ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ ਤਹਿਤ ਪਲੇਸਮੇਂਟ ਕੈਂਪ ਦਾ ਆਯੋਜਨ

ਲੁਧਿਆਣਾ, ਦਸੰਬਰ 2019- ( ਸਤਪਾਲ ਸਿੰਘ ਦੇਹੜਕਾ/ਮਨਜਿੰਦਰ ਗਿੱਲ )-
ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਦੀ ਅਗਵਾਈ ਹੇਠ ਜਿਲੇ ਵਿੱਚ ਚਲ ਰਹੇ ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਬੱਚਿਆਂ ਨੂੰ ਕਿੱਤਾਮੁਖੀ ਸਿਖਲਾਈ ਦੇਣ ਨੂੰ ਤਰਜੀਹ ਦਿੱਤੀ ਜਾ ਰਹੀ ਹੈ ਤਾਂ ਜੋ ਨੋਜਵਾਨ ਸਿਖਲਾਈ ਮੁਕੰਮਲ ਕਰਨ ਉਪਰੰਤ ਰੋਜਗਾਰ ਅਤੇ ਸਵੈ-ਰੋਜ਼ਗਾਰ ਦੇ ਕਾਬਲ ਹੋ ਸਕਣ। ਸਿਵਲ ਲਾਈਨ ਵਿਖੇ ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ ਤਹਿਤ ਪਲੇਸਮੇਂਟ ਕੈਂਪ ਲਗਵਾਇਆ ਗਿਆ ਜਿਸ ਵਿੱਚ ਸਬੰਧਤ ਕੰਪਨੀ ਵੱਲੋ 12 ਬੱਚਿਆਂ ਦੀ ਚੋਣ ਕੀਤੀ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਡਾ.ਨੀਰੂ ਕਤਿਆਲ ਗੁਪਤਾ ਅਤੇ ਹੁਨਰ ਵਿਕਾਸ ਮਿਸ਼ਨ ਦੀ ਜਿਲਾ ਪਧਰੀ ਟੀਮ ਦੇ ਪ੍ਰਿੰਸ ਕੁਮਾਰ ਮੇਨੈਜਰ (ਟੀ ਅਤੇ ਪੀ) ਅਤੇ ਰੋਹਿਤ ਚੋਧਰੀ ਮੇਨੈਜਰ (ਮ.) ਹਾਜਰ ਰਹੇ।