You are here

ਨੀਰਵ ਮੋਦੀ ਨੂੰ 11 ਨਵੰਬਰ ਤੱਕ ਨਿਆਇਕ ਹਿਰਾਸਤ 'ਚ ਰੱਖਣ ਦਾ ਆਦੇਸ਼ 

ਲੰਡਨ, ਅਕਤੂਬਰ 2019-(ਗਿਆਨੀ ਰਵਿਦਾਰਪਾਲ ਸਿੰਘ)-

ਬਰਤਾਨੀਆ ਦੀ ਇਕ ਅਦਾਲਤ ਨੇ ਭਗੌੜੇ ਹੀਰਾ ਕਾਰੋਬਾਰੀ ਨੀਰਵ ਮੋਦੀ ਨੂੰ 11 ਨਵੰਬਰ ਤੱਕ ਨਿਆਇਕ ਹਿਰਾਸਤ 'ਚ ਰੱਖਣ ਦਾ ਆਦੇਸ਼ ਦਿੱਤਾ | ਹਿਰਾਸਤ ਦੀ ਨਿਯਮਤ ਸੁਣਵਾਈ ਲਈ ਲੰਡਨ ਦੀ ਜੇਲ੍ਹ ਤੋਂ ਵੀਡੀਓ ਲਿੰਕ ਰਾਹੀਂ ਅਦਾਲਤ 'ਚ ਉਸ ਦੀ ਪੇਸ਼ੀ ਹੋਈ | ਵੈਸਟਮਿਨਿਸਟਰ ਮੈਜਿਸਟ੍ਰੇਟ ਅਦਾਲਤ ਦੀ ਜੱਜ ਨੀਨਾ ਤੇਮਪੀਆ ਨੇ ਪੁਸ਼ਟੀ ਕੀਤੀ ਕਿ ਨੀਰਵ ਮੋਦੀ ਦੇ ਹਵਾਲਗੀ ਮਾਮਲੇ 'ਚ ਸੁਣਵਾਈ ਅਗਲੇ ਸਾਲ 11 ਤੋਂ 15 ਮਈ ਦੇ ਵਿਚਕਾਰ ਹੋਣੀ ਹੈ ਅਤੇ ਉਸ ਨੂੰ ਹਰ 28 ਦਿਨ 'ਚ ਅੰਤਿਮ ਸਮੀਿਖ਼ਆ ਸੁਣਵਾਈ ਲਈ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਹੋਣਾ ਹੋਵੇਗਾ ਜਦ ਤੱਕ ਕਿ ਅਗਲੀ ਫ਼ਰਵਰੀ ਤੋਂ ਮੁਕੱਦਮਾ ਸ਼ੁਰੂ ਨਹੀਂ ਹੋ ਜਾਂਦਾ | ਨੀਰਵ ਮੋਦੀ ਨੂੰ ਸਕਾਟਲੈਂਡ ਯਾਰਡ ਦੇ ਅਧਿਕਾਰੀਆਂ ਨੇ ਬੀਤੀ 19 ਮਾਰਚ ਨੂੰ ਗਿ੍ਫ਼ਤਾਰ ਕੀਤਾ ਸੀ ਅਤੇ ਉਹ ਤਦ ਤੋਂ ਹੀ ਦੱਖਣ-ਪੱਛਮੀ ਲੰਡਨ ਦੀ ਵੈਂਡਸਵਰਥ ਜੇਲ੍ਹ 'ਚ ਬੰਦ ਹੈ |