You are here

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਅਰਬਨ ਅਸਟੇਟ, ਫੇਸ -1 ਦੁੱਗਰੀ ਵਿੱਚ ਗੁਰੂ ਅਰਜਨ ਦੇਵ ਜੀ ਦੇ ਸਹੀਦੀ ਪੁਰਬ ਨੂੰ ਸਮਰਪਿਤ ਹਫ਼ਤਾਵਾਰੀ ਗੁਰਮਤਿ ਕਥਾ ਅਤੇ ਕੀਰਤਨ ਸਮਾਗਮ = ਕੁਲਵਿੰਦਰ ਸਿੰਘ ਬੈਨੀਪਾਲ 

ਲੁਧਿਆਣਾ (ਕਰਨੈਲ ਸਿੰਘ ਐੱਮ.ਏ.) ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਅਰਬਨ ਅਸਟੇਟ, ਫੇਸ-1 ਦੁੱਗਰੀ ਵਿੱਚ ਹਫ਼ਤਾਵਾਰੀ ਗੁਰਮਤਿ ਕਥਾ ਅਤੇ ਕੀਰਤਨ ਸਮਾਗਮ ਹਰ ਸ਼ਨੀਵਾਰ ਅਤੇ ਐਤਵਾਰ ਸੰਗਤਾਂ ਅਤੇ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਕਰਵਾਏ ਜਾਂਦੇ ਹਨ ਇਸ ਵਾਰ ਦੇ  ਪ੍ਰੋਗਰਾਮ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਤੇ ਗਏ । ਇਸ ਸ਼ਨੀਵਾਰ ਅਤੇ ਐਤਵਾਰ ਪੰਥ ਪ੍ਰਸਿੱਧ ਕਥਾ ਵਾਚਕ ਅਤੇ ਰਾਗੀ ਸਿੰਘਾਂ ਨੇ ਇਲਾਹੀ ਬਾਣੀ ਦੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਸ਼ਨੀਵਾਰ ਵਾਲੇ ਦਿਨ ਸਵੇਰ ਤੋਂ ਹੀ ਗੁਰਬਾਣੀ ਦਾ ਪ੍ਰਸਾਰ ਸੁਰੂ ਹੋਇਆ। ਸਵੇਰ ਵੇਲੇ ਰੋਜ਼ਾਨਾ ਦੀ ਤਰ੍ਹਾਂ ਨਿੱਤਨੇਮ ਜੀ ਦੇ ਅਤੇ ਸੁਖਮਨੀ ਸਾਹਿਬ ਜੀ ਦੇ ਪਾਠ ਸੰਗਤੀ ਰੂਪ ਵਿੱਚ ਕਰਵਾਏ ਗਏ ਅਤੇ ਆਸਾ ਜੀ ਦੀ ਵਾਰ ਦੇ ਕੀਰਤਨ ਗੁਰੂ ਘਰ ਦੇ ਹਜ਼ੂਰੀ ਰਾਗੀ ਭਾਈ ਜਸਵੰਤ ਸਿੰਘ ਦੇ ਜਥੇ ਗਗਨਦੀਪ ਅਤੇ ਅਮਨਦੀਪ ਨੇ ਸੰਗਤਾਂ ਨੂੰ ਗੁਰੂ ਜਸ ਨਾਲ ਜੋੜਿਆ ਅਤੇ ਸ਼ਾਮ ਦੇ ਪ੍ਰੋਗਰਾਮ ਵਿੱਚ ਇਤਿਹਾਸ ਦੀ ਕਥਾ ਦੀ ਵਿਚਾਰ ਗਿਆਨੀ ਗਗਨਦੀਪ ਸਿੰਘ ਜਵੱਦੀ ਟਕਸਾਲ ਵਾਲਿਆਂ ਨੇ ਸੰਗਤਾਂ ਨਾਲ ਸਾਂਝੇ ਕੀਤੇ ਅਤੇ ਗੁਰੂ ਇਤਿਹਾਸ ਬਾਰੇ ਸੰਗਤਾਂ ਨੂੰ ਜਾਣੂ ਕਰਵਾਇਆ। ਸੋਦਰ ਦੀ ਚੌਕੀ ਅਤੇ ਰਹਿਰਾਸ ਤੋਂ ਬਾਅਦ ਗਿਆਨੀ ਹਰਵਿੰਦਰ ਸਿੰਘ ਸੋਹਾਣੇ ਵਾਲਿਆਂ  ਨੇ ਸੋਦਰ ਰਹਿਰਾਸ ਦੀ ਕਥਾ ਦੀ ਵੀਆਖਿਆ ਕੀਤੀ ਅਤੇ ਗੁਰੂ ਅਰਜਨ ਦੇਵ ਜੀ ਸਹੀਦੀ ਵਾਰੇ ਸੰਗਤਾਂ ਨਾਲ ਵਿਚਾਰ ਸਾਂਝੇ ਕੀਤੇ, ਸੰਗਤਾਂ ਨੂੰ ਗੁਰੂ ਵਾਲੇ ਬਣ ਕੇ ਬਾਣੀ ਬਾਣੇ ਦੇ ਧਾਰਨੀ ਹੋ ਕੇ ਜੀਵਨ ਜਿਊਂਣ ਅਤੇ ਗੁਰੂ ਵਾਲੇ ਬਣਨ ਵਾਸਤੇ ਪ੍ਰੇਰਿਤ ਕੀਤਾ, ਅਰਦਾਸ ਹੁਕਮਨਾਮੇ ਉਪੰਰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ । ਐਤਵਾਰ ਵਾਲੇ ਦਿਨ ਰੋਜ਼ਾਨਾ ਦੀ ਤਰ੍ਹਾਂ ਗੁਰੂ ਸਾਹਿਬ ਦਾ ਪ੍ਰਕਾਸ਼ ਕਰਨ ਤੋਂ ਬਾਅਦ ਗੂਰਬਾਣੀ ਦਾ ਪ੍ਰਸਾਰ ਸੁਰੂ ਹੋਇਆ ਨਿੱਤਨੇਮ ਅਤੇ ਸੁਖਮਨੀ ਸਾਹਿਬ ਜੀ ਦੇ ਪਾਠ ਸੰਗਤੀ ਰੁਪ ਵਿੱਚ ਕਰਵਾਏ ਗਏ ਅਤੇ ਆਸਾ ਜੀ ਦੀ ਵਾਰ ਦੇ ਕੀਰਤਨ ਹੋਏ।  ਸ਼ਾਮ ਦੇ ਪ੍ਰੋਗਰਾਮ ਵਿੱਚ ਇਤਿਹਾਸ ਦੀ ਕਥਾ ਅਤੇ ਸੋਦਰ ਰਹਿਰਾਸ ਦੀ ਚੌਕੀ ਤੋਂ ਬਾਅਦ ਪੰੰਥ ਪ੍ਰਸਿੱਧ ਕੀਰਤਨੀਏ ਭਾਈ ਸੁਰਿੰਦਰ ਸਿੰਘ ਪ੍ਰਮੇਸ਼ਵਰ ਦੁਆਰ ਵਾਲਿਆਂ ਨੇ ਸੰਗਤਾਂ ਨੂੰ ਕੀਰਤਨ ਸਰਵਣ ਕਰਵਾਇਆ ਅਤੇ ਗੁਰੂ ਜਸ ਨਾਲ ਜੋੜਿਆ, ਭਾਰੀ ਗਿਣਤੀ ਵਿੱਚ ਸੰਗਤਾਂ ਗੁਰੂ ਘਰ ਵਿੱਚ ਨਤਮਸਤਕ ਹੋਈਆਂ ਅਤੇ ਕੀਰਤਨ ਦਾ ਅਨੰਦ ਮਾਣਿਆ । ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ, ਮਲਕੀਤ ਸਿੰਘ, ਦਰਸ਼ਨ ਸਿੰਘ, ਜਗਮੋਹਨ ਸਿੰਘ ਨੇ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਨਾਲ ਭਾਈ ਸੁਰਿੰਦਰ ਸਿੰਘ ਪ੍ਰਮੇਸ਼ਵਰ ਦੁਆਰ ਵਾਲਿਆਂ ਦਾ ਸ਼ਨਮਾਨ ਕੀਤਾ ਅਤੇ ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਨੋ ਆਈਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਹੋਇਆਂ ਸੰਗਤਾਂ ਨੂੰ ਗੁਰੂ ਘਰ ਵਿੱਚ ਸਮੇਂ ਸਿਰ ਪਹੁੰਚ ਕੇ ਕੀਰਤਨ ਅਤੇ ਕਥਾ ਵਿਚਾਰ ਸਰਵਣ ਕਰਨ ਵਾਸਤੇ ਪ੍ਰੇਰਿਤ ਕੀਤਾ ਅਤੇ ਸੰਗਤਾਂ ਵਿੱਚ ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ, ਚੇਅਰਮੈਨ ਬਲਜੀਤ ਸਿੰਘ ਸੇਠੀ, ਸੀਨੀਅਰ ਮੈਂਬਰ ਪਰਮਿੰਦਰ ਸਿੰਘ, ਕਰਤਾਰ ਸਿੰਘ ਬਰਾੜ, ਯਸ਼ਪਾਲ ਸਿੰਘ, ਤਰਲੋਕ ਸਿੰਘ ਸਚਦੇਵਾ, ਜਗਮੋਹਨ ਸਿੰਘ, ਡਾਕਟਰ ਪ੍ਰੇਮ ਸਿੰਘ ਚਾਵਲਾ, ਸਰਬਜੀਤ ਸਿੰਘ ਚਗਰ, ਬਲਬੀਰ ਸਿੰਘ, ਗੁਰਦੀਪ ਸਿੰਘ ਕਾਲੜਾ, ਪਰਮਜੀਤ ਸਿੰਘ, ਮਲਕੀਤ ਸਿੰਘ, ਦਰਸ਼ਨ ਸਿੰਘ, ਜੋਗਿੰਦਰ ਸਿੰਘ, ਊਕਾਰ ਸਿੰਘ, ਗੁਰਵਿੰਦਰ ਸਿੰਘ, ਮਹਿੰਦਰ ਸਿੰਘ, ਦਲਜੀਤ ਸਿੰਘ, ਕਰਨੈਲ ਸਿੰਘ, ਅਮਰਜੀਤ ਸਿੰਘ, ਬਲਜੀਤ ਸਿੰਘ, ਹਰਭਜਨ ਸਿੰਘ, ਰਘਬੀਰ ਸਿੰਘ, ਵਿਰਨਜੀਤ ਸਿੰਘ ਸੋਨਪਾਲ, ਐਡਵੋਕੇਟ ਰਜਿੰਦਰਪਾਲ ਸਿੰਘ, ਦਰਸ਼ਨ ਸਿੰਘ ਸੋਨਪਾਲ , ਸੁਰਜੀਤ ਸਿੰਘ, ਸੁਖਵਿੰਦਰਪਾਲ ਸਿੰਘ, ਦਲਜੀਤ ਸਿੰਘ, ਹਿੰਮਤ ਸਿੰਘ, ਪ੍ਰਭਜੋਤ ਸਿੰਘ, ਹਰਪਾਲ ਸਿੰਘ, ਕੁਲਵੀਰ ਸਿੰਘ ਹਾਜ਼ਰ ਸਨ।