You are here

ਮਿਸ਼ਨ ਤੰਦਰੁਸਤ ਪੰਜਾਬ ਅਧੀਨ ਆਯੂਸ਼ਮਾਨ ਭਾਰਤ-ਸਰਬੱਤ ਸਿਹਤ ਬੀਮਾ ਯੋਜਨਾ ਦੀ ਮੀਟਿੰਗ

ਲੁਧਿਆਣਾ, ਨਵੰਬਰ  2019-( ਮਨਜਿੰਦਰ ਗਿੱਲ )-

ਡਿਪਟੀ ਕਮਿਸ਼ਨਰ ਲੁਧਿਆਣਾ ਪ੍ਰਦੀਪ ਕੁਮਾਰ ਅਗਰਵਾਲ ਦੀ ਪ੍ਰਧਾਨਗੀ ਹੇਠ ਡਿਸਟ੍ਰਿਕਟ ਗਰੀਵੈਂਸਿਸ ਰੈੱਡਰੈਸਲ ਕਮੇਟੀ (ਡੀਜੀਆਰਸੀ) ਅਧੀਨ ਆਯੂਸ਼ਮਾਨ ਭਾਰਤ-ਸਰਬੱਤ ਸਿਹਤ ਬੀਮਾ ਯੋਜਨਾ ਦੀ ਮੀਟਿੰਗ ਹੋਈ। ਜਿਸ ਵਿੱਚ ਸਿਵਲ ਸਰਜਨ ਲੁਧਿਆਣਾ ਡਾ. ਰਾਜੇਸ਼ ਕੁਮਾਰ ਬੱਗਾ, ਵਧੀਕ ਡਿਪਟੀ ਕਮਿਸ਼ਨਰ (ਵਿ) ਸ਼੍ਰੀਮਤੀ ਅੰਮ੍ਰਿਤ ਸਿੰਘ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਮਹਿੰਦਰ ਸਿੰਘ ਅਤੇ ਹੋਰ ਅਧਿਕਾਰੀ ਸ਼ਾਮਿਲ ਹੋਏ। ਡਿਪਟੀ ਕਮਿਸ਼ਨਰ ਲੁਧਿਆਣਾ ਸ਼੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਦੱਸਿਆ ਕਿ ਲੁਧਿਆਣਾ ਜ਼ਿਲ੍ਹੇ ਅਧੀਨ 16 ਸਰਕਾਰੀ ਅਤੇ 50 ਪ੍ਰਾਈਵੇਟ ਹਸਪਤਾਲ ਇਸ ਸਕੀਮ ਅਧੀਨ ਇੰਮਪੈਨਲ ਹਨ। ਸਕੀਮ ਅਧੀਨ ਹੁਣ ਤੱਕ 358556 ਗੋਲਡਨ ਕਾਰਡ ਬਣ ਚੁੱਕੇ ਹਨ ਜ਼ੋ ਕਿ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਤੋਂ ਵੱਧ ਹਨ। ਹੁਣ ਤੱਕ ਕੁੱਲ 2340 ਮਰੀਜ਼ ਸਰਕਾਰੀ ਹਸਪਤਾਲਾਂ ਵਿੱਚ ਅਤੇ 902 ਪ੍ਰਾਈਵੇਟ ਹਸਪਤਾਲਾਂ ਵਿੱਚ ਦਾਖਲ ਹੋ ਕੇ ਮੁਫਤ ਇਲਾਜ ਕਰਵਾ ਚੁੱਕੇ ਹਨ। ਇਸ ਸਕੀਮ ਅਧੀਨ ਹਰੇਕ ਹੱਕਦਾਰ ਪਰਿਵਾਰ ਨੂੰ ਸਲਾਨਾ 5 ਲੱਖ ਰੁਪਏ ਤੱਕ ਦੇ ਇਲਾਜ ਦੀ ਨਕਦੀ ਰਹਿਤ ਸਿਹਤ ਬੀਮੇ ਦੀ ਸਹੂਲਤ ਦਿੱਤੀ ਜਾ ਰਹੀ ਹੈ। ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਲਿਆ ਜਾਵੇ। ਲਾਭ ਪਾਤਰੀ ਆਪਣੀ ਪਾਤਰਤਾ ਦੇਖਣ ਲਈ ਅਤੇ ਈ-ਕਾਰਡ ਬਣਾਉਣ ਲਈ  www.shapunjab.in  ਵੈੱਬ ਸਾਇਟ 'ਤੇ ਜਾਣ ਜਾਂ ਨਜ਼ਦੀਕੀ ਕਾਮਨ ਸਰਵਿਸ ਸੈਂਟਰ (ਸੀਐਸਸੀ) ਨਾਲ ਸੰਪਰਕ ਕਰ ਸਕਦੇ ਹਨ। ਸੂਚੀਬੰਧ ਪ੍ਰਾਈਵੇਟ ਅਤੇ ਸਰਕਾਰੀ ਹਸਪਤਾਲ ਵਿੱਚ ਅਰੋਗਿਆ ਮਿੱਤਰ ਨਾਲ ਸੰਪਰਕ ਕਰ ਸਕਦੇ ਹਨ। ਵਧੇਰੇ ਜਾਣਕਾਰੀ ਲਈ ਟੋਲ ਫ੍ਰੀ ਨੰਬਰ -104 'ਤੇ ਸੰਪਰਕ ਕਰੋ।