ਗਿਆਨੀ ਹਰਪ੍ਰੀਤ ਸਿੰਘ ਪਹੁੰਚੇ ਗੁਰਦੁਆਰਾ ਗੁਰੂਡਾਂਗਮਾਰ ਸਾਹਿਬ ,ਲਿਆ ਹਲਾਤਾਂ ਦਾ ਜਾਇਜ਼ਾ-Video

ਸਿੰਘ ਸਾਹਿਬ ਜੀ ਨੇ ਸੰਗਤਾ ਲਈ ਕੁਸ਼ ਬਹੁਤ ਜਰੂਰੀ ਕਰਨ ਵਾਲਿਆਂ ਗੱਲਾਂ ਵੀ ਕੀਤੀਆਂ

ਲੁਧਿਆਣਾ,ਦਸੰਬਰ  2019- ( ਇਕਬਾਲ ਸਿੰਘ ਰਸੂਲਪੁਰ/  ਮਨਜਿੰਦਰ ਗਿੱਲ )- 

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵਲੋਂ ਅੱਜ ਸਿੱਕਮ ਸਥਿਤ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਿਤ ਗੁਰਦੁਆਰਾ ਗੁਰੂਡਾਂਗਮਾਰ ਸਾਹਿਬ ਦਾ ਦੌਰਾ ਕੀਤਾ ਗਿਆ ਅਤੇ ਉਥੋਂ ਦੀ ਸਥਿਤੀ ਦਾ ਜਾਇਜ਼ਾ ਲੈਂਦੇ ਹੋਏ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਇਸ ਗੁਰਧਾਮ ਨੂੰ ਸਹਿਯੋਗ ਕਰਨ ਦੀਆਂ ਹਦਾਇਤਾਂ ਕੀਤੀਆਂ । ਗਿਆਨੀ ਹਰਪ੍ਰੀਤ ਸਿੰਘ ਨੇ ਇਕ ਲਾਇਵ ਵੀਡੀਓ  ਰਾਹੀਂ ਦੱਸਿਆ ਕਿ ਗੁਰਦੁਆਰਾ ਗੁਰੂਡਾਂਗਮਾਰ ਸਾਹਿਬ ਨਾਲ ਸਬੰਧਿਤ ਮਾਮਲਾ ਉਥੋਂ ਦੀ ਹਾਈ ਕੋਰਟ 'ਚ ਵਿਚਾਰ ਅਧੀਨ ਹੈ ਅਤੇ ਸਿੱਕਮ ਦੀ ਸਰਕਾਰ ਵਲੋਂ ਇਸ ਗੁਰਦੁਆਰਾ ਸਾਹਿਬ ਨੂੰ ਸੀਲ ਕਰ ਦਿੱਤਾ ਗਿਆ ਹੈ ।ਉਨ੍ਹਾਂ ਕਿਹਾ ਕਿ ਇਸ ਸਬੰਧੀ ਕੇਸ ਸਿਲੀਗੁੜੀ ਦੀ ਗੁਰਦੁਆਰਾ ਸਿੰਘ ਸਭਾ ਵਲੋਂ ਲੜਿਆ ਜਾ ਰਿਹਾ ਹੈ ਤੇ ਕੁਝ ਲੋਕਾਂ ਵਲੋਂ ਫ਼ੌਕੀ ਚੌਧਰ ਦੀ ਖ਼ਾਤਰ ਇਸ ਕੇਸ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਨ੍ਹਾਂ ਦੀ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਜਵਾਬ ਤਲਬੀ ਕੀਤੀ ਜਾਵੇਗੀ । ਉਨ੍ਹਾਂ ਕਿਹਾ ਗੁਰਦੁਆਰਾ ਸਿੰਘ ਸਭਾ ਸਿਲੀਗੁੜੀ ਅਤੇ ਗੁਰਦੁਆਰਾ ਚੂੰਗਥਾਮ ਪ੍ਰਤੀ ਵੀ ਸਥਾਨਕ ਲੋਕ ਪੇ੍ਰਸ਼ਾਨੀਆਂ ਖੜ੍ਹੀਆਂ ਕਰ ਰਹੇ ਹਨ । ਉਨ੍ਹਾਂ ਕਿਹਾ ਕਿ ਇਨ੍ਹਾਂ ਅਸਥਾਨਾਂ ਦੀ ਸੇਵਾ ਸੰਭਾਲ ਬਾਬਾ ਭਜਨ ਸਿੰਘ ਕਾਰ ਸੇਵਾ ਵਾਲਿਆਂ ਕੀਤੀ ਜਾ ਰਹੀ ਹੈ । ਉਨ੍ਹਾਂ ਸਿੱਖ ਸੰਗਤਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਜਿਸ ਤਰ੍ਹਾਂ ਸਿੱਖ ਸੰਗਤਾਂ ਸ੍ਰੀ ਹੇਮਕੰੁਟ ਸਾਹਿਬ ਅਤੇ ਹੋਰ ਗੁਰਧਾਮਾਂ ਦੇ ਦਰਸ਼ਨਾਂ ਲਈ ਪੁੱਜਦੀਆਂ ਹਨ, ਉਸ ਤਰ੍ਹਾਂ ਇਨ੍ਹਾਂ ਅਸਥਾਨਾਂ ਦੇ ਦਰਸ਼ਨਾਂ ਲਈ ਪੁੱਜਣ । ਉਨ੍ਹਾਂ ਇਥੇ ਪੁੱਜਣ ਵਾਲੀਆਂ ਸੰਗਤਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਸਿਲੀਗੁੜੀ ਤੋਂ ਆਕਸੀਜਨ ਦੇ ਸਿਲੰਡਰ ਨਾਲ ਲੈ ਕੇ ਆਉਣ ।(For more information watch video)