ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਬਾਬਾ ਫੂਲਾ ਸਿੰਘ ਦੀ ਸ਼ਹੀਦੀ ਸ਼ਤਾਬਦੀ ਸੰਪੂਰਨਤਾ ਗੁਰਮਤਿ ਸਮਾਗਮ ਸਪੰਨ

ਹਜ਼ੂਰ ਸਾਹਿਬ ਤੋਂ ਪੁਜੇ ਚੋਲੇ ਨਾਲ ਬਾਬਾ ਬਲਬੀਰ ਸਿੰਘ ਦਾ ਸਨਮਾਨ
ਅੰਮ੍ਰਿਤਸਰ, 14 ਮਾਰਚ ( ਗੁਰਕਿਰਤ ਜਗਰਾਓਂ /ਮਨਜਿੰਦਰ ਗਿੱਲ  ) ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਛੇਵੇਂ ਮੁਖੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਜੀ ਦੀ ਸ਼ਹੀਦੀ ਸ਼ਤਾਬਦੀ ਦੇ ਗੁਰਮਤਿ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਵੱਖ-ਵੱਖ ਸੰਪਰਦਾਵਾਂ, ਸਭਾ ਸੁਸਾਇਟੀਆਂ, ਦਲਾਂ ਅਤੇ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਬਾਬਾ ਫੂਲਾ ਸਿੰਘ ਨੂੰ ਯਾਦ ਕਰਦਿਆਂ ਅਕੀਦਤ ਭੇਟ ਕਰਦਿਆਂ ਭਲੀਭਾਂਤ ਸੰਪੂਰਨ ਹੋ ਗਏ ਹਨ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿ. ਰਘਬੀਰ ਸਿੰਘ ਮੁਖੀ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਸੰਬੋਧਨ ਕਰਦਿਆਂ ਕਿਹਾ ਕਿ ਅਕਾਲੀ ਬਾਬਾ ਫੂਲਾ ਸਿੰਘ ਜੀ ਦੀ ਸ਼ਹੀਦੀ ਤੋਂ ਦੋ ਸੌ ਸਾਲ ਬਾਅਦ ਏਡੇ ਵੱਡੇ ਸਮਾਗਮਾਂ ਰਾਹੀਂ ਬੁੱਢਾ ਦਲ ਵੱਲੋਂ ਪੂਰੀ ਸਰਧਾ ਭਾਵਨਾ ਨਾਲ ਯਾਦ ਕੀਤਾ ਗਿਆ ਹੈ। ਇਹ ਇਤਿਹਾਸਕ ਕੀਰਤੀਮਾਨ ਸਥਾਪਤ ਕਰਨ ਦਾ ਕਾਰਜ ਕੇਵਲ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੇ ਹਿਸੇ ਆਇਆ ਹੈ। ਅਕਾਲ ਪੁਰਖ ਨੇ ਉਨ੍ਹਾਂ ਦੇ ਸਿਰ ਤੇ ਹੱਥ ਧਰ ਕੇ ਸ਼ਤਾਬਦੀ ਮਨਾਈ ਗਈ ਹੈ। ਸਿੱਖ ਕੌਮ ਨੇ ਅਨੇਕਾਂ ਸਿੰਘ ਸੂਰਮੇ ਪੈਦਾ ਕੀਤੇ ਹਨ, ਉਨ੍ਹਾਂ ਵਿਚ ਹੀ ਕੌਮ ਦੇ ਮਹਾਨ ਜਰਨੈਲ ਦੂਲੇ ਸੇਰ ਅਕਾਲੀ ਬਾਬਾ ਫੂਲਾ ਸਿੰਘ ਹੋਏ ਹਨ। ਉਹ ਮਰਯਾਦਾ ਦੇ ਧਾਰਨੀ ਤੇ ਰਹਿਤ ਦੇ ਪਹਿਰੇਦਾਰ ਸਨ, ਉਨ੍ਹਾਂ ਖਾਲਸਾ ਰਾਜ ਦੇ ਵਿਸਥਾਰ ਲਈ ਜ਼ਿੰਮੇਵਾਰੀ ਨਾਲ ਯੁੱਧ ਲੜੇ ਤੇ ਜਿੱਤੇ। ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦੇ ਸਮੇਤ ਸਿੰਘਾਂ ਨੇ ਬੁੱਢਾ ਦਲ ਵੱਲੋਂ ਦਿਲਜੀਤ ਸਿੰਘ ਬੇਦੀ ਦੀ ਸੰਪਾਦਨਾ ਹੇਠ ਚਲਦਾ ਰਸਾਲਾ “ਨਿਹੰਗ ਸਿੰਘ ਸੰਦੇਸ਼” ਰਲੀਜ਼ ਕੀਤਾ। 
ਇਸ ਸਮੇਂ ਹਜ਼ੂਰੀ ਰਾਗੀ ਭਾਈ ਕਰਨੈਲ ਸਿੰਘ, ਭਾਈ ਗੁਰਪ੍ਰੀਤ ਸਿੰਘ, ਭਾਈ ਗੁਰਇਕਬਾਲ ਸਿੰਘ, ਬਾਬਾ ਹਰਜੀਤ ਸਿੰਘ ਮਹਿਤਾ ਚੌਂਕ ਕੀਰਤਨ ਦੁਆਰਾ ਅਤੇ ਭਾਈ ਸੁਖਜੀਤ ਸਿੰਘ ਕਨੱ੍ਹਈਆ ਨੇ ਕਥਾ ਵਿਖਿਆਨ ਰਾਹੀਂ ਹਾਜ਼ਰੀ ਭਰੀ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿ. ਗੁਰਬਚਨ ਸਿੰਘ, ਸਿੰਘ ਸਾਹਿਬ ਗਿ. ਸੁਲਤਾਨ ਸਿੰਘ ਜਥੇ. ਤਖ਼ਤ ਕੇਸਗੜ੍ਹ ਸਾਹਿਬ ਨੇ ਬੁੱਢਾ ਦਲ ਦੇ ਵੱਖ-ਵੱਖ ਪੁਰਾਤਨ ਜਰਨੈਲਾਂ ਬਾਰੇ ਬੋਲਦਿਆਂ ਕਿਹਾ ਕਿ ਬੁੱਢਾ ਦਲ ਹੀ ਸਮੁੱਚੇ ਖਾਲਸਾ ਪੰਥ ਦੀ ਅਗਵਾਈ ਕਰਦਾ ਰਿਹਾ ਹੈ ਤੇ ਉਨ੍ਹਾਂ ਨੇ ਸਾਨਮੱਤਾ ਇਤਿਹਾਸ ਸਿਰਜਿਆ ਹੈ। ਇਸ ਮੌਕੇ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦਾ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਜਥੇਦਾਰ ਵੱਲੋਂ ਭੇਜਿਆਂ ਚੌਲਾ ਸਾਹਿਬ ਨਾਲ ਵਿਸ਼ੇਸ਼ ਸਨਮਾਨ ਕੀਤਾ ਗਿਆ। ਉਨ੍ਹਾਂ ਬੋਲਦਿਆਂ ਸਾਰੀ ਸੰਗਤ ਦਾ ਧੰਨਵਾਦ ਕੀਤਾ ਅਤੇ ਸਿੰਘ ਸਾਹਿਬਾਨ ਤੇ ਆਏ ਪ੍ਰਤੀ ਨਿਧੀਆਂ ਦਾ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ।
ਇਸ ਮੌਕੇ ਸਮੂਹ ਸੁਖਮਨੀ ਸੇਵਾ ਸੁਸਾਇਟੀਆਂ ਦੀ ਮੁਖੀ ਬੀਬੀਆਂ ਨੂੰ ਸ੍ਰੀ ਗੁਰੂ ਰਾਮਦਾਸ ਦੇ ਘਰ ਦਾ ਖਜਾਨਾ ਤੇ ਸਿਰਪਾਓ ਨਾਲ ਸਨਮਾਨਿਤ ਕੀਤਾ ਗਿਆ। ਇਸ ਸਮੇਂ ਬਾਬਾ ਬਿਧੀਚੰਦ ਸਾਹਿਬ ਸੰਪਰਦਾ ਤਰਨਾ ਦਲ ਵੱਲੋਂ ਬਾਬਾ ਨਾਹਰ ਸਿੰਘ ਸਾਧ, ਮਿਸਲ ਸ਼ਹੀਦਾਂ ਤਰਨਾਦਲ ਬਾਬਾ ਬਕਾਲਾ ਦੇ ਮੁਖੀ ਬਾਬਾ ਜੋਗਾ ਸਿੰਘ, ਤਰਸੇਮ ਸਿੰਘ ਮੋਰਾਂਵਾਲੀ, ਮਾਤਾ ਵਿਪਨਪ੍ਰੀਤ ਕੌਰ ਲੁਧਿਆਣਾ, ਡਾ. ਬੀਬੀ ਸਤਿਪ੍ਰੀਤ ਕੌਰ, ਬਾਬਾ ਮੇਜਰ ਸਿੰਘ ਦਸ਼ਮੇਸ਼ ਤਰਨਾਦਲ, ਬਾਬਾ ਦਰਸ਼ਨ ਸਿੰਘ ਟਾਹਲਾ ਸਾਹਿਬ, ਬਾਬਾ ਸੁਰਿੰਦਰ ਸਿੰਘ ਮਿੱਠਾ ਟਿਵਾਣਾ, ਸ. ਵਿਜੈ ਸਿੰਘ ਸਕੱਤਰ, ਬਾਬਾ ਰਘਬੀਰ ਸਿੰਘ ਖਿਆਲੇਵਾਲੇ, ਬਾਬਾ ਸੁਖਦੇਵ ਸਿੰਘ ਖਿਆਲੇਵਾਲੇ, ਬਾਬਾ ਬਲਵਿੰਦਰ ਸਿੰਘ ਮਹਿਤਾ ਚੌਂਕ, ਬਾਬਾ ਗੁਰਰਾਜ ਸਿੰਘ, ਬਾਬਾ ਹਰਦੀਪ ਸਿੰਘ, ਬਾਬਾ ਬੁੱਧ ਸਿੰਘ ਨਿੱਕੇ ਘੁੰਮਣ, ਬਾਬਾ ਗੁਰਪ੍ਰਤਾਪ ਸਿੰਘ ਟਿੱਕਾ, ਸ. ਰਜਿੰਦਰ ਸਿੰਘ ਮਰਵਾਹ, ਸ. ਹਰਪਾਲ ਸਿੰਘ ਆਹਲੂਵਾਲੀਆ, ਬਾਬਾ ਬਲਵਿੰਦਰ ਸਿੰਘ, ਬਾਬਾ ਇੰਦਰਬੀਰ ਸਿੰਘ ਸਤਲਾਣੀ, ਬਾਬਾ ਨਰਿੰਦਰ ਸਿੰਘ, ਬਾਬਾ ਮਹਿੰਦਰ ਸਿੰਘ ਬੁੱਢਾ ਜੋਹੜ, ਭਾਈ ਮਨਜੀਤ ਸਿੰਘ ਮੈਂਬਰ ਸ਼੍ਰੋ.ਗੁ.ਪ੍ਰ ਕਮੇਟੀ, ਬੀਬੀ ਪਰਮਜੀਤ ਕੌਰ ਪਿੰਕੀ, ਬਾਬਾ ਸੁਖਵਿੰਦਰ ਸਿੰਘ ਮੌਰ, ਗਿਆਨੀ ਭਗਵਾਨ ਸਿੰਘ ਜੌਹਲ ਨੇ ਸਟੇਜ ਦੀ ਬਾਖੂਬੀ ਸੇਵਾ ਨਿਭਾਈ।