ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਬੱਚਿਆਂ ਨੂੰ ਕਿੱਤਾਮੁਖੀ ਸਿਖਲਾਈ ਦੇਣ ਕਿੱਤਾ ਮੁਖੀ ਕੋਰਸਾਂ ਦੀ ਸ਼ੁਰੂਆਤ

ਲੁਧਿਆਣਾ, ਨਵੰਬਰ 2019- ( ਸਤਪਾਲ ਸਿੰਘ ਦੇਹੜਕਾ/ਮਨਜਿੰਦਰ ਗਿੱਲ )-

ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹੇੇ ਵਿੱਚ ਚਲ ਰਹੇ ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਬੱਚਿਆਂ ਨੂੰ ਕਿੱਤਾਮੁਖੀ ਸਿਖਲਾਈ ਦੇਣ ਨੂੰ ਤਰਜੀਹ ਦਿੱਤੀ ਜਾ ਰਹੀ ਹੈ ਤਾਂ ਜੋ ਨੋਜਵਾਨ ਸਿਖਲਾਈ ਮੁਕੰਮਲ ਕਰਨ ਉਪਰੰਤ ਰੋਜਗਾਰ ਅਤੇ ਸਵੈ-ਰੋਜਗਾਰ ਦੇ ਕਾਬਲ ਹੋ ਸਕਣ। ਇਸ ਤਹਿਤ ਮਿਤੀ 6/11/2019 ਅਤੇ 7/11/2019 ਨੂੰ ਦੁੱਗਰੀ ਅਤੇ ਕਿਦਵਈ ਨਗਰ ਵਿਖੇ ਹੁਨਰ ਸਿਖਲਾਈ ਕੇਂਦਰਾ ਤੇ ਕਿੱਤਾਮੁਖੀ ਕੋਰਸ ਸੂਰੁ ਕੀਤੇ ਗਏ।ਇਸ ਦੋਰਾਨ ਵਧੀਕ ਡਿਪਟੀ ਕਮਿਸ਼ਨਰ, ਸ਼੍ਰੀਮਤੀ ਨੀਰੂ ਕਤਿਆਲ ਗੁਪਤਾ, ਹੁਨਰ ਵਿਕਾਸ ਮਿਸ਼ਨ ਦੀ ਜ਼ਿਲ੍ਹਾ ਪੱਧਰੀ ਟੀਮ ਦੇ ਜ਼ਿਲ੍ਹਾ ਪ੍ਰੋਗਰਾਮ ਮੇਨੈਜਰ ਵਿਜੈ ਸਿੰਘ,ਪ੍ਰਿੰਸ ਕੁਮਾਰ ਮੇਨੈਜਰ ਟ੍ਰੇਨਿੰਗ ਅਤੇ ਰੋਹਿਤ ਚੋਧਰੀ ਮੇਨੈਜਰ ਹਾਜਰ ਰਹੇ।