ਕਰਨਾਲ ਦੇ ਕਿਸਾਨਾਂ ਨੇ ਪੀ.ਏ.ਯੂ. ਵਿਚ ਲਈ ਸਿਖਲਾਈ

ਲੁਧਿਆਣਾ, 6 ਮਾਰਚ(ਟੀ. ਕੇ.) ਬੀਤੇ ਦਿਨੀਂ ਬਾਗਬਾਨੀ ਸਿਖਲਾਈ ਸੰਸਥਾ, ਉਚਾਨੀ, ਜ਼ਿਲ੍ਹਾ ਕਰਨਾਲ, ਹਰਿਆਣਾ ਦੇ ਕਿਸਾਨਾਂ ਅਤੇ ਅਧਿਕਾਰੀਆਂ ਨੇ ਸਕਿੱਲ ਡਿਵੈਲਪਮੈਂਟ ਸੈਂਟਰ, ਡਾਇਰੈਕਟੋਰੇਟ ਪਸਾਰ ਸਿੱਖਿਆ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵਿਖੇ ਇੱਕ ਰੋਜਾ ਸਿਖਲਾਈ ਅਤੇ ਗਿਆਨਵਰਧਕ ਦੌਰਾ ਕੀਤਾ| ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡਾ. ਰੁਪਿੰਦਰ ਕੌਰ, ਐਸੋਸੀਏਟ ਡਾਇਰੈਕਟਰ (ਸਕਿੱਲ ਡਿਵੈਲਪਮੈਂਟ) ਨੇ ਦੱਸਿਆ ਕਿ ਇਸ ਗਿਆਨਵਰਧਕ ਫੇਰੀ ਵਿੱਚ 20 ਕਿਸਾਨਾਂ ਨੇ ਭਾਗ ਲਿਆ| ਉਹਨਾਂ ਅੱਗੇ ਦੱਸਿਆ ਕਿ ਡਾ. ਸ਼ਿਵਾਨੀ ਸ਼ਰਮਾ ਨੇ ਖੁੰਬਾਂ ਦੀ ਸਫਲ ਪੈਦਾਵਾਰ ਵਿਸ਼ੇ ਤੇ ਲਾਹੇਵੰਦ ਜਾਣਕਾਰੀ ਸਾਂਝੀ ਕੀਤੀ| ਇਸ ਦੌਰਾਨ ਕਿਸਾਨਾਂ ਨੂੰ ਮਸ਼ਰੂਮ ਫਾਰਮ ਅਤੇ ਪੇਂਡੂ ਜੀਵਨ ਦੇ ਅਜਾਇਬ ਘਰ ਦਾ ਦੌਰਾ ਵੀ ਕਰਵਾਇਆ ਗਿਆ| ਡਾ. ਪ੍ਰੇਰਨਾ ਕਪਿਲਾ ਨੇ ਸਕਿੱਲ ਡਿਵੈਲਪਮੈਂਟ ਸੈਂਟਰ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ ਅਤੇ ਯੂਨੀਵਰਸਿਟੀ ਦੇ ਵਿਸ਼ਾ ਮਾਹਿਰਾਂ ਦਾ ਅਤੇ ਆਏ ਹੋਏ ਕਿਸਾਨਾਂ ਦਾ ਧੰਨਵਾਦ ਕੀਤਾ|