ਜ਼ਿਮਨੀ ਚੋਣਾਂ 4 ਵਿੱਚੌ 3 ਸੀਟਾਂ ਜਿੱਤ ਕੇ ਵੋਟਰਾਂ ਨੇ ਕੈਪਟਨ ਦੀਆਂ ਨੀਤੀਆਂ ਤੇ ਲਾਈ ਮੋਹਰ,2022 ਵਿੱਚ ਪੰਜਾਬ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣਨੀ ਯਕੀਨੀ ਹੈ:ਸਰਪੰਚ ਜਗਦੀਸ਼ ਚੰਦ ਗਾਲਿਬ

ਸਿੱਧਵਾਂ ਬੇਟ(ਜਸਮੇਲ ਗਾਲਿਬ)ਪੰਜਾਬ ਵਿਧਾਨ ਸਭਾ ਜ਼ਿਮਨੀ ਚੋਣਾਂ ਦੇ ਆਏ ਨਤੀਜਿਆਂ ਤੇ ਆਪਣੀ ਪ੍ਰਤੀਕਿਰੀਆ ਜਾਹਰ ਕਰਦੇ ਹੋਏ ਜ਼ਿਲ੍ਹਾਂ ਕਾਂਗਰਸ ਕਮੇਟੀ ਲੁਧਿਆਣਾ (ਦਿਹਾਤੀ) ਦੇ ਜਰਨਲ ਸੈਕਟਰੀ ਅਤੇ ਪਿੰਡ ਗਾਲਿਬ ਰਣ ਸਿੰਘ ਦੇ ਸਰਪੰਚ ਜਗਦੀਸ਼ ਚੰਦ ਸ਼ਰਮਾ ਨੇ ਕਿਹਾ ਕਿ 4 ਵਿਚੋਂ 3 ਸੀਟਾਂ ਤੇ ਕਾਂਗਰਸੀ ਉਮੀਦਵਾਰਾਂ ਨੂੰ ਸ਼ਾਨ ਨਾਲ ਜਿਤਾ ਕੇ ਪੰਜਾਬ ਦੇ ਵੋਟਰਾਂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਨੀਤੀਆਂ ਤੇ ਮੋਹਰ ਲਾਉਣ ਦੇ ਨਾਲ ਨਾਲ ਵਿਰੋਧੀ ਪਾਰਟੀਆਂ ਨੂੰ ਸ਼ੀਸਾ ਦਿਖਾਇਆ ਹੈ।ਉਨ੍ਹਾਂ ਕਿਹਾ ਕਿ ਚੋਣਾ ਤੋਂ ਪਹਿਲਾਂ ਵਿਰੋਧੀ ਪਾਰਟੀਆਂ ਦੇ ਆਗੂ ਬੇ-ਬੁਨਿਆਦ ਦੋਸ਼ ਲਾ ਰਹੇ ਸਨ ਕਿ ਪੰਜਾਬ ਸਰਕਾਰ ਵਲੋਂ ਧੱਕਾ ਕੀਤਾ ਜਾ ਰਿਹਾ ਹੈ ,ਪ੍ਰੰਤੂ ਵਿਧਾਨ ਸਭਾ ਹਲਕਾ ਦਾਖਾ ਤੋਂ ਕੈਪਟਨ ਅਮਰਿੰਦਰ ਸਿੰਘ ਦੇ ਖਾਸਮ-ਖਾਸ ਕਾਂਗਰਸੀ ਉਮੀਦਵਾਰ ਕੈਪਟਨ ਸੰਦੀਪ ਸੰਧੂ ਦੀ ਹਾਰ ਅਤੇ ਅਕਾਲੀ ਉਮੀਦਵਾਰ ਮਨਪ੍ਰੀਤ ਸਿੰਘ ਇਆਲੀ ਦੀ ਜਿੱਤ ਨੇ ਸਾਬਤ ਕਰ ਦਿੱਤਾ ਹੈ ਕਿ ਕਿਸੇ ਵੀ ਸੀਟ ਤੇ ਕੋਈ ਧੱਕਾ ਨਹੀਂ ਹੋਇਆ ,ਸਗੋਂ ਇਹ ਚੋਣਾ ਪਾਰਦਰਸ਼ੀ ਢੰਗ ਨਾਲ ਹੋਈਆਂ ਹਨ।ਸਰਪੰਚ ਜਗਦੀਸ਼ ਸ਼ਰਮਾ ਨੇ ਲੋਕ ਇਨਸਾਫ ਮੁੱਖੀ ਸਿਮਰਜੀਤ ਸਿੰਘ ਬੈਂਸ ਨੂੰ ਗੱਪੀਆਂ ਦੇ ਸਰਦਾਰ ਦਾ ਖਿਤਾਬ ਦਿੰਦੇ ਹੋਏ ਕਿਹਾ ਕਿ ਵੋਟਾਂ ਤੋ ਇਕ ਦਿਨ ਪਹਿਲਾਂ ਸੋਸ਼ਲ ਮੀਡੀਆ ਤੇ ਲਾਈਵ ਹੋ ਕੇ ਬੈਂਸ ਨੇ ਕਿਹਾ ਸੀ ਕਿ ਕਾਂਗਰਸੀ ਅਤੇ ਅਕਾਲੀ ਰਲੇ ਹੋਏ ਹਨ ਅਤੇ ਹਲਕਾ ਦਾਖਾ ਅਕਾਲੀ ਕਾਂਗਰਸੀ ਉਮੀਦਵਾਰਾਂ ਨੂੰ ਵੋਟਾਂ ਪਾਉਂਣ ਲਈ ਕਹਿ ਰਹੇ ਹਨ ਪ੍ਰੰਤੂ ਬੈਂਸ ਦਾ ਇਹ ਦਾ ਬਿਆਨ ਸਿਰੇ ਦੀ ਗੱਪ ਸਾਬਤ ਹੋਇਆ ਅਤੇ ਦਾਖਾ ਅਤੇ ਫਗਵਾੜਾ ਦੇ ਵੋਟਰਾਂ ਨੇ ਲੋਕ ਇਨਸਾਫ ਪਾਰਟੀ ਨੂੰ ਉਸ ਦੀ ਔਕਾਤ ਦਿੱਖਾਉਂਦੇ ਹੋਏ ਉਸ ਦੇ ਦੋਵੇਂ ਉਮੀਦਵਾਰਾਂ ਦੀਆਂ ਜਮਾਨਤਾਂ ਜਬਤ ਕਰਵਾ ਦਿੱਤੀਆਂ।ਸਰਪੰਚ ਸ਼ਰਮਾ ਨੇ ਵਿਸ਼ਵਾਸ਼ ਨਾਲ ਕਿਹਾ ਕਿ 2022 ਵਿੱਚ ਵੀ ਪੰਜਾਬ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣਨੀ ਯਕੀਨੀ ਹੈ,ਜਿਸ ਦੇ ਕੈਪਟਨ ਅਮਰਿੰਦਰ ਸਿੰਘ ਫਿਰ ਮੁੱਖ ਮੰਤਰੀ ਹੋਣਗੇ।