ਨਾਨਕਸਰ ਸੰਪਰਦਾ ਦੇ ਸਮੂਹ ਮਹਾਂਪੁਰਖਾਂ ਦੀ ਪ੍ਰੇਰਣਾ ਸਦਕਾ ਬਾਬਾ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਤੇ ਖੂਨਦਾਨ ਕੈਂਪ ਲਾਇਆ 

ਸਮੁੱਚਾ ਸਮਾਜ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਤੇ ਪਹਿਰਾ ਦੇਣ- ਡਾ: ਬਲਵਿੰਦਰ ਸਿੰਘ 
ਲੁਧਿਆਣਾ( ਕਰਨੈਲ ਸਿੰਘ ਐੱਮ.ਏ.) 

ਵਿਸ਼ਵ ਪ੍ਰਸਿੱਧ ਭਗਤੀ ਦਾ ਘਰ ਗੁਰਦੁਆਰਾ ਨਾਨਕਸਰ ਕਲੇਰਾਂ ਵਿਖੇ ਗੁ.ਨਾਨਕਸਰ ਦੇ ਸਮੂਹ ਮਹਾਂਪੁਰਖਾਂ ਦੀ ਪ੍ਰੇਰਣਾ ਸਦਕਾ ਸ਼੍ਰੋਮਣੀ ਭਗਤ ਗੁਰੂ ਰਵੀਦਾਸ ਮਹਾਰਾਜ ਜੀ ਦੇ 647ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਮਨੁੱਖਤਾ ਦੇ ਭਲੇ ਲਈ ਭਾਈ ਘਨ੍ਹਈਆ ਜੀ ਮਿਸ਼ਨ ਸੇਵਾ ਸੁਸਾਇਟੀ (ਰਜਿ) ਵੱਲੋਂ ਮੁੱਖ ਸੇਵਾਦਾਰ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਦੀ ਦੇਖ ਰੇਖ ਹੇਠ 710ਵਾਂ ਮਹਾਨ ਖੂਨਦਾਨ ਲਗਾਇਆ ਗਿਆ। ਇਸ ਮਹਾਨ ਖ਼ੂਨਦਾਨ ਕੈਂਪ ਦਾ ਉਦਘਾਟਨ ਡਾ: ਬਲਵਿੰਦਰ ਸਿੰਘ ਸੁਖ ਸਾਗਰ ਚੈਰੀਟੇਬਲ ਸੁਸਾਇਟੀ (ਰਜਿ) ਵਾਲਿਆਂ ਨੇ ਕਰਦਿਆਂ ਕਿਹਾ ਕਿ ਸ਼੍ਰੋਮਣੀ ਭਗਤ ਗੁਰੂ ਰਵੀਦਾਸ ਮਹਾਰਾਜ ਜੀ ਨੇ ਸਮੁੱਚੀ ਮਾਨਵਤਾ ਨੂੰ ਸਰਬ ਸਾਂਝੀਵਾਲਤਾ ਦਾ ਸੰਦੇਸ਼ ਦਿੰਦੇ ਹੋਏ ਊਚ-ਨੀਚ ਜਾਤ-ਪਾਤ ਅਤੇ ਕਰਮਕਾਂਡ ਦਾ ਖੰਡਣ ਕੀਤਾ। ਸਮੁੱਚਾ ਸਮਾਜ ਗੁਰੂ ਰਵੀਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਤੇ ਪਹਿਰਾ ਦੇਣ। ਇਸ ਮੌਕੇ ਤੇ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਨੇ ਖੂਨਦਾਨ ਕਰਨ ਵਾਲੇ 40 ਪ੍ਰਾਣੀਆਂ ਨੂੰ ਪ੍ਰਮਾਣ ਪੱਤਰ ਅਤੇ ਸਨਮਾਨ ਚਿੰਨ੍ਹ ਭੇਂਟ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਤੇ ਜਸਵੀਰ ਸਿੰਘ ਗਿੱਲ, ਅਮਰਬੀਰ ਸਿੰਘ , ਗੁਰਦੌਰ ਸਿੰਘ, ਆਦਿ ਹਾਜ਼ਰ ਸਨ।