ਸੰਗਤ ਤੇ ਪੰਗਤ ਦਾ ਆਨੰਦ ਗੁਰੂ ਦੀ ਬਖਸ਼ਿਸ਼ ਨਾਲ ਪ੍ਰਾਪਤ ਹੁੰਦਾ ਹੈ- ਚੇਅਰਮੈਨ ਮੱਕੜ    

ਲੁਧਿਆਣਾ 19 ਫਰਵਰੀ  ( ਕਰਨੈਲ ਸਿੰਘ ਐੱਮ ਏ)                     ਸਿੱਖ ਸ਼ਹੀਦਾਂ ਦਾ ਯਾਦਗਾਰੀ ਅਸਥਾਨ ਗੁਰਦੁਆਰਾ ਸ਼ਹੀਦਾਂ ਫੇਰੂਮਾਨ ਵਿਖੇ ਹਫਤਾਵਾਰੀ ਧਾਰਮਿਕ ਗੁਰਮਤਿ ਕੀਰਤਨ ਸਮਾਗਮ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਵੱਲੋਂ ਸ਼ਰਧਾ ਭਾਵਨਾ ਤੇ ਸਤਿਕਾਰ ਸਹਿਤ ਆਯੋਜਿਤ ਕੀਤਾ ਗਿਆ । ਅੰਮ੍ਰਿਤ ਵੇਲੇ ਤੋਂ ਗੁਰਦੁਆਰਾ ਸਾਹਿਬ ਦੇ ਹਜੂਰੀ ਰਾਗੀ ਜੱਥਿਆਂ ਭਾਈ ਹਰਪ੍ਰੀਤ ਸਿੰਘ ਖਾਲਸਾ, ਭਾਈ ਪਰਮਵੀਰ ਸਿੰਘ, ਭਾਈ ਸੁਖਜਿੰਦਰ ਸਿੰਘ,  ਭਾਈ ਲਵਪ੍ਰੀਤ ਸਿੰਘ ਦੇ ਜੱਥੇ ਵੱਲੋਂ ਜਿੱਥੇ ਕੀਰਤਨ ਦੀ ਸੇਵਾ ਨਿਭਾਈ ਗਈ ਉੱਥੇ ਵਿਸੇਸ਼ ਤੌਰ ਤੇ ਭਾਈ ਸ਼ਮਨਦੀਪ ਸਿੰਘ ਹਜੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਸਾਹਿਬ ਵਾਲਿਆਂ ਅਤੇ ਉਨ੍ਹਾਂ ਦੇ ਜੱਥੇ ਵੱਲੋਂ ਕੀਰਤਨ ਦੀ ਸੇਵਾ ਨਿਭਾਈ ਗਈ। ਉਪਰੰਤ ਗੁਰਦੁਆਰਾ ਸਾਹਿਬ ਦੇ ਕਥਾ ਵਾਚਕ ਭਾਈ ਹਰਪਾਲ ਸਿੰਘ ਲੁਧਿਆਣਾ ਵਾਲਿਆਂ ਨੇ ਗੁਰੂ ਘਰ ਨਤਮਸਤਕ ਹੋਈਆਂ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ ਅਤੇ ਵਿਸੇਸ਼ ਤੌਰ ਤੇ ਗੁਰੂ ਘਰ ਨਤਮਸਤਕ ਹੋਏ ਜਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ਼ਰਨਪਾਲ ਸਿੰਘ ਮੱਕੜ, ਮੀਤ ਪ੍ਰਧਾਨ ਸਤਪਾਲ ਸਿੰਘ ਪਾਲ ਨੇ ਸੰਗਤੀ ਰੂਪ 'ਚ ਰਾਗੀ ਜੱਥਿਆਂ ਨੂੰ ਗੁਰੂ ਸਾਹਿਬ ਜੀ ਦੀ ਬਖਸ਼ਿਸ਼ ਸਿਰੋਪਾਓ ਭੇਟ ਕੀਤੇ ਅਤੇ ਗੁਰੂ ਘਰ ਨਤਮਸਤਕ ਹੋਈਆਂ ਸੰਗਤਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਸੰਗਤ ਤੇ ਪੰਗਤ ਗੁਰੂ ਦੀ ਬਖਸ਼ਿਸ਼ ਨਾਲ ਪ੍ਰਾਪਤ ਹੁੰਦੀ ਹੈ। ਗੁਰੂ ਕਾ ਲੰਗਰ ਅਤੁੱਟ ਵਰਤਾਇਆ। ਇਸ ਮੌਕੇ ਤਰਲੋਚਨ ਸਿੰਘ ਬੱਬਰ, ਅਰਜਨ ਸਿੰਘ ਚੀਮਾ, ਇੰਦਰਜੀਤ ਸਿੰਘ ਮੱਕੜ ਮੋਹਨ ਸਿੰਘ ਚੌਹਾਨ, , ਸੁਰਿੰਦਰਜੀਤ ਸਿੰਘ ਮੱਕੜ, ਇੰਦਰਜੀਤ ਸਿੰਘ ਕਾਲੜਾ, ਪ੍ਰੀਤਮ ਸਿੰਘ ਮਣਕੂ,  ਇੰਦਰਜੀਤ ਸਿੰਘ ਗੋਲਾ, ਅਵਤਾਰ ਸਿੰਘ, ਸੁਰਜੀਤ ਸਿੰਘ ਮਠਾੜੂ, ਸਵਰਨ ਸਿੰਘ ਮਹੌਲੀ,  ਪਰਮਿੰਦਰ ਸਿੰਘ, ਦਵਿੰਦਰ ਸਿੰਘ ਸਿੱਬਲ, ਬਾਊ ਬਨਾਰਸੀ ਦਾਸ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਗੁਰੂ ਘਰ ਨਤਮਸਤਕ ਹੋਈਆਂ।