You are here

ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵੱਲੋਂ ਪੰਚਮ ਪਾਤਸ਼ਾਹ ਦੀ  ਸ਼ਹਾਦਤ ਨੂੰ ਸਮਰਪਿਤ ਕੀਰਤਨ ਸਮਾਗਮ ਆਯੋਜਿਤ*

 ਸੰਸਾਰ ਦੇ ਇਤਿਹਾਸ 'ਚ ਸ਼੍ਰੀ ਗੁਰੁ ਅਰਜਨ ਦੇਵ ਜੀ ਦੀ ਅਨੋਖੀ ਸ਼ਹਾਦਤ- ਭੁਪਿੰਦਰ ਸਿੰਘ 

ਲੁਧਿਆਣਾ, 9 ਜੂਨ (ਕਰਨੈਲ ਸਿੰਘ ਐੱਮ.ਏ.)  ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵੱਲੋਂ ਅੱਜ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਪੂਰੀ ਸ਼ਰਧਾ ਭਾਵਨਾ ਦੇ ਨਾਲ ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹ ਸ਼੍ਰੀ ਗੁਰੁ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਹਫਤਾਵਾਰੀ ਕੀਰਤਨ ਸਮਾਗਮ ਦਾ ਆਯੋਜਨ ਕੀਤਾ ਗਿਆ। ਜਿਸ ਦੇ ਅੰਦਰ ਪੰਥ ਦੇ ਪ੍ਰਸਿੱਧ ਕੀਰਤਨੀਏ
ਭਾਈ ਗੁਰਦੇਵ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸ਼੍ਰੀ ਦੂਖ ਨਿਵਾਰਨ ਸਾਹਿਬ ਪਟਿਆਲੇ ਵਾਲਿਆਂ ਦੇ ਕੀਰਤਨੀ ਜੱਥੇ ਨੇ ਗੁਰੂ ਸਾਹਿਬਾਂ ਵੱਲੋਂ ਉਚਰੀ ਇਲਾਹੀ  ਬਾਣੀ ਦਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ, ਉਥੇ ਸਮਾਗਮ ਅੰਦਰ ਜੁੜ ਬੈਠੀਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਹੋਇਆਂ ਸੁਸਾਇਟੀ ਦੇ ਮੁੱਖ ਸੇਵਾਦਾਰ ਸ੍ਰ: ਭੁਪਿੰਦਰ ਸਿੰਘ ਨੇ ਸਾਂਝੇ ਰੂਪ ਵਿੱਚ ਕਿਹਾ ਕਿ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਸਿੱਖ ਇਤਿਹਾਸ ਵਿੱਚ ਪਹਿਲੀ ਅਤੇ ਦੁਨੀਆਂ ਦੇ ਇਤਿਹਾਸ ਵਿੱਚ ਇੱਕ ਲਾਸਾਨੀ ਤੇ ਬੇਮਿਸਾਲ ਸ਼ਹਾਦਤ ਹੈ। ਜਿਸ ਦੇ ਨਾਲ ਸਿੱਖ ਇਤਿਹਾਸ ਵਿੱਚ ਸ਼ਹੀਦੀਆਂ ਦਾ ਇੱਕ ਨਵਾਂ ਅਧਿਆਇ ਆਰੰਭ ਹੋਇਆ।‌ ਉਨ੍ਹਾਂ ਨੇ ਕਿਹਾ ਕਿ ਪੰਚਮ ਪਾਤਸ਼ਾਹ ਦਾ ਸਾਰਾ ਜੀਵਨ ਹੀ ਪਰਉਪਕਾਰ ਵਿੱਚ ਕਿਸੇ ਉਚੇ ਆਦਰਸ਼ ਲਈ ਬਤੀਤ ਹੋਇਆ। ਅੱਜ ਸਮੇਂ ਦੀ ਮੁੱਖ ਲੋੜ ਹੈ ਕਿ ਮੌਜੂਦਾ ਸਮੇਂ ਦੀ ਨੌਜਵਾਨ ਪੀੜੀ ਸ਼੍ਰੀ ਗੁਰੂ ਅਰਜਨ ਦੇਵ ਜੀ ਵੱਲੋਂ ਬਖਸ਼ੇ ਭਗਤੀ ਦੇ ਸੰਕਲਪ  ਤੋਂ ਸੇਧ ਲੈ ਕੇ ਬਾਣੀ ਤੇ ਬਾਣੇ ਦੀ ਧਾਰਨੀ ਬਣੇ । ਸਮਾਗਮ ਦੀ ਸਮਾਪਤੀ ਮੌਕੇ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਸ੍ਰ: ਭੁਪਿੰਦਰ ਸਿੰਘ ਅਤੇ ਉਨ੍ਹਾਂ ਦੇ ਸਾਥੀ ਮੈਂਬਰਾਂ ਨੇ ਸਾਂਝੇ ਰੂਪ ਵਿੱਚ ਕੀਰਤਨੀ ਜੱਥੇ ਦੇ ਮੈਂਬਰਾਂ ਨੂੰ ਸਿਰੋਪਾਓ ਬਖਸ਼ਿਸ ਕਰਕੇ ਉਨ੍ਹਾਂ ਦਾ ਧੰਨਵਾਦ ਪ੍ਰਗਟ ਕੀਤਾ। ਇਸ ਦੌਰਾਨ ਸ੍ਰ: ਭੁਪਿੰਦਰ ਸਿੰਘ ਨੇ ਕਿਹਾ ਕਿ ਸਵ: ਜੱਥੇਦਾਰ ਅਵਤਾਰ ਸਿੰਘ ਮੱਕੜ ਸਾਬਕਾ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਿੱਘੇ ਸਹਿਯੋਗ ਨਾਲ ਸੁਸਾਇਟੀ ਵੱਲੋਂ ਚਲਾਈ ਜਾ ਰਹੀ ਹਫ਼ਤਾਵਾਰੀ ਕੀਰਤਨ ਸਮਾਗਮ ਦੀ ਲੜੀ ਸੰਗਤਾਂ ਦੇ ਲਈ ਪ੍ਰੇਰਣਾ ਦਾ ਸਰੋਤ ਬਣ ਚੁੱਕੀ ਹੈ। ਉਹਨਾਂ ਨੇ ਕਿਹਾ ਕਿ ਅਗਲੇ ਹਫ਼ਤਾਵਾਰੀ ਸਮਾਗਮ ਵਿੱਚ ਬੀਬੀ ਕੰਵਲਜੀਤ ਕੌਰ ਮਸਕੀਨ ਸ਼ਾਹਬਾਦ ਮਾਰਕੰਡਾ ਵਾਲਿਆਂ ਦਾ ਕੀਰਤਨੀ ਜੱਥਾ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕਰੇਗਾ   । ਸਮਾਗਮ ਦੌਰਾਨ ਸ੍ਰ: ਇੰਦਰਜੀਤ ਸਿੰਘ ਮੱਕੜ ਪ੍ਰਧਾਨ  ,ਸ੍ਰ: ਜਤਿੰਦਰਪਾਲ ਸਿੰਘ ਸਲੂਜਾ, ਕਰਨੈਲ ਸਿੰਘ ਬੇਦੀ,  ਪ੍ਰਿਤਪਾਲ ਸਿੰਘ ,ਸੁਰਿੰਦਰਪਾਲ ਸਿੰਘ ਭੁਟੀਆਨੀ, ਰਜਿੰਦਰਪਾਲ ਸਿੰਘ ਮੱਕੜ, ਮਨਜੀਤ ਸਿੰਘ ਟੋਨੀ , ਭੁਪਿੰਦਰਪਾਲ  ਸਿੰਘ ਧਵਨ  ,ਬਲਜੀਤ ਸਿੰਘ ਦੂਆ (ਨਵਦੀਪ ਰੀਜ਼ੋਰਟ),ਰਣਜੀਤ ਸਿੰਘ ਖਾਲਸਾ, ਮਹਿੰਦਰ ਸਿੰਘ ਡੰਗ, ਰਜਿੰਦਰ ਸਿੰਘ ਡੰਗ, ਜੀਤ ਸਿੰਘ,  ਗੁਰਵਿੰਦਰ ਸਿੰਘ ਆੜਤੀ, ਸੁਰਿੰਦਰ ਸਿੰਘ ਸਚਦੇਵਾ, ਇੰਦਰਪਾਲ ਸਿੰਘ ਕਾਲੜਾ, ਕਮਲਦੀਪ ਸਿੰਘ ਕਾਲੜਾ, ਹਰਕੀਰਤ ਸਿੰਘ ਬਾਵਾ, ਸਰਪੰਚ ਗੁਰਚਰਨ ਸਿੰਘ, ਮਨਮੋਹਨ ਸਿੰਘ ,ਅਵਤਾਰ ਸਿੰਘ ਮਿੱਡਾ, ਗੁਰਪ੍ਰੀਤ ਸਿੰਘ ਪ੍ਰਿੰਸ, ਸੁਖਪ੍ਰੀਤ ਸਿੰਘ ਮਨੀ, ਬਾਦਸ਼ਾਹ ਦੀਪ ਸਿੰਘ,ਕਰਨਦੀਪ ਸਿੰਘ, ਬਲ ਫਤਹਿ ਸਿੰਘ,  ਵਿਸ਼ੇਸ਼ ਤੌਰ ਤੇ ਹਾਜ਼ਰ ਸਨ ।