ਦੇਸ਼ ਦੀ ਆਰਥਿਕਤਾ ਲਈ 'ਭਾਜਪਾ' ਸਭ ਤੋਂ ਵੱਡਾ ਖ਼ਤਰਾ ਬਣੀ-ਸੁਨੀਲ ਕੁਮਾਰ ਜਾਖ਼ੜ

ਕੇਂਦਰ ਸਰਕਾਰ 'ਤੇ ਵੱਡੇ ਘਰਾਣਿਆਂ ਨੂੰ 130 ਹਜ਼ਾਰ ਕਰੋੜ ਰੁਪਏ ਦਾ ਗੈਰਕਾਨੂੰਨੀ ਤਰੀਕੇ ਨਾਲ ਲਾਭ ਪਹੁੰਚਾਉਣ ਦਾ ਦੋਸ਼
ਲੁਧਿਆਣਾ, ਨਵੰਬਰ 2019- ( ਸਤਪਾਲ ਸਿੰਘ ਦੇਹੜਕਾ/ਮਨਜਿੰਦਰ ਗਿੱਲ)-

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰ੍ਰਧਾਨ ਸੁਨੀਲ ਕੁਮਾਰ ਜਾਖ਼ੜ ਨੇ ਦੋਸ਼ ਲਗਾਇਆ ਹੈ ਕਿ ਭਾਰਤੀ ਜਨਤਾ ਪਾਰਟੀ ਦੇਸ਼ ਦੀ ਆਰਥਿਕਤਾ ਲਈ ਸਭ ਤੋਂ ਵੱਡਾ ਖ਼ਤਰਾ ਬਣ ਗਈ ਹੈ। ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਸਰਕਾਰੀ ਅਦਾਰਿਆਂ ਨੂੰ ਅੱਖੋਂ ਪਰੋਖੇ ਕਰਕੇ ਹੋਰ ਕਾਰੋਬਾਰੀ ਘਰਾਣਿਆਂ ਨੂੰ ਤਵੱਜੋਂ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ ਜੀ. ਐੱਸ. ਟੀ. ਅਤੇ ਨੋਟਬੰਦੀ ਕਾਰਨ ਜਿੱਥੇ ਦੇਸ਼ ਦੀ ਆਰਥਿਕਤਾ ਦੀ ਰੀੜ ਦੀ ਹੱਡੀ ਟੁੱਟ ਗਈ ਹੈ, ਉਥੇ ਦੇਸ਼ ਦੇ ਹਰ ਵਰਗ ਦੇ ਲੋਕ ਗਲਤ ਨੀਤੀਆਂ ਦਾ ਖਮਿਆਜ਼ਾ ਭੁਗਤ ਰਹੇ ਹਨ। ਅੱਜ ਸਥਾਨਕ ਜ਼ਿਲਾ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਕੇਂਦਰ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਖ਼ਿਲਾਫ਼ ਜ਼ਿਲ•ਾ ਪੱਧਰੀ ਧਰਨੇ ਨੂੰ ਸੰਬੋਧਨ ਕਰਦਿਆਂ ਜਾਖ਼ੜ ਨੇ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਅਗਵਾਈ ਵਾਲੇ ਸਾਂਝੇ ਪ੍ਰਗਤੀਸ਼ੀਲ ਗਠਜੋੜ ਦੀ ਸਰਕਾਰ ਨੇ ਦੇਸ਼ ਨੂੰ ਮਸਾਂ ਆਰਥਿਕ ਤੌਰ 'ਤੇ ਲੀਹ 'ਤੇ ਲਿਆਂਦਾ ਸੀ ਪਰ ਜਦੋਂ ਤੋਂ ਕੇਂਦਰ ਵਿੱਚ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਹੋਂਦ ਵਿੱਚ ਆਈ ਹੈ, ਉਦੋਂ ਤੋਂ ਹੀ ਦੇਸ਼ ਦੀ ਆਰਥਿਕਤਾ ਪੂਰੀ ਤਰਾਂ ਤਹਿਸ-ਨਹਿਸ ਹੋਈ ਪਈ ਹੈ। ਕੇਂਦਰ ਸਰਕਾਰ ਵੱਲੋਂ ਪਿਛਲੇ ਸਮੇਂ ਦੌਰਾਨ ਜੀ. ਐੱਸ. ਟੀ. ਲਾਗੂ ਕਰਨ ਅਤੇ ਨੋਟਬੰਦੀ ਵਰਗੇ ਲਏ ਗਏ ਲੋਕ ਮਾਰੂ ਫੈਸਲਿਆਂ ਨਾਲ ਦੇਸ਼ ਦੀ ਆਰਥਿਕਤਾ ਨੂੰ ਵੱਡੀ ਢਾਹ ਲੱਗੀ ਹੈ। ਜਾਖ਼ੜ ਨੇ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਕੁਝ ਕੁ ਵੱਡੇ ਘਰਾਣਿਆਂ ਨੂੰ ਗੈਰਕਾਨੂੰਨੀ ਤੌਰ 'ਤੇ ਆਰਥਿਕ ਲਾਭ ਦੇਣ ਲਈ ਦੇਸ਼ ਦੀ ਆਰਥਿਕਤਾ ਨਾਲ ਤਜ਼ਰਬੇ ਕਰ ਰਹੀ ਹੈ। ਪਿਛਲੇ ਸਮੇਂ ਦੌਰਾਨ ਇਨਾਂ ਵੱਡੇ ਘਰਾਣਿਆਂ ਨੂੰ 130 ਹਜ਼ਾਰ ਕਰੋੜ ਰੁਪਏ ਦੇ ਲਾਭ ਪਹੁੰਚਾਏ ਗਏ ਹਨ। ਇਨਾਂ ਘਰਾਣਿਆਂ ਦੇ ਕਾਰੋਬਾਰਾਂ ਨੂੰ ਲਾਭ ਪਹੁੰਚਾਉਣ ਲਈ ਹੀ ਬੀ. ਐੱਸ. ਐੱਨ. ਐੱਲ., ਇੰਡੀਅਨ ਆਇਲ, ਬੀ. ਪੀ. ਸੀ. ਐੱਲ. ਆਦਿ ਸਰਕਾਰੀ ਅਦਾਰਿਆਂ ਨੂੰ ਬੰਦ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਜੇਕਰ ਇਹ ਅਦਾਰੇ ਬੰਦ ਹੁੰਦੇ ਹਨ ਤਾਂ ਇਸ ਨਾਲ ਇਨਾਂ ਅਦਾਰਿਆਂ ਵਿੱਚ ਕੰਮ ਕਰਦੇ ਲੱਖਾਂ ਕਾਮੇ ਵੀ ਬੇਰੁਜ਼ਗਾਰ ਹੋ ਜਾਣਗੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਹਰੇਕ ਸਾਲ 2 ਕਰੋੜ ਬੇਰੁਜ਼ਗਾਰਾਂ ਨੂੰ ਨੌਕਰੀ ਦੇਣ ਦਾ ਵਾਅਦਾ ਤਾਂ ਕੀ ਪੂਰਾ ਕਰਨਾ ਸੀ ਸਗੋਂ ਸਰਕਾਰੀ ਨੌਕਰੀਪੇਸ਼ਾ ਲੋਕਾਂ ਨੂੰ ਨੌਕਰੀਆਂ ਤੋਂ ਕੱਢਣ ਲਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਜਾਖੜ ਨੇ ਕੇਂਦਰ ਸਰਕਾਰ ਨੂੰ ਕਿਹਾ ਕਿ ਉਹ ਮਾਨਯੋਗ ਸੁਪਰੀਮ ਕੋਰਟ ਦੇ ਫੈਸਲੇ ਦੇ ਸਨਮੁੱਖ ਪੰਜਾਬ ਦੇ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਲਈ ਆਰਥਿਕ ਸਹਾਇਤਾ ਜਾਰੀ ਕਰਨ ਲਈ ਅੱਗੇ ਆਵੇ। ਉਨਾਂ ਕਿਹਾ ਕਿ ਇਹ ਰਾਸ਼ੀ ਕਰੀਬ 1700 ਕਰੋੜ ਰੁਪਏ ਬਣਦੀ ਹੈ, ਜੋ ਕਿ ਕੇਂਦਰ ਸਰਕਾਰ ਨੂੰ ਅਦਾ ਕਰਨੀ ਚਾਹੀਦੀ ਹੈ। ਉਨਾਂ ਇਨਾਂ ਦੋਸ਼ਾਂ ਦਾ ਵੀ ਖੰਡਨ ਕੀਤਾ ਕਿ ਦੇਸ਼ ਵਿੱਚ ਹਵਾ ਗੁਣਵੱਤਾ ਵਿੱਚ ਦਿਨੋਂ ਦਿਨ ਆ ਰਹੇ ਨਿਘਾਰ ਲਈ ਪੰਜਾਬ ਦੇ ਕਿਸਾਨ ਜਿੰਮੇਵਾਰ ਹਨ। ਜਾਖੜ ਨੇ ਕਾਂਗਰਸ ਪਾਰਟੀ ਦੇ ਸਮੂਹ ਅਹੁਦੇਦਾਰਾਂ ਅਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ, ਪੰਜਾਬੀਅਤ ਅਤੇ ਦੇਸ਼ ਨੂੰ ਬਚਾਉਣ ਲਈ ਲੋਕਾਂ ਨੂੰ ਘਰ—ਘਰ ਜਾ ਕੇ ਕੇਂਦਰ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਖ਼ਿਲਾਫ਼ ਜਾਗਰੂਕ ਕਰਨ ਤÎਾਂ ਦੋ ਪੂਰੇ ਦੇਸ਼ ਵਿੱਚ ਭਾਜਪਾ ਦੇ ਖ਼ਿਲਾਫ਼ ਲੋਕ ਰੋਹ ਨੂੰ ਹੋਰ ਪ੍ਰਚੰਡ ਕੀਤਾ ਜਾ ਸਕੇ। ਇਸ ਧਰਨੇ ਨੂੰ ਮੁੱਖ ਮੰਤਰੀ ਪੰਜਾਬ ਦੇ ਰਾਜਸੀ ਸਕੱਤਰ ਕੈਪਟਨ ਸੰਦੀਪ ਸਿੰਘ ਸੰਧੂ, ਪਾਇਲ ਦੇ ਵਿਧਾਇਕ ਲਖਬੀਰ ਸਿੰਘ ਲੱਖਾ, ਜ਼ਿਲਾ ਕਾਂਗਰਸ ਪ੍ਰਧਾਨ (ਸ਼ਹਿਰੀ) ਅਸ਼ਵਨੀ ਸ਼ਰਮਾ, ਕੌਂਸਲਰ ਸ੍ਰੀਮਤੀ ਮਮਤਾ ਆਸ਼ੂ, ਜ਼ਿਲਾ ਪ੍ਰੀਸ਼ਦ ਮੈਂਬਰ ਗੁਰਦੇਵ ਸਿੰਘ ਲਾਪਰਾਂ, ਸੀਨੀਅਰ ਕਾਂਗਰਸੀ ਆਗੂ ਕੁਲਵੰਤ ਸਿੰਘ ਸਿੱਧੂ ਤੋਂ ਇਲਾਵਾ ਸ਼ਹਿਰ ਦੇ ਪ੍ਰਸਿੱਧ ਸਨਅਤੀ ਅਤੇ ਵਪਾਰੀ ਆਗੂ ਸ੍ਰ. ਜਸਵੰਤ ਸਿੰਘ ਟੱਕਰ, ਰਾਜਨ ਗੁਪਤਾ, ਦਰਸ਼ਨ ਡਾਬਰ, ਰਜਨੀਸ਼ ਅਹੂਜਾ, ਵਿਪਨ ਵਿਨਾਇਕ ਅਤੇ ਵਿਨੋਦ ਭਾਰਤੀ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪੰਜਾਬ ਦੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ, ਵਿਧਾਇਕ ਸੁਰਿੰਦਰ ਡਾਵਰ, ਵਿਧਾਇਕ ਸੰਜੇ ਤਲਵਾੜ, ਨਗਰ ਸੁਧਾਰ ਟਰੱਸਟ ਲੁਧਿਆਣਾ ਦੇ ਚੇਅਰਮੈਨ ਰਮਨ ਬਾਲਾਸੁਬਰਾਮਨੀਅਮ, ਚੇਅਰਮੈਨ ਕੇ. ਕੇ. ਬਾਵਾ, ਚੇਅਰਮੈਨ ਪਵਨ ਦੀਵਾਨ, ਉਪ-ਚੇਅਰਮੈਨ ਕਰਨ ਵੜਿੰਗ, ਜ਼ਿਲਾ ਕਾਂਗਰਸ ਕਮੇਟੀ ਪ੍ਰਧਾਨ (ਦਿਹਾਤੀ) ਕਰਨਜੀਤ ਸਿੰਘ ਸੋਨੀ, ਸ੍ਰੀਮਤੀ ਸਤਵਿੰਦਰ ਕੌਰ ਬਿੱਟੀ, ਸ਼੍ਰੀਮਤੀ ਲੀਨਾ ਟਪਾਰੀਆ ਅਤੇ ਸ੍ਰੀਮਤੀ ਗੁਰਦੀਪ ਕੌਰ ਦੋਵੇਂ ਮਹਿਲਾ ਜ਼ਿਲਾ ਪ੍ਰਧਾਨ, ਸ਼ਾਮ ਸੁੰਦਰ ਮਲਹੋਤਰਾ, ਈਸ਼ਵਰਜੋਤ ਸਿੰਘ ਚੀਮਾ, ਕਾਮਿਲ ਬੋਪਾਰਾਏ, ਨਰੇਸ਼ ਧੀਂਗਾਨ, ਜੋਗਿੰਦਰ ਸਿੰਘ ਜੰਗੀ, ਤਜਿੰਦਰ ਸਿੰਘ ਲਾਡੀ ਜੱਸੜ, ਬਲਾਕ ਸੰਮਤੀ ਚੇਅਰਮੈਨ ਕ੍ਰਿਪਾਲ ਸਿੰਘ ਬੁੱਟਰ ਨੱਥੋਵਾਲ ਅਤੇ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ ਹਾਜ਼ਰ ਸਨ।