ਲੁਧਿਆਣਾ, 29 ਫਰਵਰੀ(ਟੀ. ਕੇ.)
ਇੰਟਰਨਲ ਕੁਆਲਿਟੀ ਅਸ਼ੋਰੈਂਸ ਸੈੱਲ ਦੀ ਅਗਵਾਈ ਹੇਠ ਗੁਰੂ ਨਾਨਕ ਖ਼ਾਲਸਾ ਕਾਲਜ ਫ਼ਾਰ ਵੂਮੈਨ, ਮਾਡਲ ਟਾਊਨ, ਲੁਧਿਆਣਾ ਦੇ ਮਨੋਵਿਗਿਆਨ ਵਿਭਾਗ ਨੇ ਈਟਿੰਗ ਡਿਸਆਰਡਰ ਜਾਗਰੂਕਤਾ ਹਫ਼ਤਾ ਮਨਾਇਆ ਗਿਆ। ਇਸ ਮੌਕੇ ਕਾਲਜ ਕੈਂਪਸ ਵਿੱਚ ਇੱਕ ਐਕਸਟੈਨਸ਼ਨ ਲੈਕਚਰ ਕਰਵਾਇਆ ਗਿਆ।
ਮਨੋਵਿਗਿਆਨ ਵਿਭਾਗ ਦੇ ਵਿਦਿਆਰਥੀਆਂ ਵੱਲੋਂ ਪਾਵਰ ਪੁਆਇੰਟ ਪੇਸ਼ਕਾਰੀ ਦਿੱਤੀ ਗਈ। ਉਨ੍ਹਾਂ ਖਾਣ ਪੀਣ ਦੀਆਂ ਵੱਖ-ਵੱਖ ਬਿਮਾਰੀਆਂ ਅਤੇ ਉਨ੍ਹਾਂ ਦੇ ਲੱਛਣਾਂ ਅਤੇ ਕਾਰਨਾਂ ਬਾਰੇ ਦੱਸਿਆ। ਬਤੌਰ ਰਿਸੋਰਸ ਪਰਸਨ ਡਾਈਟੀਸ਼ੀਅਨ ਡਾ.ਬਲਵਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਚੰਗੀ ਖੁਰਾਕ ਅਤੇ ਸੰਤੁਲਿਤ ਭੋਜਨ ਦੀ ਮਹੱਤਤਾ ਬਾਰੇ ਸੰਬੋਧਨ ਕਰਨ ਲਈ ਸੱਦਾ ਦਿੱਤਾ। ਉਨ੍ਹਾਂ ਨੇ ਖਾਣ-ਪੀਣ ਦੇ ਵਿਗਾੜ ਵਾਲੇ ਮਰੀਜ਼ਾਂ ਦੇ ਵੱਖ-ਵੱਖ ਕੇਸ ਅਧਿਐਨ ਸਾਂਝੇ ਕੀਤੇ ਅਤੇ ਸਿਹਤਮੰਦ ਅਤੇ ਘਰੇਲੂ ਭੋਜਨ ਖਾਣ 'ਤੇ ਜ਼ੋਰ ਦਿੱਤਾ।
ਸ਼੍ਰੀਮਤੀ ਕੁਸ਼ਾ ਮਹਿਰਾ ਮੁਖੀ ਮਨੋਵਿਗਿਆਨ ਵਿਭਾਗ ਨੇ ਈਟਿੰਗ ਡਿਸਆਰਡਰ ਦੇ ਨਿਦਾਨ ਦੀ ਮਹੱਤਤਾ ਬਾਰੇ ਦੱਸਿਆ ਜੋ ਅੱਜ ਦੀ ਪੀੜ੍ਹੀ ਦੇ ਮਰਦ ਅਤੇ ਔਰਤਾਂ ਦੋਵਾਂ ਨੂੰ ਪ੍ਰਭਾਵਿਤ ਕਰਦਾ ਹੈ। ਪਿ੍ੰਸੀਪਲ ਡਾ.ਮਨੀਤਾ ਕਾਹਲੋਂ ਨੇ ਚੰਗੀ ਮਾਨਸਿਕ ਅਤੇ ਸਰੀਰਕ ਸਿਹਤ ਦੀ ਮਹੱਤਤਾ 'ਤੇ ਜ਼ੋਰ ਦਿੱਤਾ |