ਵੋਟਰ ਨਿਰਪੱਖ ਅਤੇ ਬਿਨਾ ਕਿਸੇ ਲਾਲਚ, ਡਰ ਅਤੇ ਦਬਾਅ ਤੋਂ ਵੋਟ ਦਾ ਇਸਤੇਮਾਲ ਕਰਨ-ਜ਼ਿਲ•ਾ ਚੋਣ ਅਫ਼ਸਰ
ਲੁਧਿਆਣਾ,ਸਤੰਬਰ 2019-( ਮਨਜਿੰਦਰ ਗਿੱਲ)-
ਵਿਧਾਨ ਸਭਾ ਹਲਕਾ ਦਾਖਾ ਦੀ ਜ਼ਿਮਨੀ ਚੋਣ ਲਈ ਨਾਮਜ਼ਦਗੀਆਂ ਭਰਨ ਦੇ ਅੱਜ ਪੰਜਵੇਂ ਦਿਨ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਵੱਲੋਂ ਨਾਮਜ਼ਦਗੀਆਂ ਦਾਖ਼ਲ ਕੀਤੀਆਂ ਗਈਆਂ। ਸ਼੍ਰੋਮਣੀ ਅਕਾਲੀ ਦਲ ਵੱਲੋਂ ਮਨਪ੍ਰੀਤ ਸਿੰਘ ਇਯਾਲੀ ਨੇ ਅਤੇ ਕਵਰਿੰਗ ਉਮੀਦਵਾਰ ਵਜੋਂ ਹਰਕਿੰਦਰ ਸਿੰਘ ਨੇ ਨਾਮਜ਼ਦਗੀ ਪੱਤਰ ਭਰੇ। ਇਸ ਤੋਂ ਇਲਾਵਾ ਆਪ ਪਾਰਟੀ ਵੱਲੋਂ ਅਮਨਦੀਪ ਸਿੰਘ ਮੋਹੀ ਨੇ ਅਤੇ ਕਵਰਿੰਗ ਉਮੀਦਵਾਰ ਵਜੋਂ ਸ੍ਰੀਮਤੀ ਗੁਰਦੀਪ ਕੌਰ ਨੇ ਕਾਗਜ਼ ਦਾਖ਼ਲ ਕੀਤੇ। ਇਸ ਤੋਂ ਪਹਿਲਾਂ ਅਜ਼ਾਦ ਉਮੀਦਵਾਰ ਜੈ ਪ੍ਰਕਾਸ਼ ਜੈਨ ਵੱਲੋਂ ਵੀ ਨਾਮਜ਼ਦਗੀ ਦਾਖਲ ਕੀਤੇ ਹੋਏ ਹਨ। ਇਸ ਤਰਾਂ ਵਿਧਾਨ ਸਭਾ ਹਲਕਾ ਦਾਖਾ ਦੀਆਂ ਉਪ ਚੋਣਾਂ ਲਈ ਹੁਣ ਤੱਕ 5 ਨਾਮਜ਼ਦਗੀਆਂ ਦਾਖ਼ਲ ਕੀਤੀਆਂ ਜਾ ਚੁੱਕੀਆਂ ਹਨ। ਅਗਰਵਾਲ ਨੇ ਦੱਸਿਆ ਕਿ ਇਸ ਚੋਣ ਲਈ ਨਾਮਜ਼ਦਗੀਆਂ 30 ਸਤੰਬਰ, 2019 ਤੱਕ ਭਰੀਆਂ ਜਾਣਗੀਆਂ। ਨਾਮਜ਼ਦਗੀਆਂ ਭਰਨ ਦਾ ਸਮਾਂ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਹੋਵੇਗਾ। ਨਾਮਜ਼ਦਗੀ ਪੱਤਰਾਂ ਦੀ ਜਾਂਚ 1 ਅਕਤੂਬਰ ਨੂੰ ਹੋਵੇਗੀ, ਜਦਕਿ 3 ਅਕਤੂਬਰ, 2019 ਤੱਕ ਨਾਮਜ਼ਦਗੀਆਂ ਵਾਪਸ ਲਈਆਂ ਜਾ ਸਕਣਗੀਆਂ। ਵੋਟਾਂ 21 ਅਕਤੂਬਰ ਨੂੰ ਪੈਣਗੀਆਂ ਅਤੇ ਗਿਣਤੀ 24 ਅਕਤੂਬਰ, 2019 ਨੂੰ ਹੋਵੇਗੀ। ਅਗਰਵਾਲ ਨੇ ਦੱਸਿਆ ਕਿ ਵਿਧਾਨ ਸਭਾ ਚੋਣ ਹਲਕਾ 68 ਦਾਖਾ ਦੇ ਇਸ ਸਮੇਂ 220 ਪੋਲਿੰਗ ਸਟੇਸ਼ਨ ਹਨ, ਜਿਨਾਂ ਵਿੱਚ ਜਨਰਲ ਵੋਟਰ 1,84,306 ਅਤੇ 780 ਸਰਵਿਸ ਵੋਟਰ ਹਨ। ਉਨਾਂ ਕਿਹਾ ਕਿ ਇਸ ਉੱਪ ਚੋਣ ਵਿੱਚ ਕੋਈ ਵੀ ਉਮੀਦਵਾਰ 28 ਲੱਖ ਰੁਪਏ ਤੋਂ ਵੱਧ ਦੀ ਰਾਸ਼ੀ ਨਹੀਂ ਖਰਚ ਸਕਦਾ। ਚੋਣਾਂ ਦੇ ਪ੍ਰਬੰਧਾਂ ਲਈ ਜਿਲਾ ਪੱਧਰ ਅਤੇ ਹਲਕਾ ਪੱਧਰ @ਤੇ ਵੱਖ-ਵੱਖ ਸੈੱਲ ਸਥਾਪਿਤ ਕਰ ਦਿੱਤੇ ਗਏ ਹਨ, ਜਿਵੇਂ ਕਿ ਫਲਾਇੰਗ ਸੁਕੈਡ, ਸਟੈਟਿਕ ਸਰਵੇਲੈਂਸ ਟੀਮ, ਐਕਸਪੈਂਡੀਚਰ ਮੋਨੀਟਰਿੰਗ ਸੈਲ, ਐਮ.ਸੀ.ਸੀ. ਅਤੇ ਸ਼ਿਕਾਇਤ ਸੈੱਲ ਆਦਿ। ਅਖਬਾਰਾਂ ਵਿੱਚ ਚੋਣ ਪ੍ਰਚਾਰ ਲਈ ਕਿਸੇ ਵੀ ਕਿਸਮ ਦੀ ਪੇਡ ਨਿਊਜ਼ ਨੂੰ ਰੋਕਣ ਲਈ ਐਮ.ਸੀ.ਐਮ.ਸੀ ਟੀਮ ਨਿਯੁਕਤ ਕੀਤੀ ਗਈ ਹੈ। ਅਗਰਵਾਲ ਨੇ ਪ੍ਰਿੰਟਿੰਗ ਪ੍ਰੈੱਸਾਂ ਨੂੰ ਖਾਸ ਤੌਰ @ਤੇ ਹਦਾਇਤ ਕੀਤੀ ਹੈ ਕਿ ਚੋਣਾਂ ਦੇ ਸਮੇਂ ਕੋਈ ਵੀ ਸਮੱਗਰੀ ਛਾਪਦੇ ਸਮੇਂ ਛਾਪਕ ਅਤੇ ਛਪਾਉਣ ਵਾਲੇ ਵਿਅਕਤੀ ਦਾ ਨਾਮ ਅਤੇ ਕਿੰਨੀ ਕਿੰਨੀ ਮਾਤਰਾ ਵਿੱਚ ਸਮੱਗਰੀ ਛਪਾਈ ਗਈ ਹੈ ਦੀ ਸੂਚਨਾ ਸਮੱਗਰੀ @ਤੇ ਜ਼ਰੂਰ ਦਿੱਤੀ ਜਾਵੇ ਅਤੇ ਹਦਾਇਤਾਂ ਦੀ ਪਾਲਣਾ ਨਾ ਕਰਨ ਦੀ ਸੂਰਤ ਵਿੱਚ ਆਰ.ਪੀ.ਐਕਟ ੧੯੫੧ ਦੀ ਧਾਰਾ ੧੨੭ਏ(੨) ਅਧੀਨ ਕਾਰਵਾਈ ਕੀਤੀ ਜਾ ਸਕਦੀ ਹੈ। ਅਗਰਵਾਲ ਨੇ ਆਮ ਲੋਕਾਂ ਨੂੰ ਵੀ ਇਹ ਬੇਨਤੀ ਕੀਤੀ ਹੈ ਕਿ ਉਹ ਉੱਪ ਚੋਣ ਦੌਰਾਨ ਨਿਰਪੱਖ ਅਤੇ ਬਿਨਾ ਕਿਸੇ ਲਾਲਚ, ਡਰ ਅਤੇ ਦਬਾਅ ਤੋਂ ਵੋਟ ਦਾ ਇਸਤੇਮਾਲ ਕਰਨ। ਉਨਾਂ ਸਮੂਹ ਰਾਜਸੀ ਪਾਰਟੀਆਂ ਅਤੇ ਸੰਭਾਵਿਤ ਉਮੀਦਵਾਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਚੋਣ ਪ੍ਰਚਾਰ ਲਈ ਪਲਾਸਟਿਕ ਦੀ ਸਮੱਗਰੀ ਦਾ ਇਸਤੇਮਾਲ ਬਿਲਕੁਲ ਨਾ ਕੀਤਾ ਜਾਵੇ। ਉਨਾਂ ਦਾਖਾ ਵਿਧਾਨ ਸਭਾ ਚੋਣ ਹਲਕੇ ਦੇ ਸਬੰਧਤ ਵੋਟਰਾਂ ਅਤੇ ਰਾਜਸੀ ਪਾਰਟੀਆਂ ਨੂੰ ਅਪੀਲ ਕੀਤੀ ਹੈ ਕਿ ਵਿਧਾਨ ਸਭਾ ਉੱਪ ਚੋਣ ਨੂੰ ਬਿਨਾ ਕਿਸੇ ਡਰ ਅਤੇ ਲਾਲਚ ਦੇ ਨਿਰਪੱਖ ਚੋਣ ਕਰਵਾਉਣ ਲਈ ਲੋੜੀਂਦਾ ਸਹਿਯੋਗ ਦਿੱਤਾ ਜਾਵੇ।