ਹੋਲਾ-ਮਹੱਲਾ ਤੇ ਮਨੁੱਖਤਾ ਦੇ ਭਲੇ ਲਈ ਗੁ:ਮੈਹਦੇਆਣਾ ਸਾਹਿਬ ਵਿਖੇ ਖੂਨਦਾਨ ਕੈਂਪ ਲਾਇਆ।
ਲੁਧਿਆਣਾ (ਕੌਸ਼ਲ ਮੱਲਾ)
ਸ਼ਸ਼ਤਰ ਅਤੇ ਸ਼ਾਸ਼ਤਰ ਖਾਲਸਾ ਪੰਥ ਦੀ ਚੜ੍ਹਦੀਕਲਾ ਦਾ ਪ੍ਰਤੀਕ ਕੌਮੀ ਤਿਉਹਾਰ ਹੋਲਾ-ਮਹੱਲਾ ਨੂੰ ਸਮਰਪਿਤ ਭਾਈ ਘਨ੍ਹਈਆ ਜੀ ਮਿਸ਼ਨ ਸੇਵਾ ਸੁਸਾਇਟੀ (ਰਜਿ:) ਦੇ ਸੇਵਾਦਾਰ ਗੁਰਮੀਤ ਸਿੰਘ ਬੌਬੀ ਦੀ ਅਗਵਾਈ ਹੇਠ 717ਵਾਂ ਮਹਾਨ ਖੂਨਦਾਨ ਕੈਂਪ ਗੁਰਦੁਆਰਾ ਮੈਹਦੇਆਣਾ ਸਾਹਿਬ ਵਿਖੇ ਲਗਾਇਆ ਗਿਆ। ਇਸ ਮੌਕੇ ਤੇ ਬਾਬਾ ਕੁਲਵੰਤ ਸਿੰਘ ਮੁੱਖ ਸੇਵਾਦਾਰ ਗੁ: ਮੈਹਦੇਆਣਾ ਸਾਹਿਬ ਨੇ ਖੂਨਦਾਨ ਕੈਂਪ ਦਾ ਉਦਘਾਟਨ ਕਰਨ ਸਮੇਂ ਕਿਹਾ ਖ਼ੂਨ ਕਿਸੇ ਹਸਪਤਾਲ ਜਾਂ ਫੈਕਟਰੀ ਵਿੱਚ ਤਿਆਰ ਨਹੀਂ ਕੀਤਾ ਜਾ ਸਕਦਾ, ਕੇਵਲ ਇਨਸਾਨ ਹੀ ਖ਼ੂਨ ਦਾ ਦੂਸਰਾ ਬਦਲ ਹੈ ਇਨਸਾਨ ਦੇ ਇੱਕ ਯੂਨਿਟ ਖੂਨ ਨਾਲ ਤਿੰਨ ਕੀਮਤੀ ਮਨੁੱਖੀ ਜ਼ਿੰਦਗੀਆਂ ਨੂੰ ਬਚਾਇਆ ਜਾ ਸਕਦਾ। ਇਸ ਮੌਕੇ ਤੇ ਬਾਬਾ ਕੁਲਵੰਤ ਸਿੰਘ ਅਤੇ ਬਾਬਾ ਅਮਰਜੀਤ ਸਿੰਘ ਮੁੱਖ ਸੇਵਾਦਾਰ ਪਿੰਡ ਗਗੜਾ ਨੇ ਲੋੜਵੰਦ ਮਰੀਜ਼ਾਂ ਲਈ ਖੂਨਦਾਨ ਕਰਨ ਵਾਲੀਆਂ ਸੰਗਤਾਂ ਦੀ ਸ਼ਲਾਘਾ ਕੀਤੀ ਅਤੇ ਪ੍ਰਣਾਮ ਪੱਤਰ ਦੇ ਕੇ ਸਨਮਾਨਿਤ ਕੀਤਾ। ਜਥੇਦਾਰ ਤਰਨਜੀਤ ਸਿੰਘ ਨਿਮਾਣਾ ਮੁੱਖ ਸੇਵਾਦਾਰ ਭਾਈ ਘਨ੍ਹਈਆ ਜੀ ਮਿਸ਼ਨ ਸੇਵਾ ਸੁਸਾਇਟੀ (ਰਜਿ:) ਨੇ ਪ੍ਰੈਸ ਨੂੰ ਭੇਜੇ ਬਿਆਨ ਰਾਹੀਂ ਦੱਸਿਆ ਖੂਨਦਾਨ ਕੈਂਪ ਦੌਰਾਨ 40 ਬਲੱਡ ਯੁਨਿਟ ਰਘੂਨਾਥ ਹਸਪਤਾਲ ਦੀ ਟੀਮ ਦੇ ਨਿੱਘੇ ਸਹਿਯੋਗ ਨਾਲ ਇਕੱਤਰ ਕੀਤਾ ਗਿਆ ਖੂਨ ਲੋੜਵੰਦ ਮਰੀਜ਼ਾਂ ਨੂੰ ਨਿਸ਼ਕਾਮ ਰੂਪ ਵਿੱਚ ਦਿੱਤਾ ਜਾਵੇਗਾ।