ਲੰਡਨ, ਸਤੰਬਰ 2019-( ਗਿਆਨੀ ਰਵਿਦਾਰਪਾਲ ਸਿੰਘ)- ਪੰਜਾਬ ਨੈਸ਼ਨਲ ਬੈਂਕ ਨਾਲ ਕਰੀਬ 2 ਅਰਬ ਡਾਲਰ ਦੀ ਧੋਖਾਧੜੀ ਕਰ ਕੇ ਭਾਰਤ ਤੋਂ ਭਗੌੜਾ ਹੋਏ ਨੀਰਵ ਮੋਦੀ ਨੂੰ ਅੱਜ ਧੋਖਾਧੜੀ ਤੇ ਹਵਾਲਾ ਰਾਸ਼ੀ ਮਾਮਲੇ ਦੇ ਸਬੰਧ 'ਚ ਲੰਡਨ ਦੀ ਜੇਲ੍ਹ ਤੋਂ ਯੂ.ਕੇ. ਦੀ ਅਦਾਲਤ 'ਚ ਵੀਡੀਓ ਕਾਨਫ਼ਰਸਿੰਗ ਜਰੀਏ ਪੇਸ਼ ਕੀਤਾ ਗਿਆ, ਜਿਸ ਦੌਰਾਨ ਅਦਾਲਤ ਨੇ ਉਸ ਦੀ ਨਿਆਇਕ ਹਿਰਾਸਤ 17 ਅਕਤੂਬਰ ਤੱਕ ਵਧਾ ਦਿੱਤੀ ਹੈ | ਇਸ ਤੋਂ ਪਹਿਲਾਂ ਵੈਸਟਮਨਿਸਟਰ ਮੈਜਿਸਟ੍ਰੇਟ ਦੀ ਅਦਾਲਤ 'ਚ ਜੱਜ ਟਾਨ ਇਕਰਮ ਨੇ ਇਸ ਮਾਮਲੇ 'ਚ ਅਦਾਲਤ ਦੇ ਕਲਰਕ ਨੂੰ ਨੀਰਵ ਮੋਦੀ ਦੀ ਹਵਾਲਗੀ ਬਾਰੇ ਪ੍ਰਸਤਾਵਿਤ 5 ਦਿਨਾਂ ਸੁਣਵਾਈ 11 ਮਈ 2020 ਤੋਂ ਸ਼ੁਰੂ ਕਰਨ ਲਈ ਨਿਰਦੇਸ਼ ਦਿੱਤੇ ਹੋਏ ਹਨ, ਜਦਕਿ ਇਕ ਹੋਰ ਕੇਸ ਦੀ ਸੁਣਵਾਈ ਅਗਲੇ ਸਾਲ ਫ਼ਰਵਰੀ 'ਚ ਹੋ ਸਕਦੀ ਹੈ |