ਪਰਾਲੀ ਸਾੜਨ ਦੀ ਨਿਗਰਾਨੀ ਲਈ ਨਿਯੁਕਤ ਕੀਤੇ ਗਏ 22 ਆਈ.ਏ.ਐੱਸ ਅਧਿਕਾਰੀ

ਚੰਡੀਗੜ੍ਹ, ਅਕਤੂਬਰ 2019-(ਇਕਬਾਲ ਸਿੰਘ ਰਸੂਲਪੁਰ  )- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ 'ਤੇ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਨੇ ਖੁੱਲ੍ਹੇ ਮੈਦਾਨਾਂ 'ਚ ਪਰਾਲੀ ਸਾੜਨ ਵਰਗੀਆਂ ਗਤੀਵਿਧੀਆਂ 'ਤੇ ਰੋਕ ਲਗਾਉਣ ਅਤੇ ਨਿਗਰਾਨੀ ਰੱਖਣ ਦੇ ਲਈ 22 ਸੀਨੀਅਰ ਆਈ.ਏ.ਐੱਸ. ਅਧਿਕਾਰੀਆਂ ਨੂੰ ਨਿਯੁਕਤ ਕੀਤਾ ਹੈ। ਉਨ੍ਹਾਂ ਦੇ ਅਨੁਸਾਰ, ਇਸ ਦੇ ਤਹਿਤ ਪੰਜਾਬ ਦੇ ਜ਼ਿਲ੍ਹਿਆਂ ਨੂੰ ਸਾਫ਼ ਸੁਥਰਾ ਅਤੇ ਪ੍ਰਦੂਸ਼ਣ ਮੁਕਤ ਵਾਤਾਵਰਨ ਨੂੰ ਯਕੀਨੀ ਬਣਾਇਆ ਜਾ ਸਕਦਾ ਹੈ।