You are here

ਜਗਰਾਂਉ, ਖੰਨਾ ਅਤੇ ਸਮਰਾਲਾ ਵਿਖੇ ਲੱਗੇ ਰੋਜ਼ਗਾਰ ਮੇਲਿਆਂ ਵਿੱਚ ਪਹੁੰਚੇ 2900 ਤੋਂ ਵਧੇਰੇ ਉਮੀਦਵਾਰ VIDEO

ਨੌਜਵਾਨ ਕਿੱਤਾਮੁੱਖੀ ਕੋਰਸਾਂ ਨੂੰ ਤਰਜੀਹ ਦੇਣ-ਢਿੱਲੋਂ ਅਤੇ ਦਾਖਾ

ਲੁਧਿਆਣਾ, ਸਤੰਬਰ 2019 -( ਸੱਤਪਾਲ ਸਿੰਘ ਦੇਹੜਕਾਂ/ਮਨਜਿੰਦਰ ਗਿੱਲ)-ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਮਿਸ਼ਨ 'ਘਰ-ਘਰ ਰੋਜ਼ਗਾਰ' ਤਹਿਤ ਸੂਬੇ ਭਰ ਵਿੱਚ ਸਤੰਬਰ ਮਹੀਨੇ ਵਿੱਚ ਮੈਗਾ ਰੋਜ਼ਗਾਰ ਮੇਲਿਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਜਿਸ ਤਹਿਤ ਅੱਜ ਜਗਰਾਂਉ, ਖੰਨਾ ਅਤੇ ਸਮਰਾਲਾ ਵਿਖੇ ਰਾਜ ਪੱਧਰੀ ਮੈਗਾ ਰੋਜ਼ਗਾਰ ਮੇਲਿਆਂ ਦਾ ਆਯੋਜਨ ਕੀਤਾ ਗਿਆ। ਇਨਾਂ ਮੇਲਿਆਂ ਵਿੱਚ 100 ਤੋਂ ਵਧੇਰੇ ਕੰਪਨੀਆਂ ਦੇ ਨੁਮਾਇੰਦਿਆਂ ਨੇ 2900 ਤੋਂ ਵਧੇਰੇ ਉਮੀਦਵਾਰਾਂ ਦੀ ਇੰਟਰਵਿਊ ਲਈ। ਦੱਸਣਯੋਗ ਹੈ ਕਿ ਕੱਲ ਵੀ ਲੁਧਿਆਣਾ ਦੇ ਗਿੱਲ ਰੋਡ ਸਥਿਤ ਆਈ. ਟੀ. ਆਈ. (ਲੜਕੇ) ਵਿਖੇ ਰਾਜ ਪੱਧਰੀ ਰੋਜ਼ਗਾਰ ਮੇਲੇ ਦਾ ਆਯੋਜਨ ਕੀਤਾ ਗਿਆ ਸੀ। ਜਿਸ ਵਿੱਚ 112 ਤੋਂ ਵਧੇਰੇ ਕੰਪਨੀਆਂ ਦੇ ਨੁਮਾਇੰਦਿਆਂ ਨੇ 1000 ਤੋਂ ਵਧੇਰੇ ਉਮੀਦਵਾਰਾਂ ਦੀ ਇੰਟਰਵਿਊ ਲਈ ਸੀ। ਜਗਰਾਂਉ ਵਿਖੇ 24 ਕੰਪਨੀਆਂ ਅਤੇ 1734 ਉਮੀਦਵਾਰ ਪਹੁੰਚੇ, ਇਸੇ ਤਰਾਂ ਖੰਨਾ ਵਿਖੇ 45 ਕੰਪਨੀਆਂ ਅਤੇ 786 ਉਮੀਦਵਾਰ ਅਤੇ ਸਮਰਾਲਾ ਵਿਖੇ 30 ਕੰਪਨੀਆਂ ਅਤੇ 700 ਤੋਂ ਵਧੇਰੇ ਉਮੀਦਵਾਰਾਂ ਨੇ ਭਾਗ ਲਿਆ। ਖੰਨਾ ਵਿਖੇ ਲੱਗੇ ਮੇਲੇ ਦਾ ਉਦਘਾਟਨ ਵਿਧਾਇਕ  ਗੁਰਕੀਰਤ ਸਿੰਘ ਕੋਟਲੀ ਅਤੇ ਵਿਧਾਇਕ  ਲਖਬੀਰ ਸਿੰਘ ਲੱਖਾ ਨੇ ਕੀਤਾ, ਸਮਰਾਲਾ ਵਿਖੇ ਵਿਧਾਇਕ  ਅਮਰੀਕ ਸਿੰਘ ਢਿੱਲੋਂ ਉਦਘਾਟਨ ਕਰਨ ਲਈ ਪੁੱਜੇ, ਜਦਕਿ ਜਗਰਾਂਉ ਵਿਖੇ ਲਗਾਏ ਮੇਲੇ ਵਿੱਚ ਸਾਬਕਾ ਮੰਤਰੀ  ਮਲਕੀਤ ਸਿੰਘ ਦਾਖਾ ਨੇ ਨੌਜਵਾਨਾਂ ਦਾ ਉਤਸ਼ਾਹ ਵਧਾਇਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ  ਗੁਰਕੀਰਤ ਸਿੰਘ ਕੋਟਲੀ ਅਤੇ ਵਿਧਾਇਕ ਸ੍ਰ. ਲਖਬੀਰ ਸਿੰਘ ਲੱਖਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਰੇਕ ਯੋਗ ਉਮੀਦਵਾਰ ਨੂੰ ਨੌਕਰੀ ਮੁਹੱਈਆ ਕਰਾਉਣ ਲਈ ਯਤਨ ਕੀਤੇ ਜਾ ਰਹੇ ਹਨ। ਉਨਾਂ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਆਪਣੀ ਕਾਬਲੀਅਤ ਨੂੰ ਪਛਾਨਣ ਅਤੇ ਇਨਾਂ ਰੋਜ਼ਗਾਰ ਮੇਲਿਆਂ ਰਾਹੀਂ ਰੋਜ਼ਗਾਰ ਪ੍ਰਾਪਤ ਕਰਕੇ ਆਪਣਾ ਜੀਵਨ ਨਿਰਬਾਹ ਕਰਨ। ਸਮਰਾਲਾ ਅਤੇ ਜਗਰਾਂਉ ਵਿਖੇ ਵੱਖ-ਵੱਖ ਸਮਾਗਮਾਂ ਵਿੱਚ ਗੱਲਬਾਤ ਕਰਦਿਆਂ ਸਮਰਾਲਾ ਦੇ ਵਿਧਾਇਕ  ਅਮਰੀਕ ਸਿੰਘ ਢਿੱਲੋਂ ਅਤੇ ਸਾਬਕਾ ਮੰਤਰੀ. ਮਲਕੀਤ ਸਿੰਘ ਦਾਖਾ ਨੇ ਕਿਹਾ ਕਿ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਪਿੱਛੇ ਭੱਜਣ ਦੀ ਬਿਜਾਏ ਆਪਣੇ ਆਪ ਨੂੰ ਕਿੱਤਾਮੁੱਖੀ ਸਿੱਖਿਆ ਨਾਲ ਜੋੜਨਾ ਚਾਹੀਦਾ ਹੈ। ਕਿੱਤਾਮੁੱਖੀ ਸਿੱਖਿਆ ਗ੍ਰਹਿਣ ਕਰਨਾ ਅੱਜ ਸਮੇਂ ਦੀ ਮੁੱਖ ਲੋੜ ਹੈ। ਉਕਤਾਨ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਪਣੇ ਚੋਣ ਮੈਨੀਫੈਸਟੋ ਵਿੱਚ ਵਾਅਦਾ ਕੀਤਾ ਗਿਆ ਸੀ ਕਿ ਹਰੇਕ ਘਰ ਵਿੱਚ ਯੋਗ ਉਮੀਦਵਾਰ ਨੂੰ ਨੌਕਰੀ ਮੁਹੱਈਆ ਕਰਵਾਈ ਜਾਵੇਗੀ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਗਾਏ ਜਾ ਰਹੇ 5ਵੇਂ ਮੈਗਾ ਰੋਜ਼ਗਾਰ ਮੇਲਿਆਂ ਦੌਰਾਨ ਪ੍ਰਾਈਵੇਟ ਖੇਤਰ ਵਿੱਚ 2.10 ਲੱਖ ਨੌਕਰੀਆਂ ਮੁਹੱਈਆ ਕਰਵਾਈਆਂ ਜਾਣੀਆਂ ਹਨ, ਜਦਕਿ 1 ਲੱਖ ਤੋਂ ਵਧੇਰੇ ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਸ਼ੁਰੂ ਕਰਨ ਲਈ ਕਰਜ਼ ਅਤੇ ਹੋਰ ਸਹੂਲਤਾਂ ਮੁਹੱਈਆ ਕਰਾਉਣ ਦਾ ਟੀਚਾ ਹੈ। ਉਨਾਂ ਕਿਹਾ ਕਿ ਇਸ ਵਾਰ ਸੂਬੇ ਭਰ ਦੇ 82 ਥਾਵਾਂ 'ਤੇ ਇਹ ਮੇਲੇ ਲਗਾਏ ਜਾ ਰਹੇ ਹਨ। ਇਨਾਂ ਮੇਲਿਆਂ ਦੇ ਸਫ਼ਲ ਉਮੀਦਵਾਰਾਂ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 5 ਅਕਤੂਬਰ ਨੂੰ ਰੋਪੜ ਵਿਖੇ ਨਿਯੁਕਤੀ ਪੱਤਰ ਵੰਡਣਗੇ। ਪੰਜਾਬ ਸਰਕਾਰ ਵੱਲੋਂ ਜਲਦ ਹੀ 1 ਲੱਖ ਸਰਕਾਰੀ ਨੌਕਰੀਆਂ 'ਤੇ ਵੀ ਭਰਤੀ ਕੀਤੀ ਜਾ ਰਹੀ ਹੈ। ਉਨ•ਾਂ ਕਿਹਾ ਕਿ ਸੱਤਾ ਵਿੱਚ ਆਉਣ ਤੋਂ ਬਾਅਦ ਸ਼ੁਰੂ ਕੀਤੀ ਗਈ ਕਵਾਇਦ ਤਹਿਤ ਹੁਣ ਤੱਕ ਕੈਪਟਨ ਸਰਕਾਰ ਵੱਲੋਂ 8 ਲੱਖ ਤੋਂ ਵਧੇਰੇ ਨੌਕਰੀਆਂ ਅਤੇ ਸਵੈ-ਰੋਜ਼ਗਾਰ ਮੁਹੱਈਆ ਕਰਵਾਇਆ ਜਾ ਚੁੱਕਾ ਹੈ। ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਨੀਰੂ ਕਤਿਆਲ ਗੁਪਤਾ ਅਤੇ  ਜਸਪਾਲ ਸਿੰਘ ਗਿੱਲ ਨੇ ਦੱਸਿਆ ਕਿ ਮਿਤੀ 11 ਸਤੰਬਰ ਨੂੰ ਸਰਕਾਰੀ ਇੰਸਟੀਚਿਊਟ ਆਫ਼ ਟੈਕਸਟਾਈਲ ਕੈਮਿਸਟਰੀ ਐਂਡ ਨਿਟਿੰਗ, ਟੈਕਨਾਲੋਜੀ ਰਿਸ਼ੀ ਨਗਰ ਲੁਧਿਆਣਾ ਵਿਖੇ ਇਹ ਰੋਜ਼ਗਾਰ ਮੇਲੇ ਲਗਾਏ ਜਾਣਗੇ। ਪੰਜਾਬ ਸਰਕਾਰ ਵੱਲੋਂ ਮਿਤੀ 18 ਸਤੰਬਰ ਨੂੰ ਅਜੀਤਗੜ (ਮੋਹਾਲੀ) ਵਿਖੇ ਮੈਗਾ ਰੋਜ਼ਗਾਰ ਮੇਲਾ ਵੀ ਲਗਾਇਆ ਜਾ ਰਿਹਾ ਹੈ, ਜਿਸ ਵਿੱਚ ਯੋਗ ਉਮੀਦਵਾਰਾਂ ਨੂੰ ਘੱਟੋ-ਘੱਟ 3 ਲੱਖ ਰੁਪਏ ਦਾ ਪੈਕੇਜ਼ ਮਿਲੇਗਾ। ਉਨਾਂ ਦੱਸਿਆ ਕਿ ਇਨਾਂ ਰੋਜ਼ਗਾਰ ਮੇਲਿਆਂ ਦਾ ਮਕਸਦ ਜ਼ਿਲਾ ਲੁਧਿਆਣਾ ਦੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਾਉਣਾ ਹੈ ਅਤੇ ਕੋਈ ਵੀ ਯੋਗ ਉਮੀਦਵਾਰ ਇਸ ਸੁਨਹਿਰੇ ਮੌਕੇ ਦਾ ਲਾਭ ਉਠਾਉਣ ਤੋਂ ਵਾਂਝਾ ਨਾ ਰਹੇ। ਉਨਾਂ ਸਮੂਹ ਬੇਰੁਜ਼ਗਾਰ ਨੌਜਵਾਨਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਪੰਜਾਬ ਸਰਕਾਰ ਵੱਲੋਂ ਲਗਾਏ ਜਾ ਰਹੇ ਇਨਾਂ ਰੋਜ਼ਗਾਰ ਮੇਲਿਆਂ ਦਾ ਵੱਧ ਤੋਂ ਵੱਧ ਲਾਭ ਲੈਣ ਤਾਂ ਜੋ 'ਘਰ-ਘਰ ਰੋਜ਼ਗਾਰ ਮਿਸ਼ਨ' ਨੂੰ ਸਫ਼ਲ ਕਰਕੇ ਸੂਬੇ ਵਿੱਚੋਂ ਬੇਰੁਜ਼ਗਾਰੀ ਨੂੰ ਪੂਰੀ ਤਰਾਂ ਖ਼ਤਮ ਕੀਤਾ ਜਾ ਸਕੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਐੱਸ. ਡੀ. ਐÎਮ. ਖੰਨਾ ਸੰਦੀਪ ਸਿੰਘ, ਐੱਸ. ਡੀ. ਐੱਮ. ਪਾਇਲ ਸ੍ਰੀਮਤੀ ਸਵਾਤੀ ਟਿਵਾਣਾ, ਐੱਸ. ਡੀ. ਐੱਮ. ਜਗਰਾਂਉ  ਬਲਜਿੰਦਰ ਸਿੰਘ ਢਿੱਲੋਂ, ਐੱਸ. ਡੀ. ਐੱਮ. ਸਮਰਾਲਾ ਸ੍ਰੀਮਤੀ ਗੀਤਿਕਾ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ, ਸ਼ਹਿਰ ਦੀਆਂ ਪ੍ਰਮੁੱਖ ਸਨਅਤੀ ਇਕਾਈਆਂ ਅਤੇ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੇ ਭਾਗ ਲਿਆ।