ਲੁਧਿਆਣਾ (ਕਰਨੈਲ ਸਿੰਘ ਐੱਮ.ਏ .) ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਗੁਰੂ ਤੇਗ ਬਹਾਦਰ ਨਗਰ, ਚੰਡੀਗੜ੍ਹ ਰੋਡ ਲੁਧਿਆਣਾ ਵਿਖੇ ਸ਼ਾਂਤੀ ਦੇ ਪੁੰਜ, ਸ਼ਹੀਦਾਂ ਦੇ ਸਿਰਤਾਜ ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਬੜੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਗੁਰਦੁਆਰਾ ਸਾਹਿਬ ਦੇ ਪ੍ਰਧਾਨ ਕਰਨੈਲ ਸਿੰਘ ਨੇ ਦੱਸਿਆ ਕਿ 10 ਜੂਨ ਨੂੰ ਸਵੇਰੇ 8-30 ਵਜੇ ਸ੍ਰੀ ਸਹਿਜ ਪਾਠ ਦਾ ਭੋਗ ਪਾਇਆ ਜਾਵੇਗਾ ਉਪਰੰਤ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀਆਂ ਬੀਬੀਆਂ ਵੱਲੋਂ ਸੁੱਖਾਂ ਦੀ ਮਨੀ ਸੁਖਮਨੀ ਸਾਹਿਬ ਦਾ ਪਾਠ ਕੀਤਾ ਜਾਵੇਗਾਂ ਅਤੇ ਗੁਰਬਾਣੀ ਦਾ ਰਸ-ਭਿੰਨਾ ਕੀਰਤਨ ਕੀਤਾ ਜਾਵੇਗਾ। ਭਾਈ ਅਰਵਿੰਦਰ ਸਿੰਘ ਜੀ ਹਜ਼ੂਰੀ ਰਾਗੀ ਗੁਰਦੁਆਰਾ ਸਾਹਿਬ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਜੀਵਨ, ਗੁਰਮਤਿ ਵਿਚਾਰਾਂ ਤੇ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਜੋੜਨਗੇ। ਉਹਨਾਂ ਦੱਸਿਆ ਕਿ 11 ਵਜੇ ਠੰਡੇ ਮਿੱਠੇ ਜਲ ਦੀ ਛਬੀਲ ਸ਼ੁਰੂ ਕੀਤੀ ਜਾਵੇਗੀ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।