ਸ਼ੋ੍ਰਮਣੀ ਕਮੇਟੀ ਪ੍ਰਧਾਨ ਦੀ ਚੋਣ ਜੈਕਾਰਿਆਂ ਤੇ ਵਧਾਈਆਂ ਤੱਕ ਹੀ ਸੀਮਤ

ਸ਼੍ਰੀ ਗੁਰੂ ਗਰੰਥ ਸਾਹਿਬ ਜੀ ਦੀ ਵੇਅਦਵੀ ਮੱਤਾ ਨਹੀਂ ਲਿਆਂਦਾ ਗਿਆ - ਬਲਵਿੰਦਰ ਸਿੰਘ ਬੈੰਸ

ਅੰਮ੍ਰਿਤਸਰ,ਨਵੰਬਰ  2019- ( ਇਕਬਾਲ ਸਿੰਘ ਰਸੂਲਪੁਰ/  ਮਨਜਿੰਦਰ ਗਿੱਲ )-

ਲੋਕ ਇਨਸਾਫ਼ ਪਾਰਟੀ ਦੇ ਆਗੂ ਅਤੇ ਸ਼ੋ੍ਰਮਣੀ ਕਮੇਟੀ ਮੈਂਬਰ ਬਲਵਿੰਦਰ ਸਿੰਘ ਬੈਂਸ ਨੇ ਕਿਹਾ ਕਿ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਪੰਜਾਬ ਸਰਕਾਰ ਵਲੋਂ ਆਪਣੇ ਹਾਊਸ ਵਿਚ ਇਕ ਦਿਨ ਦਾ ਸਦਨ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਸਮਰਪਿਤ ਰੱਖਿਆ ਸੀ ਪਰ ਸ਼ੋ੍ਰਮਣੀ ਕਮੇਟੀ ਵਲੋਂ ਕੋਈ ਵੀ ਅਜਿਹਾ ਉਪਰਾਲਾ ਨਹੀਂ ਕੀਤਾ ਗਿਆ | ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਕਮੇਟੀ ਪ੍ਰਧਾਨ ਦੀ ਚੋਣ ਕੇਵਲ ਜੈਕਾਰਿਆਂ ਤੇ ਵਧਾਈਆਂ ਦੇਣ ਤੱਕ ਹੀ ਸੀਮਤ ਹੋ ਕੇ ਰਹਿ ਗਈ ਹੈ | ਉਨ੍ਹਾਂ ਕਿਹਾ ਕਿ ਲੋਕ ਇਨਸਾਫ ਪਾਰਟੀ ਵਲੋਂ ਆਉਂਦੇ ਸਮੇਂ ਸ਼ੋ੍ਰਮਣੀ ਕਮੇਟੀ ਦੀ ਚੋਣ ਲੜੀ ਜਾਵੇਗੀ | ਇਸ ਮੌਕੇ ਸ਼ੋ੍ਰਮਣੀ ਕਮੇਟੀ ਮੈਂਬਰ ਅਮਰੀਕ ਸਿੰਘ ਸ਼ਾਹਪੁਰ, ਮਹਿੰਦਰ ਸਿੰਘ ਸਿਹਨਪੁਰ, ਜਸਵੰਤ ਸਿੰਘ ਪੁੜੈਣ ਅਤੇ ਸਰਵੰਸ ਸਿੰਘ ਆਦਿ ਨੇ ਵੀ ਸ਼ੋ੍ਰਮਣੀ ਕਮੇਟੀ ਵਲੋਂ ਆਪਣੇ ਫਰਜ਼ ਪੂਰਾ ਕਰਨ 'ਚ ਅਸਫ਼ਲ ਰਹਿਣ ਦੇ ਦੋਸ਼ ਲਗਾਏ |