ਬਾਬਾ ਨੰਦ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ਼ੇਰਪੁਰ ਕਲਾਂ ਵਿਖੇ ਨਗਰ ਕੀਰਤਨ Video

ਜਗਰਾਉਂ/ਲੁਧਿਆਣਾ, ਅਕਤੂਬਰ 2019-(ਜਸਮੇਲ ਗਾਲਿਬ/ ਮਨਜਿੰਦਰ ਗਿੱਲ )-

ਸ਼ਬਦ ਗੁਰੂ 'ਸ੍ਰੀ ਗੁਰੂ ਗ੍ਰੰਥ ਸਾਹਿਬ ਜੀ' ਨੂੰ ਜਾਗਦੀ ਜੋਤ ਮੰਨ ਕੇ ਗੁਰੂ ਸਾਹਿਬ ਦੀ ਸੇਵਾ ਕਰਨ ਵਾਲੇ ਨਾਨਕਸਰ ਸੰਪਰਾਦਇ ਦੇ ਮੋਢੀ ਬਾਬਾ ਨੰਦ ਸਿੰਘ ਦੇ 149ਵੇਂ ਜਨਮ ਦਿਹਾੜੇ ਨੂੰ ਸਮਰਪਿਤ ਉਨ੍ਹਾਂ ਦੇ ਜੱਦੀ ਨਗਰ ਸ਼ੇਰਪੁਰ ਕਲਾਂ (ਲੁਧਿਆਣਾ) ਵਿਖੇ ਨਗਰ ਕੀਰਤਨ ਸਜਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਇਹ ਮਹਾਨ ਨਗਰ ਕੀਰਤਨ ਬਾਬਾ ਜੀ ਦੇ ਜਨਮ ਅਸਥਾਨ ਤੋਂ ਰਵਾਨਾ ਹੋ ਕੇ ਵੱਖ-ਵੱਖ ਪੜਾਵਾਂ 'ਚੋਂ ਗੁਜ਼ਰਦਾ ਹੋਇਆ ਬਾਬਾ ਜੀ ਦੇ ਜਨਮ ਅਸਥਾਨ 'ਤੇ ਪੁੱਜ ਕੇ ਸਮਾਪਤ ਹੋਇਆ | ਠਾਠ ਸ਼ੇਰਪੁਰ ਕਲਾਂ ਅਤੇ ਠਾਠ ਕੰਨੀਆਂ ਸਾਹਿਬ ਦੇ ਮੁੱਖ ਸਰਪ੍ਰਸਤ ਬਾਬਾ ਚਰਨ ਸਿੰਘ ਸੋਨੇ ਦੀ ਪਾਲਕੀ 'ਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਲਈ ਚਵਰ ਦੀ ਸੇਵਾ ਸੰਭਾਲ ਰਹੇ ਸਨ | ਇਸ ਮੌਕੇ ਦੇਸ਼-ਵਿਦੇਸ਼ 'ਚੋਂ ਪੁੱਜੀਆਂ ਸੰਗਤਾਂ ਨੂੰ ਬਾਬਾ ਚਰਨ ਸਿੰਘ ਨੇ ਬਾਬਾ ਨੰਦ ਸਿੰਘ ਦੇ ਜੀਵਨ ਬਾਰੇ ਚਾਨਣਾ ਪਾਉਂਦੇ ਹੋਏ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪੂਰੀ ਰਹਿਤ ਮਰਿਆਦਾ ਅਨੁਸਾਰ ਸਤਿਕਾਰ ਕਰਨ ਅਤੇ ਗੁਰੂਆਂ ਵਲੋਂ ਦਰਸਾਏ ਮਾਰਗ ਦੇ ਪਾਂਧੀ ਬਣ ਕੇ ਹਰ ਧਰਮ ਦਾ ਸਤਿਕਾਰ ਕਰਨ ਦੀ ਅਪੀਲ ਕੀਤੀ | ਇਸ ਮੌਕੇ ਠਾਠ ਦੇ ਮੁੱਖ ਸੇਵਾਦਾਰ ਬਾਬਾ ਸਰਬਜੀਤ ਸਿੰਘ ਨੇ ਵੀ ਸੰਗਤਾਂ ਨੂੰ ਚੱਲ ਰਹੇ ਸਮਾਗਮ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 29 ਅਕਤੂਬਰ ਦਿਨ ਮੰਗਲਵਾਰ ਨੂੰ ਸ੍ਰੀ ਅਖੰਡ ਪਾਠਾਂ ਦੀ ਆਖ਼ਰੀ ਲੜੀ ਦੇ ਭੋਗ ਪੈਣ ਉਪਰੰਤ ਸਜਾਏ ਜਾਣ ਵਾਲੇ ਧਾਰਮਿਕ ਦੀਵਾਨਾਂ 'ਚ ਮਹਾਨ ਕੀਰਤਨੀ, ਢਾਡੀ ਅਤੇ ਕਵੀਸ਼ਰੀ ਜਥੇ ਬਾਬਾ ਨੰਦ ਸਿੰਘ ਦੀ ਜੀਵਨੀ 'ਤੇ ਸੰਗਤਾਂ ਨੂੰ ਚਾਨਣਾ ਪਾਉਣਗੇ | ਇਸ ਮੌਕੇ ਗੁਰੂ ਕਾ ਲੰਗਰ ਵੀ ਅਤੁੱਟ ਵਰਤੇਗਾ | ਇਸ ਮੌਕੇ ਭਾਈ ਜਸਵੰਤ ਸਿੰਘ ਜੱਸਾ, ਭਾਈ ਜਗਦੇਵ ਸਿੰਘ ਖ਼ਾਲਸਾ,  ਗੁਰਦਾਸ ਸਿੰਘ ਭੱਟੀ, ਸੌਦਾਗਰ ਸਿੰਘ, ਭਜਨ ਸਿੰਘ ਸਵੱਦੀ, ਜਰਨੈਲ ਸਿੰਘ, ਅਵਤਾਰ ਸਿੰਘ ਬਿੱਟੂ, ਮਨਜੀਤ ਸਿੰਘ ਭੁੱਟੋ, ਪੰਚ ਜੱਗਾ ਸਿੰਘ, ਬਲਦੇਵ ਸਿੰਘ ਬਾਰਦੇਕੇ, ਫ਼ੌਜੀ ਕਰਨੈਲ ਸਿੰਘ, ਬਿੱਕਰ ਸਿੰਘ, ਜਗਨ ਸਿੰਘ, ਸਰਪੰਚ ਸਰਬਜੀਤ ਸਿੰਘ, ਸੋਹਨ ਸਿੰਘ, ਅਜਮੇਰ ਸਿੰਘ, ਸੰਦੀਪ ਸਿੰਘ, ਬਲਦੇਵ ਸਿੰਘ, ਹਰਦਿਆਲ ਸਿੰਘ, ਹਰਵਿੰਦਰ ਸਿੰਘ, ਦਰਸ਼ਨ ਸਿੰਘ, ਬੰਤ ਸਿੰਘ ਅਤੇ ਗੁਰਦੇਵ ਸਿੰਘ ਨੇ ਹਾਜ਼ਰੀ ਭਰ ਕੇ ਸੇਵਾ 'ਚ ਆਪਣਾ ਬਣਦਾ ਯੋਗਦਾਨ ਪਾਇਆ | ਹਰ ਪੜਾਅ 'ਤੇ 3-3 ਤਰ੍ਹਾਂ ਦਾ ਲੰਗਰ ਵੀ ਅਤੁੱਟ ਵਰਤਾਇਆ |