਸਾਰਿਆਂ ਨੂੰ ਵੱਧ ਤੋਂ ਵੱਧ ਯਤਨ ਕਰਨੇ ਚਾਹੀਦੇ ਹਨ ਤਾਂ ਹੀ ਸਿੱਖੀ ਦੀ ਫੁੱਲਵਾੜੀ ਹੋਰ ਮਹਿਕ ਸਕੇਗੀ। ਇਸ ਦੌਰਾਨ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਸ੍ਰ.ਭੁਪਿੰਦਰ ਸਿੰਘ ਦੀ ਅਗਵਾਈ ਹੇਠ ਇਸਤਰੀ ਮੈਬਰਾਂ ਵੱਲੋਂ ਸਾਝੇ ਤੌਰ ਤੇ ਕੀਰਤਨੀ ਜੱਥਿਆਂ ਦੇ ਮੈਂਬਰਾਂ ਨੂੰ ਸਿਰੋਪਾਉ ਭੇਟ ਕੀਤੇ । ਇਸ ਦੌਰਾਨ ਸ੍ਰ.ਭੁਪਿੰਦਰ ਸਿੰਘ ਨੇ ਸੰਗਤਾਂ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਅਗਲੇ ਹਫਤਾਵਾਰੀ ਕੀਰਤਨ ਸਮਾਗਮ ਅੰਦਰ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਇੰਦਰਜੀਤ ਸਿੰਘ ਸਿੰਘ ਜੀ ਚੰਡੀਗੜ੍ਹ ਵਾਲਿਆਂ ਦਾ ਕੀਰਤਨੀ ਜੱਥਾ ਆਪਣੀਆਂ ਹਾਜ਼ਰੀਆਂ ਭਰ ਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਨਿਹਾਲ ਕਰੇਗਾ। । ਸਮਾਗਮ ਅੰਦਰ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸ੍ਰ. ਇੰਦਰਜੀਤ ਸਿੰਘ ਮੱਕੜ, ਸ੍ਰ.ਜਤਿੰਦਰਪਾਲ ਸਿੰਘ ਸਲੂਜਾ,ਕਰਨੈਲ ਸਿੰਘ ਬੇਦੀ, ਮਨਜੀਤ ਸਿੰਘ ਟੋਨੀ , ਪ੍ਰਿਤਪਾਲ ਸਿੰਘ , ਭੁਪਿੰਦਰਪਾਲ ਸਿੰਘ ਧਵਨ ,ਬਲਜੀਤ ਸਿੰਘ ਦੂਆ( ਨਵਦੀਪ ਰੀਜ਼ੋਰਟ) ਬਲਬੀਰ ਸਿੰਘ ਭਾਟੀਆ,ਸੁਰਿੰਦਰਪਾਲ ਸਿੰਘ ਭੁਟੀਆਨੀ, ਗੁਰਦੀਪ ਸਿੰਘ ਡੀਮਾਰਟੇ, ਰਣਜੀਤ ਸਿੰਘ ਖਾਲਸਾ, ਜਤਿੰਦਰ ਸਿੰਘ ਪ੍ਰਧਾਨ, ਰਜਿੰਦਰ ਸਿੰਘ ਮੱਕੜ, ਬਲਜੀਤ ਸਿੰਘ ਮੱਕੜ, ਜੀਤ ਸਿੰਘ, ਗੁਰਵਿੰਦਰ ਸਿੰਘ ਆੜਤੀ, ਸੁਰਿੰਦਰ ਸਿੰਘ ਸਚਦੇਵਾ,ਇੰਦਰਪਾਲ ਸਿੰਘ ਕਾਲੜਾ, ਕਮਲਦੀਪ ਸਿੰਘ ਕਾਲੜਾ,ਹਰਕੀਰਤ ਸਿੰਘ ਬਾਵਾ,ਸਰਪੰਚ ਗੁਰਚਰਨ ਸਿੰਘ,ਏ.ਪੀ ਸਿੰਘ ਅਰੋੜਾ , ਜਗਦੇਵ ਸਿੰਘ ਕਲਸੀ,ਅੱਤਰ ਸਿੰਘ ਮੱਕੜ,ਮਹਿੰਦਰ ਸਿੰਘ ਡੰਗ, ਰਜਿੰਦਰ ਸਿੰਘ ਡੰਗ,ਹਰਮੀਤ ਸਿੰਘ ਡੰਗ,ਅਵਤਾਰ ਸਿੰਘ ਮਿੱਡਾ,ਗੁਰਪ੍ਰੀਤ ਸਿੰਘ ਪ੍ਰਿੰਸ, ਸੁਖਪ੍ਰੀਤ ਸਿੰਘ ਮਨੀ, ਬਾਦਸ਼ਾਹ ਦੀਪ ਸਿੰਘ,ਕਰਨਦੀਪ ਸਿੰਘ, ਬਲ ਫਤਹਿ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ ।