ਸ਼ੋ੍ਰਮਣੀ ਕਮੇਟੀ ਆਪਣਾ ਫਰਜ਼ ਨਿਭਾਉਣ ਵਿਚ ਅਸਫ਼ਲ ਰਹੀ ਹੈ-ਭੌਰ

ਭੌਰ ਤੇ ਬੈਂਸ ਸਮੇਤ ਕੁਝ ਮੈਂਬਰਾਂ ਵਲੋਂ ਵਿਰੋਧ

ਅੰਮ੍ਰਿਤਸਰ,ਨਵੰਬਰ  2019- ( ਇਕਬਾਲ ਸਿੰਘ ਰਸੂਲਪੁਰ/  ਮਨਜਿੰਦਰ ਗਿੱਲ )-

ਜਿਉਂ ਹੀ ਨਵੇਂ ਪ੍ਰਧਾਨ ਦਾ ਨਾਂਅ ਪੇਸ਼ ਕਰਨ ਲਈ ਬੀਬੀ ਜਗੀਰ ਕੌਰ ਖੜੇ੍ਹ ਹੋਏ ਤਾਂ ਵਿਰੋਧੀ ਧਿਰ ਨਾਲ ਸਬੰਧਿਤ ਜਥੇ: ਸੁਖਦੇਵ ਸਿੰਘ ਭੌਰ, ਬਲਵਿੰਦਰ ਸਿੰਘ ਬੈਂਸ ਤੇ ਉਨ੍ਹਾਂ ਨਾਲ ਹੋਰ ਅੱਧੀ ਦਰਜਨ ਮੈਂਬਰ ਹਾਊਸ ਵਿਚ ਖੜ੍ਹੇ ਹੋ ਗਏ ਤੇ ਉਨ੍ਹਾਂ ਨੇ ਸ਼ੋ੍ਰਮਣੀ ਕਮੇਟੀ ਦੀ ਪਿਛਲੀ ਕਾਰਜਸ਼ੈਲੀ ਨੂੰ ਲੈ ਕੇ ਸਵਾਲ ਕਰਨੇ ਸ਼ੁਰੂ ਕਰ ਦਿੱਤੇ | ਇਸ ਦੇ ਬਾਵਜੂਦ ਬੀਬੀ ਜਗੀਰ ਕੌਰ ਨੇ ਆਪਣੀ ਕਾਰਵਾਈ ਜਾਰੀ ਰੱਖਦੇ ਹੋਏ ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਵਜੋਂ ਭਾਈ ਗੋਬਿੰਦ ਸਿੰਘ ਲੌਾਗੋਵਾਲ ਦਾ ਨਾਂਅ ਇਕ ਵਾਰ ਫਿਰ ਪੇਸ਼ ਕੀਤਾ | ਸ: ਭੌਰ ਤੇ ਸ: ਬੈਂਸ ਨਾਅਰੇਬਾਜ਼ੀ ਕਰਦੇ ਹੋਏ ਸ਼ੋ੍ਰਮਣੀ ਕਮੇਟੀ ਦੇ ਹਾਊਸ 'ਚੋਂ ਬਾਹਰ ਚਲੇ ਗਏ |

ਇਜਲਾਸ 'ਚੋਂ ਬਾਈਕਾਟ ਕਰਨ ਉਪਰੰਤ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਜਥੇ: ਸੁਖਦੇਵ ਸਿੰਘ ਭੌਰ ਨੇ ਕਿਹਾ ਸ਼ੋ੍ਰਮਣੀ ਕਮੇਟੀ ਆਪਣੇ ਫਰਜ਼ ਨਿਭਾਉਣ ਵਿਚ ਅਸਫਲ ਹੋਈ ਹੈ | ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਕਮੇਟੀ ਦੇ ਅਹੁਦੇਦਾਰਾਂ ਨੂੰ ਸਿਰਫ ਆਪਣੇ ਅਹੁਦਿਆਂ ਦਾ ਹੀ ਚਾਅ ਹੈ ਤੇ ਉਨ੍ਹਾਂ ਦਾ ਪੰਥਕ ਮਾਮਲਿਆਂ ਨਾਲ ਕੋਈ ਲੈਣਾ-ਦੇਣਾ ਨਹੀਂ | ਉਨ੍ਹਾਂ ਕਿਹਾ ਕਿ ਬੇਅਦਬੀ ਮਾਮਲੇ 'ਚ ਪਿਛਲੀ ਅਕਾਲੀ ਸਰਕਾਰ ਤੇ ਮੌਜੂਦਾ ਕਾਂਗਰਸ ਸਰਕਾਰ ਵਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ, ਜਿਸ ਨੂੰ ਲੈ ਕੇ ਸ਼ੋ੍ਰਮਣੀ ਕਮੇਟੀ ਨੇ ਕੋਈ ਯਤਨ ਨਹੀਂ ਕੀਤੇ | | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਸਿੱਖ ਨੌਜਵਾਨਾਂ ਨੂੰ ਪ੍ਰੀਖਿਆ ਕੇਂਦਰਾਂ 'ਚ ਸਿੱਖ ਕਕਾਰ ਕੜਾ ਤੇ ਕਿਰਪਾਨ ਪਹਿਨ ਕੇ ਜਾਣ ਤੋਂ ਰੋਕੇ ਜਾਣ ਦਾ ਮਾਮਲਾ ਚੁੱਕਣ ਅਤੇ ਆਪਣੇ ਕਾਲਜ ਸ੍ਰੀ ਗੁਰੂ ਨਾਨਕ ਦੇਵ ਕਾਲਜ ਵਿਚ ਸਿੱਖ ਵਿਦਿਆਰਥੀਆਂ ਦੀਆਂ ਬਿਹਾਰੀ ਨੌਜਵਾਨਾਂ ਵਲੋਂ ਦਸਤਾਰਾਂ ਉਤਾਰੇ ਜਾਣ ਦੇ ਮਾਮਲੇ ਵਿਚ ਸ਼ੋ੍ਰਮਣੀ ਕਮੇਟੀ ਦੀ ਚੁੱਪੀ ਸਬੰਧੀ ਉਹ ਇਜਲਾਸ ਵਿਚ ਜਵਾਬ ਮੰਗਣਾ ਚਾਹੁੰਦੇ ਸਨ ਪਰ ਉਨ੍ਹਾਂ ਦੀ ਇਕ ਵੀ ਨਹੀਂ ਸੁਣੀ ਗਈ |