ਮੁੱਲਾਂਪੁਰ ਦਾਖਾ 27 ਮਈ (ਸਤਵਿੰਦਰ ਸਿੰਘ ਗਿੱਲ) – ਸਥਾਨਕ ਕਸਬੇ ਸਮੇਤ ਆਲੇ-ਦੁਆਲੇ ਇਲਾਕੇ ਦੇ ਮਸੀਹ ਭਾਈਚਾਰੇ ਵੱਲੋਂ ਰਕਬਾ ਰੋਡ ਚਰਚ ’ਤੇ ਸਮਾਗਮ ਕਰਵਾਇਆ ਗਿਆ। ਜਿੱਥੇ ਵੱਡੀ ਤਾਦਾਦ ਵਿੱਚ ਮਸੀਹ ਭਾਈਚਾਰੇ ਦੇ ਲੋਕ ਸ਼ਾਮਲ ਹੋਏ। ਇਸ ਸਮਾਗਮ ਵਿੱਚ ਲੋਕ ਸਭਾ ਹਲਕਾ ਲੁਧਿਆਣਾ ਤੋਂ ਭਾਜਪਾ ਉਮੀਦਵਾਰ ਰਵਨੀਤ ਬਿੱਟੂ ਦੀ ਸਤਿਕਾਰਯੋਗ ਮਾਤਾ ਜਸਬੀਰ ਕੌਰ, ਕਰਨਵੀਰ ਸਿੰਘ ਸੇਖੋਂ, ਮੰਡਲ ਪ੍ਰਧਾਨ ਬਾਲ ਕਿਸ਼ਨ ਚੌਹਾਨ ਸਮੇਤ ਹੋਰ ਪੁੱਜੇ।
ਇਸ ਮੌਕੇ ਕਰਨਵੀਰ ਸਿੰਘ ਸੇਖੋਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਕਾਰਜਕਾਲ ਦੌਰਾਨ ਹਰ ਧਰਮ ਅਤੇ ਹਰ ਵਰਗ ਦਾ ਸਤਿਕਾਰ ਕੀਤਾ ਹੈ। ਉਨ੍ਹਾਂ ਨੇ ਹਰ ਸਕੀਮ ਨੂੰ ਹਰ ਵਿਅਕਤੀ ਤੱਕ ਪਹੁੰਚਾਉਣ ਦੀ ਪੂਰੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਜੋ ਲੋਕ ਧਰਮ ਨਾਲ ਜੁੜੇ ਹੋਏ ਹਨ ਉਨ੍ਹਾਂ ਨੂੰ ਵਿਸ਼ਵਾਸ ਹੋਣਾ ਚਾਹੀਦਾ ਹੈ। ਸਾਡੇ ਦੇਸ਼ ਦੇ ਬੱਚੇ ਪੜ੍ਹੇ-ਲਿਖੇ ਹੋਣ ਅਤੇ ਸਾਡਾ ਦੇਸ਼ ਆਰਥਿਕ ਤਰੱਕੀ ਵਿਚ ਮਜ਼ਬੂਤ ਹੋਵੇ,
ਬਾਲ ਕਿਸ਼ਨ ਚੌਹਾਨ ਨੇ ਕਿਹਾ ਕਿ ਸ਼੍ਰੀ ਨਰੇਂਦਰ ਮੋਦੀ ਨੇ ਪਿਛਲੇ 10 ਸਾਲਾਂ ਵਿੱਚ ਗਰੀਬਾਂ, ਕਿਸਾਨਾਂ ਅਤੇ ਨੌਜਵਾਨਾਂ ਲਈ ਕਈ ਯੋਜਨਾਵਾਂ ਲਾਗੂ ਕੀਤੀਆਂ ਹਨ। ਜਿਸ ਕਰਕੇ ਉਨ੍ਹਾਂ ਨੂੰ ਹਰ ਵਰਗ ਵੱਲੋਂ ਭਰਵਾਂ ਹੁੰਗਾਰਾਂ ਮਿਲ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦ ਮੋਦੀ ਅਤੇ ਅਮਿਤ ਸ਼ਾਹ ਨੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੀ ਪਹਿਲਕਦਮੀ ਕੀਤੀ ਹੈ। ਇਹ ਸਾਡੀ ਤਰਜੀਹ ਹੋਵੇਗੀ, ਅਸੀਂ ਪੰਜਾਬ ਦੀ ਨੌਜਵਾਨ ਪੀੜ੍ਹੀ, ਪਰਿਵਾਰਾਂ ਅਤੇ ਲੋਕਾਂ ਨੂੰ ਨਸ਼ਿਆਂ ਤੋਂ ਪੂਰੀ ਤਰ੍ਹਾਂ ਮੁਕਤ ਕਰਨਾ ਹੈ। ਇਹ ਮੋਦੀ ਜੀ ਦੀ ਗਾਰੰਟੀ ਹੈ ਅਤੇ ਤੁਸੀਂ ਜਾਣਦੇ ਹੋ ਕਿ ਮੋਦੀ ਜੀ ਦੀ ਗਾਰੰਟੀ ਪੂਰੀ ਹੋਣ ਦੀ ਗਾਰੰਟੀ ਹੈ। ਇਸ ਮੌਕੇ ਵਿੱਕੀ, ਜੱਗੀ, ਗੁਰਮੀਤ ਸਿੰਘ ਸਮੇਤ ਹੋਰ ਵੀ ਹਾਜਰ ਸਨ।