You are here

ਵਾਰਡ ਨੰ 74  ਵਿਖੇ ਲਗਾਇਆ ਗਿਆ 15ਵਾਂ ਫ੍ਰੀ ਹੋਮਿਓਪੈਥਿਕ ਕੈਂਪ   

*ਜਮਾਂਦਰੂ ਗੂੰਗੇ-ਬੋਲੇ, ਬੁੱਧੀ ਤੋਂ ਘੱਟ ਵਿਕਸਤ ਹੋਣ ਵਾਲੇ ਬੱਚਿਆਂ ਦਾ ਹੋ ਰਿਹਾ ਇਲਾਜ-ਐਡਵੋਕੇਟ ਲਾਇਲਪੁਰੀ          

ਲੁਧਿਆਣਾ  21 ਜੁਲਾਈ   (ਕਰਨੈਲ ਸਿੰਘ ਐੱਮ.ਏ.)      ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਦੇ ਸੰਬੰਧ ਵਿੱਚ 15ਵਾਂ ਫ੍ਰੀ ਹੋਮਿਓਪੈਥਿਕ ਕੈਂਪ ਭਾਜਪਾ ਆਗੂ ਤੇ ਸਾਬਕਾ ਕੌਂਸਲਰ ਸਰਬਜੀਤ ਸਿੰਘ ਕਾਕਾ ਦੀ ਅਗਵਾਈ ਹੇਠ ਗਰਲਜ਼ ਪਬਲਿਕ ਸਕੂਲ, ਮੁਰਾਦਪੁਰਾ , ਗਿੱਲ ਰੋਡ ਵਾਰਡ ਨੰਬਰ 74 ਵਿਖੇ ਲਗਾਇਆ ਗਿਆ ਹੈ। ਇਸ ਮੌਕੇ ਉਚੇਚੇ ਤੌਰ ਤੇ ਪੁੱਜੇ ਗੁਰਦੁਆਰਾ ਸ਼ਹੀਦਾਂ ਫੇਰੂਮਾਨ (ਢੋਲੇਵਾਲ ਚੌਂਕ) ਦੇ ਮੁੱਖ ਸੇਵਾਦਾਰ ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ ਅਤੇ ਮੀਤ ਪ੍ਰਧਾਨ ਸਤਪਾਲ ਸਿੰਘ ਪਾਲ  ਨੇ ਕਿਹਾ ਕਿ ਭਾਜਪਾ ਆਗੂ ਸਰਬਜੀਤ ਸਿੰਘ ਕਾਕਾ ਅਤੇ ਉਨ੍ਹਾਂ ਦੀ ਟੀਮ ਵੱਲੋਂ ਮਨੁੱਖਤਾ ਦੇ ਭਲੇ ਲਈ ਜੋ ਕਾਰਜ ਕੀਤੇ ਜਾ ਰਹੇ ਹਨ ਉਨ੍ਹਾਂ ਕਾਰਜਾਂ ਲਈ ਸਰਬਜੀਤ ਸਿੰਘ ਕਾਕਾ ਅਤੇ ਉਨ੍ਹਾਂ ਦੀ ਟੀਮ ਦੀ ਜਿੰਨੀ ਵੀ ਸ਼ਲਾਘਾ ਕੀਤੀ ਜਾਵੇ ਥੋੜ੍ਹੀ ਹੈ । ਇਸ ਮੌਕੇ ਭਾਜਪਾ ਆਗੂ ਸਰਬਜੀਤ ਸਿੰਘ ਕਾਕਾ ਨੇ ਦੱਸਿਆ ਕਿ ਇਸ ਕੈਂਪ ਵਿੱਚ ਜਮਾਂਦਰੂ ਬੋਲੇ ਅਤੇ ਗੂੰਗੇ,ਕਿਸੇ ਅੰਗ ਦਾ ਵਿਕਾਸ ਨਾ ਹੋਣਾ ਜਾਂ ਰੁੱਕ ਜਾਣਾ ਜਾਂ ਬੁੱਧੀ ਤੋਂ ਘੱਟ ਵਿਕਸਿਤ ਹੋਣ ਵਾਲੇ ਬੱਚਿਆਂ ਦਾ ਇਲਾਜ ਉਚੇਚੇ ਤੌਰ ਤੇ ਕੀਤਾ ਜਾਂਦਾ ਹੈ । ਉਹਨਾਂ ਕਿਹਾ ਕਿ ਹਰ ਇੱਕ ਲੋੜਵੰਦ ਨੂੰ ਇੱਕ ਮਹੀਨੇ ਦੀ ਦਵਾਈ ਬਿਲਕੁਲ ਫ੍ਰੀ ਦਿੱਤੀ ਜਾਂਦੀ ਹੈ। ਉਹਨਾਂ  ਦੱਸਿਆ ਕਿ ਡਾ: ਰਚਨਾ ਅਤੇ ਨਿਤਿਸ਼ ਅਨੇਜਾ ਆਪਣੀ ਪੂਰੀ ਟੀਮ ਨਾਲ ਫ੍ਰੀ ਚੈੱਕਅਪ ਕਰਕੇ ਅਤੇ ਅੱਧੇ ਰੇਟਾਂ ਤੇ ਟੈਸਟ ਵੀ ਕਰਦੇ ਹਨ | ਉਨ੍ਹਾਂ ਦੱਸਿਆ ਕਿ ਅਗਲਾ 16ਵਾਂ ਕੈਂਪ 25 ਅਗਸਤ ਦਿਨ ਐਤਵਾਰ ਨੂੰ ਇਸੇ ਸਥਾਨ ਤੇ ਲਗਾਇਆ ਜਾਵੇਗਾ। ਇਸ ਮੌਕੇ ਦੂਰ-ਦੁਰਾਡੇ ਤੋਂ ਆਪਣੇ ਬੱਚਿਆਂ ਦੀ ਦਵਾਈ ਲੈਣ ਆਉਂਦੇ ਬੱਚਿਆਂ ਦੇ ਮਾਪਿਆਂ ਨੇ ਦੱਸਿਆ ਕਿ ਇਸ ਕੈਂਪ ਵਿੱਚੋਂ ਦਵਾਈ ਲੈਣ ਨਾਲ ਉਨ੍ਹਾਂ ਦੇ ਬੱਚਿਆਂ ਨੂੰ ਬਹੁਤ ਫ਼ਰਕ ਹੈ। ਇਸ ਮੌਕੇ ਰਾਜ ਕੁਮਾਰ ਰਾਜੂ, ਅਜੈਬ ਸਿੰਘ ਭੁੱਟਾ, ਬਲਰਾਮ ਕ੍ਰਿਸਨ ਗਰਗ, ਸੁਖਵਿੰਦਰ ਸੁਖੀ , ਸੁਮਿਤ ਬਿੰਦਰਾ, ਗੁਰਮੀਤ ਸਿੰਘ ਕਾਲਾ, ਰਾਜਨ ਕੋਹਲੀ, ਜਸਵਿੰਦਰ ਸਿੰਘ ਲਵਲੀ, ਗੋਗੀ ਰਾਜਪੂਤ, ਰਛਪਾਲ ਸਿੰਘ ਪਾਲੀ, ਮਨੋਹਰ ਸਿੰਘ ਮੱਕੜ, ਤਰਨਜੀਤ ਸਿੰਘ ਸਨੀ, ਕਰਨਜੋਤ ਸਿੰਘ ਆਦਿ ਹਾਜ਼ਰ ਸਨ। ਫੋਟੋ: ਮਰੀਜ਼ਾਂ ਦਾ ਚੈਕਅੱਪ ਕਰਦੇ ਹੋਏ ਡਾ ਰਚਨਾ ,ਹਾਜਰ ਸਰਬਜੀਤ ਸਿੰਘ ਕਾਕਾ, ਬਲਵਿੰਦਰ ਸਿੰਘ ਲਾਇਲਪੁਰੀ, ਸਤਪਾਲ ਸਿੰਘ, ਅਜੈਬ ਸਿੰਘ ਭੁੱਟਾ ਤੇ ਹੋਰ