You are here

ਆਗਮਨ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ

ਲੁਧਿਆਣਾ 23 ਜੂਨ  (ਕਰਨੈਲ ਸਿੰਘ ਐੱਮ.ਏ.) ਮੀਰੀ ਪੀਰੀ ਦੇ ਮਾਲਕ ਛੇਵੇਂ ਗੁਰੂ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਆਗਮਨ ਦਿਹਾੜਾ ਗੁਰਦੁਆਰਾ ਸਿੰਘ ਸਭਾ ਅਕਾਲ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ, ਸ਼ਰਧਾ ਭਾਵਨਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਅੰਮ੍ਰਿਤ ਵੇਲੇ ਪਿਛਲੇ ਦਿਨੀਂ ਆਰੰਭ ਕਰਵਾਏ ਗਏ ਸ੍ਰੀ ਅਖੰਡ-ਪਾਠ ਸਾਹਿਬ ਜੀ ਦੀ ਸੰਪੂਰਨਤਾ ਦੇ ਭੋਗ ਪਾਏ ਗਏ ਉਪਰੰਤ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਦੀਪ ਸਿੰਘ ਅਤੇ ਭਾਈ ਨਿਸ਼ਾਨ ਸਿੰਘ ਲੁਧਿਆਣਾ ਵਾਲਿਆਂ ਅਤੇ ਉਨ੍ਹਾਂ ਦੇ ਜੱਥੇ ਵੱਲੋਂ ਕੀਰਤਨ ਦੀ ਸੇਵਾ ਨਿਭਾਈ ਗਈ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਕੁੰਦਨ ਸਿੰਘ ਨਾਗੀ ਅਤੇ ਚੇਅਰਮੈਨ ਹਰਜਿੰਦਰ ਸਿੰਘ ਸੰਧੂ ਨੇ ਸਮੁੱਚੀਆਂ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਆਗਮਨ ਦਿਹਾੜੇ ਦੀਆਂ ਵਧਾਈਆਂ ਦਿੰਦੇ ਹੋਏ ਸੰਗਤੀ ਰੂਪ ਵਿੱਚ ਰਾਗੀ ਜੱਥਿਆਂ ਨੂੰ ਸਿਰੋਪਾਓ ਭੇਟ ਕੀਤੇ। ਮਿੱਸੇ ਪ੍ਰਸ਼ਾਦੇ, ਠੰਡੀ ਲੱਸੀ, ਦਹੀਂ, ਮੱਖਣ, ਲੱਸੀ, ਪਿਆਜ, ਆਚਾਰ ਦਾ ਲੰਗਰ ਅਤੁੱਟ ਵਰਤਾਇਆ। ਹੋਰਨਾਂ ਤੋਂ ਇਲਾਵਾ ਨਰਿੰਦਰ ਸਿੰਘ ਉੱਭੀ, ਪਰਕਾਸ਼ ਸਿੰਘ, ਜੋਗਾ ਸਿੰਘ, ਸੁਖਵਿੰਦਰ ਸਿੰਘ ਦਹੇਲਾ, ਬਲਵੀਰ ਸਿੰਘ ਸੌਂਧ, ਅਵਤਾਰ ਸਿੰਘ ਘੜਿਆਲ, ਬੀਬੀ ਮਨਜੀਤ ਕੌਰ, ਹਰਪਾਲ ਸਿੰਘ ਗਹੀਰ, ਜੋਗਿੰਦਰ ਸਿੰਘ, ਬੀਬੀ ਹਰਭਜਨ ਕੌਰ, ਬੀਬੀ ਸੁਰਜੀਤ ਕੌਰ, ਹਰੀ ਸਿੰਘ, ਜਸਵੰਤ ਸਿੰਘ, ਸਤਵੰਤ ਸਿੰਘ ਸੰਧੂ, ਲਖਬੀਰ ਸਿੰਘ ਠੇਕੇਦਾਰ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਗੁਰੂ ਘਰ ਨਤਮਸਤਕ ਹੋਈਆਂ। ਫੋਟੋ: ਰਾਗੀ ਜੱਥੇ ਭਾਈ ਨਿਸ਼ਾਨ ਸਿੰਘ ਨੂੰ ਸਿਰਪਾਓ ਭੇਟ ਕਰਨ ਸਮੇਂ ਕੁੰਦਨ ਸਿੰਘ ਨਾਗੀ, ਹਰਜਿੰਦਰ ਸਿੰਘ ਸੰਧੂ, ਨਰਿੰਦਰ ਸਿੰਘ ਉੱਭੀ, ਜੋਗਾ ਸਿੰਘ,  ਸੁਖਵਿੰਦਰ ਸਿੰਘ ਦਹੇਲਾ ਤੇ ਹੋਰ