You are here

ਪਿੰਡ ਬੁਟਾਹਰੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਖੂਨਦਾਨ ਕੈਂਪ ਲਾਇਆ

ਬਾਣੀ, ਬਾਣੇ ਦੇ ਧਾਰਨੀ ਹੋ ਕੇ ਮਨੁੱਖਤਾ ਦੀ ਸੇਵਾ ਕਰੋ ਜਿਊਂਦੇ ਜੀ ਖ਼ੂਨਦਾਨ,ਮਰਨ ਉਪਰੰਤ ਅੱਖਾਂ ਦਾਨ ਕਰੋ - ਨਿਮਾਣਾ/ਮਖੂ 

ਲੁਧਿਆਣਾ( ਕਰਨੈਲ ਸਿੰਘ ਐੱਮ.ਏ.) ਨਗਰ ਬੁਟਾਹਰੀ ਵਿਖੇ ਜਗਤ ਗੁਰੂ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਅਤੇ ਸੰਤ ਬਾਬਾ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੀ ਬਰਸੀ ਨੂੰ ਸਮਰਪਿਤ ਮਨੁੱਖਤਾ ਦੇ ਭਲੇ ਲਈ ਭਾਈ ਘਨ੍ਹੱਈਆ ਜੀ ਮਿਸ਼ਨ ਸੇਵਾ ਸੁਸਾਇਟੀ (ਰਜਿ:) ਮੁੱਖ ਸੇਵਾਦਾਰ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਵੱਲੋਂ 751ਵਾਂ ਅਤੇ ਨਿਸ਼ਕਾਮ ਸੇਵਾ ਸੁਸਾਇਟੀ ਪਿੰਡ ਬੁਟਾਹਰੀ ਵੱਲੋਂ ਮੁੱਖ ਸੇਵਾਦਾਰ ਭਾਈ ਮਨਜੀਤ ਸਿੰਘ ਬੁਟਾਹਰੀ ਦੀ ਅਗਵਾਈ ਹੇਠ 15ਵਾਂ ਮਹਾਨ ਖੂਨਦਾਨ ਕੈਂਪ ਸਮੂਹ ਨਗਰ ਨਿਵਾਸੀਆਂ ਅਤੇ ਐਨ.ਆਰ.ਆਈ ਵੀਰਾਂ ਦੇ ਸਹਿਯੋਗ ਨਾਲ ਲਗਾਇਆ ਗਿਆ।

ਇਸ ਖੂਨਦਾਨ ਕੈਂਪ ਦਾ ਉਦਘਾਟਨ ਕਰਨ ਸਮੇਂ ਸਾਂਝੇ ਤੌਰ ਤੇ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਮੁੱਖ ਸੇਵਾਦਾਰ ਭਾਈ ਘਨ੍ਹੱਈਆ ਜੀ ਮਿਸ਼ਨ ਸੇਵਾ ਸੁਸਾਇਟੀ (ਰਜਿ:), ਕੌਮੀ ਪ੍ਰਧਾਨ ਅੰਨਦਾਤਾ ਕਿਸਾਨ ਮਜ਼ਦੂਰ ਯੂਨੀਅਨ ਅਤੇ ਹਰਪ੍ਰੀਤ ਸਿੰਘ ਮਖੂ ਪੰਥ ਪ੍ਰਸਿੱਧ ਕਥਾਵਾਚਕ, ਸੂਬਾ ਪ੍ਰਧਾਨ ਅੰਨਦਾਤਾ ਕਿਸਾਨ ਮਜ਼ਦੂਰ ਯੂਨੀਅਨ ਨੇ ਨਗਰ ਨਿਵਾਸੀਆਂ ਅਤੇ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਖੂਨਦਾਨ ਕੈਂਪ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਗੁਰੂ ਸਾਹਿਬਾਨ ਵੱਲੋਂ ਦੱਸੇ ਮਾਰਗ ਤੇ ਚੱਲ ਕੇ, ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਜੀ ਦੇ ਲੜ ਲੱਗ ਕੇ ਬਾਣੀ-ਬਾਣੇ ਦੇ ਧਾਰਨੀ ਹੋ ਕੇ ਸੇਵਾ-ਸਿਮਰਨ ਨਾਲ ਜੁੜ ਕੇ ਮਨੁੱਖਤਾ ਦੀ ਸੇਵਾ ਕਰੋ। ਇਸ ਮੌਕੇ ਤੇ ਜਥੇਦਾਰ ਨਿਮਾਣਾ ਤੇ ਭਾਈ ਮਖੂ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਜਿਊਂਦੇ ਜੀ ਖ਼ੂਨਦਾਨ, ਮਰਨ ਉਪਰੰਤ ਅੱਖਾਂ ਦਾਨ ਕਰੋ। ਇਸ ਮੌਕੇ ਤੇ ਜਥੇਦਾਰ ਤਰਨਜੀਤ ਸਿੰਘ ਨਿਮਾਣਾ, ਹਰਪ੍ਰੀਤ ਸਿੰਘ ਮਖੂ, ਢਾਡੀ ਨਾਥ ਸਿੰਘ ਹਮੀਦੀ ਅਤੇ ਭਾਈ ਹਰਪਾਲ ਸਿੰਘ ਨਿਮਾਣਾ ਨੇ ਖ਼ੂਨਦਾਨੀਆਂ ਦੀ ਹੌਂਸਲਾ ਅਫ਼ਜ਼ਾਈ ਕਰਦਿਆਂ ਪ੍ਰਮਾਣ ਪੱਤਰ ਅਤੇ ਸਨਮਾਨ ਚਿੰਨ ਭੇਂਟ ਕਰਕੇ ਸਨਮਾਨਿਤ ਕੀਤਾ।

ਇਸ ਮੌਕੇ ਤੇ ਪ੍ਰਭਦੀਪ ਸਿੰਘ ਸੇਖੋਂ, ਤਜਿੰਦਰ ਸਿੰਘ ਬਿੱਟਾ,ਸ਼ਮਸ਼ੇਰ ਸਿੰਘ ਲਾਡੋਵਾਲ, ਗੁਰਚਰਨ ਸਿੰਘ ਰਾਜੂ ਗਰੇਵਾਲ,ਪਰਮਿੰਦਰ ਸਿੰਘ ਲਲਤੋਂ, ਜਾਹੁਰੀ ਕਿਸਾਨ ਸਭਾ ਨੇ ਹਾਜ਼ਰੀ ਲਗਵਾਈ, ਨਿਸ਼ਕਾਮ ਸੇਵਾ ਸੁਸਾਇਟੀ ਪਿੰਡ ਬੁਟਾਹਰੀ ਦੇ ਮੁੱਖ ਸੇਵਾਦਾਰ ਭਾਈ ਮਨਜੀਤ ਸਿੰਘ ਬੁਟਾਹਰੀ ਨੇ ਦੱਸਿਆ ਖੂਨਦਾਨ ਕੈਂਪ ਦੌਰਾਨ 250 ਬਲੱਡ ਦੀਪਕ,ਪ੍ਰੋਲਾਈਫ, ਗੁਰਦੇਵ ਅਮਨਦੀਪ ਮੈਡੀਸਿਟੀ ਦੇ ਨਿੱਘੇ ਸਹਿਯੋਗ ਨਾਲ ਇਕੱਤਰ ਕੀਤਾ ਗਿਆ ਖੂਨ ਲੋੜਵੰਦ ਮਰੀਜ਼ਾਂ ਨੂੰ ਨਿਸ਼ਕਾਮ ਰੂਪ ਵਿੱਚ ਦਿੱਤਾ ਜਾਵੇਗਾ। ਇਸ ਮੌਕੇ ਤੇ ਨਿਸ਼ਕਾਮ ਸੇਵਾ ਸੁਸਾਇਟੀ ਪਿੰਡ ਬੁਟਾਹਰੀ ਦੀ ਸਮੁੱਚੀ ਟੀਮ,ਭਾਈ ਘਨ੍ਹੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਦੇ ਸੇਵਾਦਾਰ, ਪਤਵੰਤੇ ਸੱਜਣ ਅਤੇ ਸਮੂਹ ਨਗਰ ਨਿਵਾਸੀ ਹਾਜ਼ਰ ਸਨ ।