ਮਲੋਟ, 23 ਫਰਵਰੀ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਐਸਸੀ ਵਿੰਗ ਦੇ ਕੌਮੀ ਪ੍ਰਧਾਨ ਅਤੇ ਸਾਬਕਾ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਨੇ ਮਲੋਟ ਦੇ ਐਸਸੀ ਭਾਈਚਾਰੇ ਨਾਲ ਵਿਚਾਰ ਵਟਾਦਰਾਂ ਕੀਤਾ ਤੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ। ਇਸ ਮੌਕੇ ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੇ ਸੱਤਾ ਵਿਚ ਆਉਦਿਆਂ ਹੀ ਲੋਕ ਪੱਖੀ ਸਕੀਮਾਂ ਬੰਦ ਕਰ ਦਿੱਤੀਆਂ। ਉਨ੍ਹਾਂ ਕਿਹਾ ਕਿ ਐੱਸਸੀ ਵਿਦਿਆਰਥੀਆਂ ਲਈ ਸਕਾਲਰਸ਼ਿਪ, ਕਰਜ਼ਾ ਮੁਆਫੀ, ਪੈਨਸ਼ਨ ਸਕੀਮ, ਸੇਵਾ ਕੇਂਦਰ ਸਭ ਕੁੱਝ ਬੰਦ ਕਰ ਦਿੱਤਾ ਹੈ। ਇਸ ਮੌਕੇ ਸਾਬਕਾ ਵਿਧਾਇਕ ਹਰਪ੍ਰੀਤ ਸਿੰਘ ਕੋਟਭਾਈ, ਐਸਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਪਰਮਿੰਦਰ ਸਿੰਘ ਪਾਸ਼ਾ ਨੇ ਵੀ ਸੰਬੋਧਨ ਕੀਤਾ। ਪ੍ਰੋਗਰਾਮ ਦੇ ਅਖੀਰ ਵਿਚ ਸਮੂਹ ਅਕਾਲੀ ਵਰਕਰਾਂ ਗੁਰਜੀਤ ਸਿੰਘ ਨਿੱਪੀ ਔਲਖ, ਕੌਂਸਲਰ ਜਗਤਾਰ ਬਰਾੜ, ਸਾਬਕਾ ਚੇਅਰਮੈਨ ਬਸੰਤ ਸਿੰਘ ਕੰਗ, ਨਗਰ ਕੌਸਲ ਦੇ ਪ੍ਰਧਾਨ ਰਾਮ ਸਿੰਘ ਭੁੱਲਰ ਨੇ ਗੁਲਜ਼ਾਰ ਸਿੰਘ ਰਣੀਕੇ ਦਾ ਸਨਮਾਨ ਕੀਤਾ।