ਜਗਰਾਉਂ, ਅਕਤੂਬਰ 2019- (ਗੁਰਦੇਵ ਸਿੰਘ ਗਾਲਿਬ /ਮਨਜਿੰਦਰ ਗਿੱਲ )-
ਮੁੱਲਾਂਪੁਰ ਦਾਖਾ ਦੇ ਪਿੰਡ ਜਾਂਗਪੁਰ 'ਚ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਦੌਰਾਨ ਇਕ ਵਿਅਕਤੀ ਜ਼ਖਮੀ ਹੋ ਗਿਆ। ਗੋਲੀ ਲੱਗਣ ਕਾਰਨ ਜ਼ਖਮੀ ਹੋਇਆ ਵਿਅਕਤੀ ਅਕਾਲੀ ਵਰਕਰ ਦੱਸਿਆ ਜਾ ਰਿਹਾ ਹੈ, ਜਿਸ ਦੀ ਲੱਤ 'ਤੇ ਗੋਲੀ ਲੱਗੀ ਹੈ। ਜਿਸ ਨੂੰ ਜ਼ਖਮੀ ਹਾਲਤ 'ਚ ਲੁਧਿਆਣਾ ਦੇ ਡੀ ਐਮ ਸੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ।ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ 'ਤੇ ਪੁਲਸ ਪ੍ਰਸ਼ਾਸਨ ਨੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਗੋਲੀ ਚੱਲਣ ਦੇ ਕਾਰਨਾਂ ਬਾਰੇ ਸਹੀ ਜਾਣਕਾਰੀ ਦਾ ਕੁੱਝ ਵੀ ਪਤਾ ਨਹੀਂ ਲੱਗ ਸਕਿਆ ਹੈ।