ਪਿੰਡ ਛੀਨੀਵਾਲ ਕਲਾਂ ਵਿਖੇ ਵਿਸ਼ਾਲ ਮੈਡੀਕਲ ਕੈਂਪ ਲੱਗਾ। 90 ਮਰੀਜ਼ ਅੱਖਾਂ ਦੇ ਆਪਰੇਸ਼ਨ ਲਈ ਚੁਣੇ ਗਏ

ਮਹਿਲ ਕਲਾਂ 10 ਮਾਰਚ(ਗੁਰਸੇਵਕ ਸਿੰਘ ਸਹੋਤਾ)- ਸੁਖਮਨੀ ਸੇਵਾ ਸੁਸਾਇਟੀ ਪਿੰਡ ਛੀਨੀਵਾਲ ਕਲਾਂ ਵੱਲੋਂ ਗੁਰਦੁਆਰਾ ਜੰਡਸਰ ਸਾਹਿਬ ਛੀਨੀਵਾਲ  ਵਿਖੇ ਸਲਾਨਾ ਫਰੀ ਵਿਸਾਲ ਮੈਡੀਕਲ ਅਤੇ ਅੱਖਾਂ ਦਾ ਚੈੱਕ ਕੈਂਪ ਲਗਾਇਆ ਗਿਆ। ਜਿਸ ਦਾ ਉਦਘਾਟਨ ਉੱਘੇ ਸਮਾਜ ਸੇਵੀ ਮਹੰਤ ਪਿਆਰਾ ਸਿੰਘ ਜੀ ਬਰਨਾਲਾ, ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸੁਖਮਨੀ ਸੇਵਾ ਸੁਸਾਇਟੀ ਦੇ ਅਹੁਦੇਦਾਰਾਂ ਵੱਲੋਂ ਸਾਂਝੇ ਤੌਰ ਤੇ ਕੀਤਾ ਗਿਆ। ਉਕਤ ਕੈਂਪ ਵਿੱਚ ਆਦੇਸ਼ ਹਸਪਤਾਲ ਭੁੱਚੋ ਮੰਡੀ (ਬਠਿੰਡਾ) ਦੀਆਂ ਡਾਕਟਰੀ ਟੀਮਾਂ ਵੱਲੋਂ 500 ਦੇ ਕਰੀਬ ਮਰੀਜ਼ਾਂ ਦੀ ਸਰੀਰਕ ਜਾਂਚ ਕੀਤੀ ਗਈ ਅਤੇ ਉਹਨਾਂ ਨੂੰ ਮੁਫਤ ਦਵਾਈਆਂ ਵੀ ਦਿੱਤੀਆਂ ਗਈਆਂ ।ਇਸ ਮੌਕੇ ਅੱਖਾਂ ਦੇ ਮਾਹਰ ਡਾਕਟਰ ਰਾਜਵਿੰਦਰ ਕੌਰ ਭੱਠਲ ਦੀ ਅਗਵਾਈ ਵਾਲੀ ਡਾਕਟਰੀ ਟੀਮ ਵੱਲੋਂ ਮਰੀਜ਼ਾਂ ਦੀ ਜਾਂਚ ਕਰਨ ਉਪਰੰਤ 90 ਦੇ ਕਰੀਬ ਲੋੜਵੰਦ ਮਰੀਜ਼ ਅੱਖਾਂ  ਦੇ ਅਪਰੇਸ਼ਨ (ਲੈਂਜ) ਲਈ ਚੁਣੇ ਗਏ।ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਮਨੀ ਸੇਵਾ ਸੁਸਾਇਟੀ ਦੇ ਪ੍ਰਧਾਨ ਜਗਮੇਲ ਸਿੰਘ ਜੱਗਾ ਧਾਲੀਵਾਲ ਨੇ ਦੱਸਿਆ ਕਿ ਉਹਨਾਂ ਦੀ ਸੁਸਾਇਟੀ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਲੋੜਵੰਦ ਮਰੀਜ਼ਾਂ ਦੀ ਮਦਦ ਕੀਤੀ ਜਾਂਦੀ ਹੈ ।ਜਿਸ ਵਿੱਚ ਆਦੇਸ਼ ਹਸਪਤਾਲ ਭੁੱਚੋ ਮੰਡੀ( ਬਠਿੰਡਾ) ਸਹਿਯੋਗ ਦਿੱਤਾ ਜਾਂਦਾ ਹੈ ।ਉਹਨਾਂ ਕਿਹਾ ਕਿ ਸਾਡੀ ਸੁਸਾਇਟੀ ਕੋਲ ਇੱਕ ਐਬੂਲੈਂਸ ਵੀ ਹੈ ਜੋ ਹਰ ਸਮੇਂ ਲੋੜਵੰਦ ਮਰੀਜ਼ਾਂ ਦੀ ਸੇਵਾ ਦੇ ਲਈ ਤਤਪਰ ਰਹਿੰਦੀ ਹੈ। ਇਸ ਮੌਕੇ ਸੁਖਮਨੀ ਸੇਵਾ ਸੁਸਾਇਟੀ, ਨੌਜਵਾਨ ਸੇਵਾ ਸੁਸਾਇਟੀ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੈਂਪ ਲਈ ਸਹਿਯੋਗ ਕਰਨ ਵਾਲੇ ਦਾਨੀ ਸੱਜਣਾਂ ਅਤੇ ਆਦੇਸ਼ ਹਸਪਤਾਲ ਦੀ ਸਮੁੱਚੀ ਡਾਕਟਰੀ ਟੀਮ ਨੂੰ ਵਿਸ਼ੇਸ਼ ਸਨਮਾਨ ਚਿੰਨ ਦੇ ਕੇ ਸਨਮਾਨ ਕੀਤਾ ਗਿਆ।ਇਸ ਮੌਕੇ ਜਗਮੇਲ ਸਿੰਘ ਜੱਗਾ ਧਾਲੀਵਾਲ ,ਐਸਡੀਓ ਲਖਵੀਰ ਸਿੰਘ, ਦਵਿੰਦਰ ਪਾਲ ਸਿੰਘ ਥਿੰਦ ,ਰਾਗੀ ਜਗਮੇਲ ਸਿੰਘ, ਹਰਬੰਸ ਸਿੰਘ ਭੋਲਾ, ਗੁਰਦੁਆਰਾ ਜੰਡਸਰ ਕਮੇਟੀ ਦੇ ਪ੍ਰਧਾਨ ਬਲਵੰਤ ਸਿੰਘ ,ਮਾਸਟਰ ਬਲਦੇਵ ਸਿੰਘ, ਸੁਖਦੇਵ ਸਿੰਘ, ਜਸਵੰਤ ਸਿੰਘ, ਕਿਸਾਨ ਆਗੂ ਹਰਦੇਵ ਸਿੰਘ, ਦਵਿੰਦਰ ਸਿੰਘ, ਡਾਕਟਰ ਬਲਵਿੰਦਰ ਸ਼ਰਮਾ, ਬਾਬਾ ਟੇਲਰ  ਛੀਨੀਵਾਲ ,ਹੈਡ ਗ੍ਰੰਥੀ ਪ੍ਰੀਤਮ ਸਿੰਘ, ਫੌਜੀ ਅਮਰੀਕ ਸਿੰਘ,ਬਲਦੇਵ ਸਿੰਘ  ਬਿੱਲੂ,  ਡਾ ਜਸਵੰਤ ਸਿੰਘ ,ਬਲਦੇਵ ਸਿੰਘ ਰਾਜਾ ਤੋਂ ਇਲਾਵਾਏ ਐਨਐਮ  ਗੁਰਮੀਤ ਕੌਰ ਅਤੇ ਆਸ਼ਾ ਵਰਕਰ ਹਾਜ਼ਰ ਸਨ।