ਡੀ.ਬੀ.ਈ.ਈ. ਵੱਲੋਂ ਵਿਦਿਆਰਥੀਆਂ ਲਈ ਸੈਮੀਨਾਰ ਦਾ ਆਯੋਜਨ ਕੀਤਾ

ਲੁਧਿਆਣਾ, ਨਵੰਬਰ 2019- ( ਸਤਪਾਲ ਸਿੰਘ ਦੇਹੜਕਾ/ਮਨਜਿੰਦਰ ਗਿੱਲ )-

ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਡਿਪਟੀ ਕਮਿਸ਼ਨਰ ਲੁਧਿਆਣਾ ਸ਼੍ਰੀ ਪ੍ਰਦੀਪ ਕੁਮਾਰ ਅਗਰਵਾਲ ਅਤੇ ਸੀਈਓ ਸ੍ਰੀਮਤੀ ਨੀਰੂ ਕਤਿਆਲ ਗੁਪਤਾ ਦੀ ਅਗਵਾਈ ਹੇਠ ਐਸ.ਆਰ.ਐਸ, ਸਰਕਾਰੀ ਪੌਲੀਟੈਕਨਿਕ ਕਾਲਜ, (ਲੜਕੀਆਂ) ਲੁਧਿਆਣਾ ਵਿਖੇ ਜ਼ਿਲ੍ਹਾ ਰੋਜ਼ਗਾਰ ਅਤੇ ਉੱਦਮ ਬਿਓਰੋ (ਡੀ.ਬੀ.ਈ.ਈ.) ਵੱਲੋਂ ਸਖਸ਼ੀਅਤ ਤੇ ਵਿਕਾਸ ਦੇ ਮੌਕੇਂ ਵਿਸ਼ੇ 'ਤੇ ਸੈਮੀਨਾਰ ਕਰਵਾਇਆ ਗਿਆ। ਜਿਸ ਵਿੱਚ 75 ਵਿਦਿਆਰਥੀਆਂ ਨੇ ਹਿੱਸਾ ਲਿਆ। ਡੀਬੀਈਈ ਦੀ ਸੀਈਓ ਸ੍ਰੀਮਤੀ ਨੀਰੂ ਕਤਿਆਲ ਗੁਪਤਾ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਸਖਸ਼ੀਅਤ ਤੇ ਵਿਕਾਸ ਬਾਰੇ ਜਾਗਰੂਕ ਕੀਤਾ ਗਿਆ।ਡੀ.ਬੀ.ਈ.ਈ. ਦੇ ਡਿਪਟੀ ਸੀਈਓ ਸ੍ਰੀ ਨਵਦੀਪ ਸਿੰਘ ਅਤੇ ਕਰੀਅਰ ਕੌਂਸਲਰ ਡਾ. ਨਿਧੀ ਸਿੰਘੀ ਨੇ ਘਰ-ਘਰ ਰੋਜ਼ਗਾਰ ਮਿਸ਼ਨ ਦੇ ਵੱਖ ਵੱਖ ਪਹਿਲੂਆਂ, ਡੀ.ਬੀ.ਈ.ਈ. ਦੁਆਰਾ ਦਿੱਤੀਆਂ ਜਾ ਰਹੀਆਂ ਸਹੂਲਤਾਂ, ਡੀ.ਬੀ.ਈ.ਈ. ਦੁਆਰਾ ਦਿੱਤੀਆਂ ਜਾ ਰਹੀਆਂ ਨੌਕਰੀਆਂ ਦੇ ਅਵਸਰ, ਪੰਜਾਬ ਹੁਨਰ ਵਿਕਾਸ ਮਿਸ਼ਨ ਦੇ ਹੁਨਰ ਸਿਖਲਾਈ ਕੋਰਸਾਂ ਆਦਿ ਬਾਰੇ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ। ਸੈਮੀਨਾਰ ਦੌਰਾਨ ਡਿਪਟੀ ਸੀਈਓ ਨਵਦੀਪ ਸਿੰਘ ਨੇ ਨੌਜਵਾਨ ਉਮੀਦਵਾਰਾਂ ਨੂੰ ਅਪੀਲ ਕੀਤੀ ਕਿ ਡੀ.ਬੀ.ਈ.ਈ. ਹਰ ਸ਼ੁੱਕਰਵਾਰ ਨੂੰ ਡੀ.ਬੀ.ਈ.ਈ. ਦਫਤਰ ਪ੍ਰਤਾਪ ਚੌਂਕ ਵਿਖੇ ਸਵੇਰੇ 10:30 ਵਜੇ ਤੋਂ ਦੁਪਹਿਰ 1 ਵਜੇ ਤੱਕ ਪਲੇਸਮੈਂਟ ਕੈਂਪ ਦਾ ਆਯੋਜਨ ਕਰਦਾ ਹੈ, ਜਿਸ ਲਈ ਵਿਦਿਅਕ ਯੋਗਤਾ 10ਵੀਂ, 12ਵੀ., ਗ੍ਰੈਜੂਏਸ਼ਨ, ਆਈ.ਟੀ.ਆਈ. ਅਤੇ ਵੱਖ-ਵੱਖ ਡਿਪਲੋਮਾ ਹੈ।