ਨੂਰਪੁਰ ਬੇਦੀ 24 ਫਰਵਰੀ.( ਗੁਰਵਿੰਦਰ ਸਿੰਘ) ਕਿਸਾਨਾਂ ਨੂੰ ਪਰ੍ਧਾਨ ਮੰਤਰੀ ਕਿਸਾਨ ਸਨਮਾਨ ਨਿੱਧੀ ਯੋਜਨਾ ਬਾਰੇ ਜਾਣਕਾਰੀ ਦੇਣ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਕੈਂਪ ਲਗਾਇਆ ਗਿਆ. ਜਿਸ ਵਿਚ ਕਿਸਾਨਾਂ ਨੂੰ 25 ਫਰਵਰੀ ਤੱਕ ਆਪਣੇ ਫਾਰਮ ਭਰਨ ਲਈ ਪ੍ਰੇਰਿਤ ਕੀਤਾ ਗਿਆ ਇਸ ਬਾਰੇ ਹੋਰ ਵਧੇਰੇ ਜਾਣਕਾਰੀ ਦਿੰਦੇ ਹੋਏ ਬਲਾਕ ਨੂਰਪੁਰ ਬੇਦੀ ਦੇ ਖੇਤੀਬਾੜੀ ਅਫਸਰ ਹਰਵਿੰਦਰ ਲਾਲ ਚੋਪੜਾ ਨੇ ਦੱਸਿਆ ਕਿ ਇਸ ਕੈਂਪ ਵਿਚ ਬਲਾਕ ਦੇ ਲਗਭਗ 50 ਕਿਸਾਨਾਂ ਨੇ ਭਾਗ ਲਿਆ ਜਿਹਨਾਂ ਨੂੰ ਇਸ ਯੋਜਨਾਂ ਸਬੰਧੀ ਪੂਰੀ ਜਾਣਕਾਰੀ ਦਿੱਤੀ ਗਈ. ਉਹਨਾਂ ਕਿਹਾ ਕਿ ਬਲਾਕ ਦੇ ਅਗਾਹ ਵੱਧੂ ਕਿਸਾਨਾਂ ਸਿੰਗਾਰਾ ਸਿੰਘ, ਮੋਹਣ ਸਿੰਘ, ਨਰਿੰਦਰ ਸਿੰਘ ਅਤੇ ਇਕਬਾਲ ਸਿੰਘ ਨੇ ਇਸ ਯੋਜਨਾਂ ਦੀ ਜਾਣਕਾਰੀ ਲੈਣ ਉਪਰੰਤ ਕਿਹਾ ਕਿ ਸਰਕਾਰ ਵਲੋਂ ਸਮੇਂ ਸਮੇਂ ਤੇ ਕਿਸਾਨਾਂ ਦੀ ਭਲਾਈ ਲਈ ਜੋ ਸਕੀਮਾ ਚਲਾਈਆਂ ਜਾ ਰਹੀਆਂ ਹਨ ਉਹਨਾਂ ਦਾ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ. ਉਹਨਾਂ ਕਿਹਾ ਕਿ ਖੇਤੀਬਾੜੀ ਵਿਭਾਗ ਦੇ ਸਥਾਨਕ ਅਧਿਕਾਰੀ ਕਿਸਾਨਾਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਖੇਤੀਬਾੜੀ ਦੇ ਨਵੇਂ ਨਵੇਂ ਢੰਗ ਤਰੀਕਿਆਂ ਦੀ ਜਾਣਕਾਰੀ ਦਿੰਦੇ ਹਨ. ਇਸ ਬਾਰੇ ਕਿਸਾਨਾਂ ਨੂੰ ਖੇਤੀਬਾੜੀ ਵਿਭਾਗ ਵਲੋਂ ਲਗਾਏ ਕੈਂਪਾਂ ਵਿਚ ਸ਼ਾਮਿਲ ਹੋ ਕੇ ਵੱਧ ਤੋਂ ਵੱਧ ਲਾਭ ਹਾਸਲ ਕਰਨਾ ਚਾਹੀਦਾ ਹੈ. ਉਹਨਾਂ ਪੰਜਾਬ ਸਰਕਾਰ ਵਲੋਂ ਕਿਸਾਨਾਂ ਦੀ ਆਮਦਨ ਵਿਚ ਵਾਧਾ ਕਰਨ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਅਤੇ ਕਿਸਾਨਾਂ ਨੂੰ ਦਿੱਤੀ ਜਾ ਰਹੀ ਸਬਸਿਡੀ ਦੀ ਸ਼ਲਾਘਾ ਕੀਤੀ.