You are here

ਸੰਗਰੂਰ 'ਚ 29 ਫਰਵਰੀ ਨੂੰ ਹੋਵੇਗੀ ਐਨ.ਆਰ.ਆਈ. ਮਿਲਣੀ 

ਲੁਧਿਆਣਾ, 28 ਫਰਵਰੀ (ਟੀ. ਕੇ. ) - ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 29 ਫਰਵਰੀ ਨੂੰ ਸਪੈਂਗਲ ਸਟੋਨ ਪੈਲੇਸ, (ਮੇਨ ਸੰਗਰੂਰ-ਧੂਰੀ ਰੋਡ) ਲੱਡਾ, ਸੰਗਰੂਰ ਵਿੱਚ ਉਨ੍ਹਾਂ ਦੀਆਂ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਲਈ ਐਨ.ਆਰ.ਆਈ. ਮਿਲਣੀ ਦਾ ਆਯੋਜਨ ਕੀਤਾ ਜਾਵੇਗਾ।

ਡਿਪਟੀ ਕਮਿਸ਼ਨਰ ਸਾਹਨੀ ਨੇ ਦੱਸਿਆ ਕਿ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨਿੱਜੀ ਤੌਰ 'ਤੇ ਪ੍ਰਵਾਸੀ ਪੰਜਾਬੀ ਦੇ ਮਸਲੇ ਸੁਣਨਗੇ ਅਤੇ ਪ੍ਰਵਾਸੀ ਭਾਰਤੀਆਂ ਵੱਲੋਂ ਦਾਇਰ ਸ਼ਿਕਾਇਤਾਂ ਦਾ ਮੌਕੇ  'ਤੇ ਨਿਪਟਾਰਾ ਕਰਨ ਲਈ ਸੰਗਰੂਰ, ਲੁਧਿਆਣਾ, ਬਰਨਾਲਾ, ਪਟਿਆਲਾ, ਬਠਿੰਡਾ, ਮਾਨਸਾ, ਫਤਹਿਗੜ੍ਹ ਸਾਹਿਬ ਅਤੇ ਮਲੇਰਕੋਟਲਾ ਦੇ ਅਧਿਕਾਰੀ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਸਮਾਗਮ ਵਿੱਚ ਹਾਜ਼ਰੀ ਭਰਨਗੇ।

ਡਿਪਟੀ ਕਮਿਸ਼ਨਰ ਵੱਲੋਂ ਪ੍ਰਵਾਸੀ ਭਾਰਤੀਆਂ ਅਪੀਲ ਕਰਦਿਆਂ ਕਿਹਾ ਕਿ ਇਸ ਸਮਾਗਮ ਵਿੱਚ ਵੱਧ ਚੜ੍ਹ ਕੇ ਸ਼ਮੂਲੀਅਤ ਕੀਤੀ ਜਾਵੇ।