ਪੋਸ਼ਣ ਅਭਿਆਨ ਤਹਿਤ ਖੰਨਾ ਵਿਖੇ ਜਾਗਰੂਕਤਾ ਕੈਂਪ ਦਾ ਆਯੋਜਨ

ਤੰਦਰੁਸਤ ਦੇਸ਼ ਦੇ ਨਿਰਮਾਣ ਲਈ ਮਾਵਾਂ ਅਤੇ ਬੱਚਿਆਂ ਦਾ ਤੰਦਰੁਸਤ ਹੋਣਾ ਜ਼ਰੂਰੀ-ਵਿਧਾਇਕ ਕੋਟਲੀ

ਲੁਧਿਆਣਾ, ਸਤੰਬਰ 2019 -( ਮਨਜਿੰਦਰ ਗਿੱਲ)-

ਵਿਧਾਨ ਸਭਾ ਹਲਕਾ ਖੰਨਾ ਦੇ ਵਿਧਾਇਕ ਸ੍ਰ. ਗੁਰਕੀਰਤ ਸਿੰਘ ਕੋਟਲੀ ਨੇ ਕਿਹਾ ਹੈ ਕਿ ਤੰਦਰੁਸਤ ਦੇਸ਼ ਦੇ ਨਿਰਮਾਣ ਲਈ ਜ਼ਰੂਰੀ ਹੈ ਕਿ ਉਥੋਂ ਦੀਆਂ ਮਾਵਾਂ ਅਤੇ ਬੱਚੇ ਵੀ ਤੰਦਰੁਸਤ ਹੋਣ, ਤਾਂ ਹੀ ਕੋਈ ਦੇਸ਼ ਸਹੀ ਅਰਥਾਂ ਵਿੱਚ ਵਿਕਾਸ ਕਰ ਸਕਦਾ ਹੈ। ਉਹ ਅੱਜ ਵਾਰਡ ਨੰਬਰ 25 ਵਿਖੇ ਪੋਸ਼ਣ ਅਭਿਆਨ ਤਹਿਤ ਲਗਾਏ ਜਾਗਰੂਕਤਾ ਕੈਂਪ ਦਾ ਉਦਘਾਟਨ ਕਰਨ ਲਈ ਵਿਸ਼ੇਸ਼ ਤੌਰ 'ਤੇ ਪੁੱਜੇ ਸਨ। ਉਨ੍ਹਾਂ ਦੱਸਿਆ ਕਿ ਮਾਵਾਂ ਅਤੇ ਬੱਚਿਆਂ ਵਿੱਚੋਂ ਕੁਪੋਸ਼ਣ, ਅਨੀਮੀਆ ਅਤੇ ਹੋਰ ਸਿਹਤ ਨਾਲ ਸੰਬੰਧਤ ਸਮੱਸਿਆਵਾਂ ਨੂੰ ਜੜ੍ਹੋਂ ਖ਼ਤਮ ਕਰਨ ਦੇ ਮਕਸਦ ਨਾਲ ਸਤੰਬਰ ਮਹੀਨੇ ਨੂੰ 'ਪੋਸ਼ਣ ਮਾਂਹ' ਵਜੋਂ ਮਨਾਇਆ ਜਾ ਰਿਹਾ ਹੈ। ਇਸ ਮਹੀਨੇ ਦੌਰਾਨ ਜ਼ਿਲ੍ਹਾ ਲੁਧਿਆਣਾ ਅਧੀਨ ਆਉਂਦੇ ਸਾਰੇ ਬਲਾਕਾਂ ਵਿੱਚ ਵੱਖ-ਵੱਖ ਮਾਧਿਅਮਾਂ ਰਾਹੀਂ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਦੱਸਣਯੋਗ ਹੈ ਕਿ ਇਸ ਪੂਰੇ ਮਹੀਨੇ ਦੌਰਾਨ ਔਰਤਾਂ ਨੂੰ 1000 ਦਿਨ ਤੱਕ ਨਵਜਾਤ ਬੱਚਿਆਂ ਦੀ ਸੰਭਾਲ, ਪੌਸ਼ਟਿਕ ਆਹਾਰ, ਅਨੀਮੀਆ ਤੋਂ ਬਚਾਅ, ਡਾਇਰੀਆ ਤੋਂ ਬਚਾਅ, ਹੱਥ ਧੋਣ ਦੀ ਸਹੀ ਵਿਧੀ ਅਤੇ ਸਾਫ਼ ਸੁਥਰੇ ਆਲੇ-ਦੁਆਲੇ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਲਈ ਮਾਵਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ, ਬੱਚਿਆਂ ਦਾ ਭਾਰ ਤੋਲਿਆ ਜਾ ਰਿਹਾ ਹੈ, ਪੌਸ਼ਟਿਕ ਆਹਾਰ ਬਾਰੇ ਸੈਮੀਨਾਰ ਵਰਕਸ਼ਾਪਾਂ ਕਰਵਾਈਆਂ ਜਾ ਰਹੀਆਂ ਹਨ, ਪੋਸ਼ਣ ਮੇਲੇ ਦਾ ਆਯੋਜਨ, ਸਾਈਕਲ ਰੈਲੀ, ਪੋਸ਼ਣ ਵਾਕ, ਗਰਾਮ ਸਭਾ, ਹੈਲਦੀ ਰੈਸਪੀ ਮੁਕਾਬਲੇ, ਪ੍ਰਭਾਤ ਫੇਰੀਆਂ, ਹੱਟ ਬਾਜ਼ਾਰ, ਘਰਾਂ ਦਾ ਦੌਰਾ, ਨਾਰੀ ਕੀ ਚੌਪਾਲ, ਓ. ਆਰ. ਐੱਸ. ਪੈਕੇਟਾਂ ਦੀ ਵੰਡ, ਜਾਗੋ, ਵਿਦਿਆਰਥੀਆਂ ਦੇ ਵੱਖ-ਵੱਖ ਮੁਕਾਬਲੇ, ਪੰਚਾਇਤਾਂ ਨਾਲ ਮੀਟਿੰਗਾਂ ਅਤੇ ਹੱਥ ਧੋਣ ਦੀਆਂ ਵਰਕਸ਼ਾਪਾਂ ਕਰਵਾਈਆਂ ਜਾ ਰਹੀਆਂ ਹਨ। ਇਸ ਮੁਹਿੰਮ ਵਿੱਚ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ, ਸਕਿੱਲ ਡਿਵੈੱਲਪਮੈਂਟ ਵਿਭਾਗ, ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ, ਸਥਾਨਕ ਸਰਕਾਰਾਂ ਵਿਭਾਗ, ਯੁਵਕ ਸੇਵਾਵਾਂ ਵਿਭਾਗ, ਸਿੱਖਿਆ ਵਿਭਾਗ, ਖੇਤੀਬਾੜੀ ਵਿਭਾਗ, ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਅਤੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਅਹਿਮ ਯੋਗਦਾਨ ਪਾ ਰਹੇ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਨਗਰ ਕੌਂਸਲ ਖੰਨਾ ਦੇ ਪ੍ਰਧਾਨ ਵਿਕਾਸ ਮਹਿਤਾ, ਸੀ. ਡੀ. ਪੀ. ਓ. ਸ੍ਰੀਮਤੀ ਸਰਬਜੀਤ ਕੌਰ, ਕਾਰਜ ਸਾਧਕ ਅਫ਼ਸਰ  ਰਣਬੀਰ ਸਿੰਘ, ਰਾਏ ਸਿੰਘ ਅਤੇ ਗੌਰਵ ਗੁਪਤਾ (ਦੋਵੇਂ ਬੀ. ਪੀ. ਈ. ਓ.), ਜਤਿੰਦਰ ਪਾਠਕ,  ਹਰਦੇਵ ਸਿੰਘ ਰੋਸ਼ਾ,  ਰਵਿੰਦਰ ਸਿੰਘ ਬੱਬੂ, ਸੁਰਿੰਦਰ ਕੁਮਾਰ ਬਾਵਾ,  ਰੁਪਿੰਦਰ ਸਿੰਘ ਗਿੱਲ,