ਪ੍ਰਮੁੱਖ ਸ਼ਖਸ਼ੀਅਤਾਂ ਨੂੰ ਕੀਤਾ ਗਿਆ ਸਨਮਾਨਿਤ
ਅਧਿਆਤਮਕ ਸਕੂਨ ਦੀ ਪ੍ਰਾਪਤੀ ਲਈ ਸੰਗਤਾਂ ਗੁਰਬਾਣੀ ਦਾ ਸਿਮਰਨ ਕਰਨ-ਭਾਈ ਗੁਰਸ਼ਰਨ ਸਿੰਘ
ਪੰਥ ਦੇ ਪ੍ਰਸਿੱਧ ਕੀਰਤਨੀ ਜੱਥਿਆਂ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਕੀਤਾ ਨਿਹਾਲ
ਲੁਧਿਆਣਾ,18 ਫਰਵਰੀ (ਕਰਨੈਲ ਸਿੰਘ ਐੱਮ.ਏ.) ਗੁਰਬਾਣੀ ਕੀਰਤਨ ਦੇ ਪ੍ਰਚਾਰ ਤੇ ਪ੍ਰਸਾਰ ਕਾਰਜਾਂ ਵਿੱਚ ਪਿਛਲੇ 35 ਸਾਲਾਂ ਤੋਂ ਆਪਣਾ ਵੱਡਮੁੱਲਾ ਯੋਗਦਾਨ ਪਾਉਣ ਵਾਲੀ ਕੰਪਨੀ ਅੰਮ੍ਰਿਤ ਸਾਗਰ ਦੇ ਪ੍ਰੀਵਾਰ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਲੁਧਿਆਣਾ ਦੀ ਪ੍ਰਬੰਧਕ ਕਮੇਟੀ ਦੇ ਨਿੱਘੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਵਿਖੇ ਆਯੋਜਿਤ ਕੀਤੇ ਗਏ ਤਿੰਨ ਰੋਜ਼ਾ 19ਵੇਂ ਅੰਮ੍ਰਿਤ ਸਾਗਰ ਸ਼ੁਕਰਾਨਾ ਸਮਾਗਮ ਦੀ ਸਮਾਪਤੀ ਬੀਤੀ ਦੇਰ ਰਾਤ ਜੈਕਾਰਿਆਂ ਦੀ ਗੂੰਜ ਵਿੱਚ ਹੋਈ। ਇਸ ਦੌਰਾਨ ਆਯੋਜਿਤ ਕੀਤੇ ਗਏ ਸ਼ੁਕਰਾਨਾ ਸਮਾਗਮ
ਅੰਦਰ ਵੱਡੀ ਗਿਣਤੀ ਵਿੱਚ ਇਕੱਤਰ ਹੋਈਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਹੋਇਆਂ ਪੰਥ ਦੇ ਪ੍ਰਸਿੱਧ ਪ੍ਰਚਾਰਕ ਤੇ ਕੀਰਤਨੀਏ ਭਾਈ ਗੁਰਸ਼ਰਨ ਸਿੰਘ (ਮੁੱਖੀ ਭਾਈ ਦਇਆ ਸਿੰਘ ਚੈਰੀਟੇਬਲ ਟਰੱਸਟ) ਨੇ ਕਿਹਾ ਕਿ ਗੁਰੂ ਸਾਹਿਬਾਨ ਵੱਲੋਂ ਬਖਸ਼ੀ ਗਈ ਗੁਰਬਾਣੀ ਕੀਰਤਨ ਦੀ ਕਲਾ ਤਿੰਨ ਚੀਜ਼ਾਂ ਫਲਸਫਾ, ਕਾਵਿ-ਰਚਨਾ ਅਤੇ ਸੰਗੀਤ ਦਾ ਅਨੋਖਾ ਸੁਮੇਲ ਹੈ।ਜੋ ਮਨੁੱਖ ਨੂੰ ਅਧਿਆਤਮਕ ਤੇ ਰੂਹਾਨੀਅਤ ਦਾ ਸਕੂਨ ਪ੍ਰਦਾਨ ਕਰਨ ਦੇ ਨਾਲ ਨਾਲ ਮਨੁੱਖ ਨੂੰ ਮਨੁੱਖ ਨਾਲ ਜੋੜ ਕੇ ਸਮੁੱਚੀ ਮਨੁੱਖਤਾ ਨੂੰ ਪ੍ਰਮਾਤਮਾ ਦੀ ਬੰਦਗੀ ਕਰਨ ਦਾ ਸ਼ੰਦੇਸ਼ ਵੀ ਦਿੰਦੀ ਹੈ। ਉਨ੍ਹਾਂ ਨੇ ਕਿਹਾ ਕਿ ਗੁਰੂ ਸਾਹਿਬਾਨ ਵੱਲੋਂ ਉਚਰੀ ਇਲਾਹੀ ਬਾਣੀ ਦੇ ਕੀਰਤਨ ਦਾ ਪ੍ਰਚਾਰ ਤੇ ਪ੍ਰਸਾਰ ਕਰਨ ਦੇ ਲਈ ਜੋ ਵੱਡਮੁੱਲੇ ਯਤਨ ਅੰਮ੍ਰਿਤ ਸਾਗਰ ਕੰਪਨੀ ਪਿਛਲੇ ਲੰਮੇ ਸਮੇਂ ਤੋਂ ਕਰ ਰਹੀ ਹੈ। ਉਹ ਇੱਕ ਸ਼ਲਾਘਾਯੋਗ ਕਾਰਜ ਹੈ। ਇਸ ਤੋਂ ਪਹਿਲਾਂ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਦੀ ਪ੍ਰਬੰਧਕ ਕਮੇਟੀ ਦੇ ਨਿੱਘੇ ਸਹਿਯੋਗ ਨਾਲ ਅੰਮ੍ਰਿਤ ਸਾਗਰ ਪਰਿਵਾਰ ਵੱਲੋਂ ਬੜੀ ਸ਼ਰਧਾ ਭਾਵਨਾ ਦੇ ਨਾਲ ਆਯੋਜਿਤ ਕੀਤੇ ਗਏ ਅੰਮ੍ਰਿਤ ਸਾਗਰ ਸ਼ੁਕਰਾਨਾ ਸਮਾਗਮ ਦੇ ਤੀਜੇ ਦਿਨ ਦੇ ਸਮਾਗਮ ਅੰਦਰ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਮਨਿੰਦਰ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ਼੍ਹੀ ਦਰਬਾਰ ਸਾਹਿਬ,ਭਾਈ ਮਹਿਤਾਬ ਸਿੰਘ ਜਲੰਧਰ ਵਾਲੇ,ਬਾਬਾ ਕੁੰਦਨ ਸਿੰਘ ਭਲਾਈ ਟਰੱਸਟ ਲੁਧਿਆਣਾ ਵਾਲਿਆਂ ਦੇ ਕੀਰਤਨੀ ਜੱਥਿਆਂ ਨੇ ਗੁਰਬਾਣੀ ਦਾ ਰਸ ਭਿੰਨਾ ਕੀਰਤਨ ਕਰਕੇ ਸਮਾਗਮ ਅੰਦਰ ਇਕੱਤਰ ਹੋਈਆਂ ਸੰਗਤਾਂ ਨੂੰ ਗੁਰੂ ਜਸ ਰਾਹੀਂ ਨਿਹਾਲ ਕੀਤਾ। ਇਸ ਦੌਰਾਨ ਅੰਮ੍ਰਿਤ ਸਾਗਰ ਕੰਪਨੀ ਦੇ ਪ੍ਰਮੁੱਖ ਸ੍ਰ.ਬਲਬੀਰ ਸਿੰਘ ਭਾਟੀਆ,ਸ੍ਰ.ਕਰਨਪ੍ਰੀਤ ਸਿੰਘ ਭਾਟੀਆ ,ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸ੍ਰ.ਇੰਦਰਜੀਤ ਸਿੰਘ ਮੱਕੜ ,ਭਾਈ ਮੇਜਰ ਸਿੰਘ ਖਾਲਸਾ ,ਬਲਜੀਤ ਸਿੰਘ ਬੀਤਾ ਪ੍ਰਮੁੱਖ ਆਗੂ ਇੰਟਰਨੈਸ਼ਨਲ ਸਿੱਖ ਫੈਡਰੇਸ਼ਨ,ਸ੍ਰ.ਪਰਵਿੰਦਰ ਸਿੰਘ ਭਾਟੀਆ ਰਾਏਪੁਰ ਵਾਲਿਆਂ ਸਮੇਤ ਕਈ ਹੋਰ ਪ੍ਰਮੁੱਖ ਸਖਸ਼ੀਅਤਾਂ ਨੇ ਸਾਂਝੇ ਰੂਪ ਵਿੱਚ ਅੰਮ੍ਰਿਤ ਸਾਗਰ ਸ਼ੁਕਰਾਨਾ ਸਮਾਗਮ ਅੰਦਰ ਵਿਸ਼ੇਸ਼ ਤੌਰ ਤੇ ਆਪਣੀਆਂ ਹਾਜ਼ਰੀਆਂ ਭਰਨ ਲਈ ਪੁੱਜੇ ਸਮੂਹ ਕੀਰਤਨੀ ਜੱਥਿਆਂ ਦੇ ਮੈਂਬਰਾਂ ਨੂੰ ਸਨਮਾਨ ਚਿੰਨ੍ਹ ਤੇ ਸਿਰੋਪਾਉ ਭੇਟ ਕਰਕੇ ਸਨਮਾਨਿਤ ਕੀਤਾ ਗਿਆ, ਉੱਥੇ ਨਾਲ ਹੀ ਪੰਥ ਦੀਆਂ ਪ੍ਰਮੁੱਖ ਸਖਸ਼ੀਅਤਾਂ ਜਿੰਨ੍ਹਾਂ ਵਿੱਚ ਮਾਤਾ ਵਿਪਨਪ੍ਰੀਤ ਕੌਰ,ਭਾਈ ਗੁਰਸ਼ਰਨ ਸਿੰਘ,ਸੰਤ ਬਾਬਾ ਅਮੀਰ ਸਿੰਘ ਮੁੱਖੀ ਜਵੱਦੀ ਟਕਸਾਲ, ਦੇ ਵੱਲੋਂ ਭੇਜੇ ਗਏ ਸਿੰਘਾਂ,ਗੁਰਦੁਆਰਾ ਕਮੇਟੀ ਦੇ ਸਮੂਹ ਮੈਬਰਾਂ, ਸ੍ਰ.ਭੁਪਿੰਦਰ ਸਿੰਘ ਭਿੰਦਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਲੁਧਿਆਣਾ ਸ਼ਹਿਰੀ,
ਸ੍ਰ.ਮਨਿੰਦਰ ਸਿੰਘ ਆਹੂਜਾ ਪ੍ਰਧਾਨ ਸਿੱਖ ਨੌਜਵਾਨ ਸੇਵਾ ਸੁਸਾਇਟੀ,ਸ਼ਰਨਪਾਲ ਸਿੰਘ ਮੱਕੜ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ, ਦਲੀਪ ਸਿੰਘ ਖੁਰਾਣਾ ਨੂੰ
ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਸਮਾਗਮ ਅੰਦਰ ਗੁਰਦੁਆਰਾ ਸ਼੍ਰੀ ਕਲਗੀਧਰ ਸਿੰਘ ਸਭਾ ਦੇ ਪ੍ਰਧਾਨ ਸ੍ਰ.ਗੁਰਮੀਤ ਸਿੰਘ, ਸ੍ਰ.ਭੁਪਿੰਦਰਪਾਲ ਸਿੰਘ, ਸ੍ਰ.ਹਰਪਾਲ ਸਿੰਘ ਖਾਲਸਾ, ਭੁਪਿੰਦਰ ਸਿੰਘ( ਮਨੀ ਜਿਉਲਰਜ਼), ਜਤਿੰਦਰਪਾਲ ਸਿੰਘ ਸਲੂਜਾ,ਜੋਗਿੰਦਰ ਸਿੰਘ ਸਲੂਜਾ,ਨਰਿੰਦਰ ਸਿੰਘ ਸਲੂਜਾ ,ਹਰਭਜਨ ਸਿੰਘ ਬੱਗਾ,ਇੰਦਰਪਾਲ ਸਿੰਘ ਕਾਲੜਾ, ਅਮਰਜੀਤ ਸਿੰਘ ਭਾਟੀਆ, ਜਸਕਰਨ ਸਿੰਘ ਭਾਟੀਆ, ਨਵਤੇਜ ਸਿੰਘ ਕਾਲੜਾ, ਸਿੰਘ ਖਾਲਸਾ,ਅਤੱਰ ਸਿੰਘ ਮੱਕੜ,ਜਗਦੇਵ ਸਿੰਘ ਕਲਸੀ, ਮਹਿੰਦਰ ਸਿੰਘ ਡੰਗ,ਬਲਜੀਤ ਸਿੰਘ ਬਾਵਾ, ਰਜਿੰਦਰ ਸਿੰਘ ਡੰਗ, ਅਵਤਾਰ ਸਿੰਘ ਮਿੱਡਾ,ਅਵਤਾਰ ਸਿੰਘ ਬੀ.ਕੇ, ਪ੍ਰਿਤਪਾਲ ਸਿੰਘ, ਐਡਵੋਕੇਟ ਕ੍ਰਿਪਾਲ ਸਿੰਘ ਕਾਲੜਾ ,ਪਰਮਜੀਤ ਸਿੰਘ ਸੇਠੀ,ਸੁਰਿੰਦਰਪਾਲ ਸਿੰਘ ਭੁਟੀਆਣੀ,ਗੁਰਦੀਪ ਸਿੰਘ ਡੀਮਾਰਟੇ,ਨਰਿੰਦਰ ਸਿੰਘ ਕਥੂਰੀਆ, ਭੁਪਿੰਦਰ ਸਿੰਘ ਅਰੋੜਾ, ਤਜਿੰਦਰਪਾਲ ਸਿੰਘ ਕਈ ਪ੍ਰਮੁੱਖ ਸ਼ਖਸ਼ੀਅਤਾਂ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਇਸ ਦੌਰਾਨ ਸਮੁੱਚੇ ਦੋ ਰੋਜ਼ਾ ਚੱਲੇ 19ਵੇਂ ਅੰਮ੍ਰਿਤ ਸਾਗਰ ਸ਼ੁਕਰਾਨਾ ਸਮਾਗਮ ਅੰਦਰ ਸਟੇਜ ਸਕੱਤਰ ਦੀ ਭੂਮਿਕਾ ਮਨਿੰਦਰ ਸਿੰਘ ਆਹੂਜਾ ਨੇ ਬੜੀ ਬਾਖੂਬੀ ਨਾਲ ਨਿਭਾਈ।