You are here

ਪੰਜਾਬ ਸਰਕਾਰ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ- ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ

ਲੁਧਿਆਣਾ, ਦਸੰਬਰ 2019- ( ਸਤਪਾਲ ਸਿੰਘ ਦੇਹੜਕਾ/ਮਨਜਿੰਦਰ ਗਿੱਲ )-
ਗੁਰੂ ਨਾਨਕ ਸਟੇਡੀਅਮ, ਲੁਧਿਆਣਾ ਵਿਖੇ ਚੱਲ ਰਹੇ ਰਾਸ਼ਟਰੀ ਬਾਸਕਟਬਾਲ ਚੈਂਪੀਅਨਸ਼ਿਪ ਮੌਕੇ ਸੁਖਵਿੰਦਰ ਸਿੰਘ ਬਿੰਦਰਾ, ਚੇਅਰਮੈਨ ਪੰਜਾਬ ਯੂਥ ਵਿਕਾਸ ਬੋਰਡ, ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਬਾਸਕਟਬਾਲ ਐਸੋਸ਼ੀਏਸ਼ਨ ਦੇ ਪ੍ਰਧਾਨ ਤੇਜਾ ਸਿੰਘ ਧਾਲੀਵਾਲ ਨੇ ਬਿੰਦਰਾ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਦੀ ਬਾਸਕਟਬਾਲ ਟੀਮਾਂ ਦੇ ਖਿਡਾਰੀਆਂ ਨਾਲ ਜਾਣ-ਪਛਾਣ ਕਰਵਾਈ। ਇਸ ਮੌਕੇ ਚੇਅਰਮੈਨ ਬਿੰਦਰਾ ਨੇ ਦੱਸਿਆ ਕਿ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਹ ਚੈਂਪੀਅਨਸ਼ਿਪ ਕਰਵਾਈ ਜਾ ਰਹੀ ਹੈ ਅਤੇ ਪੰਜਾਬ ਸਰਕਾਰ ਨੌਜਵਾਨ ਪੀੜ੍ਹੀ ਨੂੰ ਖੇਡਾਂ ਵੱਲ ਆਕਰਸ਼ਿਤ ਕਰਨ ਲਈ ਉਪਰਾਲੇ ਕਰ ਰਹੀ ਹੈ ਤਾਂ ਜੋ ਯੂਥ ਨੂੰ ਨਸ਼ਿਆਂ ਤੋਂ ਮੋੜ ਕੇ ਖੇਡਾਂ ਵੱਲ ਲਗਾਇਆ ਜਾ ਸਕੇ। ਸੁਖਵਿੰਦਰ ਸਿੰਘ ਬਿੰਦਰਾ ਨੇ ਕਿਹਾ ਕਿ ਉਹ ਪੰਜਾਬ ਯੂਥ ਵਿਕਾਸ ਬੋਰਡ ਦੀ ਜ਼ਿੰਮੇਵਾਰੀ ਪ੍ਰਤੀ ਵਚਨਬੱਧ ਹਨ ਜੋ ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਸੌਂਪੀ ਹੈ। ਉਨ੍ਹਾਂ ਪੰਜਾਬ ਦੇ ਨੌਜਵਾਨਾਂ ਨੂੰ ਸਖਤ ਮਿਹਨਤ ਕਰਨ ਅਤੇ ਦੇਸ਼ ਦਾ ਨਾਮ ਉੱਚਾ ਕਰਨ ਲਈ ਉਤਸ਼ਾਹਿਤ ਕੀਤਾ।