You are here

ਗਾਲਿਬ ਰਣ ਸਿੰਘ 'ਚ ਲਾਭਪਾਤਰੀਆਂ ਲਈ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਲਗਾਇਆ ਕੈਂਪ

ਸਿੱਧਵਾਂ ਬੇਟ/ਲੁਧਿਆਣਾ,ਸਤੰਬਰ 2019 -(ਜਸਮੇਲ ਗਾਲਿਬ)-

ਪਿੰਡ ਗਾਲਿਬ ਰਣ ਸਿੰਘ ਵਿਖੇ ਨੀਲੇ ਕਾਰਡ ਧਾਰਕ ਲਾਭਪਾਤਰੀਆਂ ਲਈ ਆਯੂਸਮਾਨ ਸਰਬੱਤ ਬੀਮਾ ਯੋਜਨਾ ਤਹਿਤ ਡਿਜੀਟਲ ਸੀ.ਐਸ.ਸੀ ਕੰਪਨੀ ਅਧਿਕਾਰੀ ਸਿਮਰ ਸਿੰਘ ਗਿੱਲ ਦੀ ਅਗਵਾਈ ਹੇਠ ਕੈਂਪ ਲਗਾਇਆ ਗਿਆ ਜਿਸ ਦਾ ਉਦਘਾਟਨ ਸਰਪੰਚ ਜਗਦੀਸ ਚੰਦ ਸ਼ਰਮਾ ਨੇ ਕੀਤਾ।ਇਸ ਮੌਕੇ ਨੀਲੇ ਕਾਰਡ ਧਾਰਕਾਂ ਦੇ ਬੀਮੇ ਸਬੰਧੀ ਕਾਗਜਾਂ ਦੀ ਜਾਂਚ ਪੜਤਾਲ ਕਰਕੇ ਫਾਰਮ ਭਰੇ ਗਏ।ਸਰਪੰਚ ਜਗਦੀਸ਼ ਚੰਦ ਨੇ ਕਿਹਾ ਕਿ ਲੋਕਾਂ ਨੂੰ ਸਰਕਾਰੀ ਸਕੀਮਾਂ ਦੀ ਬਹੁਤ ਘੱਟ ਜਾਣਕਾਰੀ ਹੁੰਦੀ ਹੈ ਇਸ ਲਈ ਪ੍ਰਸ਼ਾਸਨ ਦਾ ਫਰਜ ਬਣਦਾ ਹੈ ਕਿ ਅਜਿਹੇ ਕੈਂਪ ਲਗਾ ਕੇ ਲੋਕਾਂ ਨੂੰ ਸਰਕਾਰ ਦੀਆਂ ਲਾਭਪਾਤਰੀ ਸਕੀਮਾਂ ਦਾ ਲਾਭ ਦਿੱਤਾ ਜਾਵੇ।ਉਨ੍ਹਾਂ ਕਿਹਾ ਕਿ ਸਰਬੱਤ ਸਿਹਤ ਬੀਮਾ ਯੋਜਨਾ ਕਾਰਡ ਪੰਜਾਬ ਦੇ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਚੱਲਣਗੇ ਅਤੇ ਜੇਕਰ ਕੋਈ ਸੂਚੀਬੱਧ ਹਸਪਤਾਲ ਇਸ ਕਾਰਡ ਦਾ ਇਸਤੇਮਾਲ ਨਹੀ ਕਰੇਗਾ ਤਾਂ ਉਸ ਦੀ ਸ਼ਿਕਾਇਤ 104 ਨੰਬਰ ਡਾਇਲ ਕਰਕੇ ਕੀਤੀ ਜਾ ਸਕਦੀ ਹੈ।ਸਰਪੰਚ ਨੇ ਦੱਸਿਆ ਕਿ ਇਸ ਕੈਂਪ ਦੌਰਾਨ 200 ਲਾਭਪਾਤਰੀਆਂ ਨੇ ਲਾਹਾ ਲਿਆ।ਇਸ ਸਮੇ ਹਰਮਿੰਦਰ ਸਿੰਘ ਪੰਚ,ਨਿਰਮਲ ਸਿੰਘ ਪੰਚ,ਰਣਜੀਤ ਸਿੰਘ ਪੰਚ,ਜਗਸੀਰ ਸਿੰਘ ਪੰਚ,ਜਸਵਿੰਦਰ ਸਿੰਘ ਪੰਚ,ਗੁਰਦੁਆਰਾ ਦੇ ਪ੍ਰਧਾਨ ਸੁਰਤਾਜ ਸਿੰਘ,ਖਾਜ਼ਨਚੀ ਕੁਲਵਿੰਦਰ ਸਿੰਘ,ਸੁਸਇਟੀ ਪ੍ਰਧਾਨ ਜਸਵਿੰਦਰ ਸਿੰਘ ਬੱਗਾ,ਸੁਰਿੰਦਰਪਾਲ ਸਿੰਘ ਫੌਜੀ,ਸੁਰਿੰਦਰ ਸਿੰਘ ਬੰਬੇ ਵਾਲੇ,ਮਹਿੰਦਰ ਸਿੰਘ,ਬਲਵੀਰ ਸਿੰਘ,ਜੱਗਾ ਸਿੰਘ,ਕੁਲਦੀਪ ਸਿੰਘ,ਬਲਵੰਤ ਸਿੰਘ ਆਦਿ ਹਾਜ਼ਰ ਸਨ।