ਨਾਗਰਿਕਤਾ ਸੋਧ ਕਾਨੂੰਨ ਸਬੰਧੀ ਦੇਸ ਭਰ ਵਿੱਚ ਵਿਗੜ ਰਹੇ ਹਾਲਾਤਾ ਲਈ ਮੋਦੀ ਸਰਕਾਰ ਜਿੰਮੇਵਾਰ - ਜੱਥੇਦਾਰ ਡੱਲਾ

ਕਾਉਕੇ ਕਲਾਂ, 3 ਜਨਵਰੀ (ਜਸਵੰਤ ਸਿੰਘ ਸਹੋਤਾ)-ਸ੍ਰੌਮਣੀ ਅਕਾਲੀ ਦਲ (ਅ) ਦੇ ਸੀਨੀਅਰ ਆਗ ਤੇ ਜਿਲਾ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਜੱਥੇਦਾਰ ਤ੍ਰਲੋਕ ਸਿੰਘ ਡੱਲਾ ਨੇ ਕਿਹਾ ਕਿ ਜੰਮੂ ਕਸਮੀਰ ਸਿੰਘ ਧਾਰਾ 370 ਹਟਾਉਣ ਤੋ ਬਾਅਦ ਮੋਦੀ ਸਰਕਾਰ ਵੱਲੋ ਜੋ ਨਾਗਰਿਕਤਾ ਸੋਧ ਕਾਨੂੰਨ ਪਾਸ ਕਰਵਾਉਣ ਉਪਰੰਤ ਸਮੱੁਚੇ ਦੇਸ ਵਿੱਚ ਜੋ ਹਿੰਸਕ ਹਾਲਾਤ ਬਣੇ ਹੋਏ ਹਨ ਉਸ ਲਈ ਸਿੱਧੇ ਤੌਰ ਤੇ ਮੋਦੀ ਸਰਕਾਰ ਜਿੰਮੇਵਾਰ ਹੈ।ਉਨਾ ਕਿਹਾ ਕਿ ਨਾਗਰਕਿਤਾ ਸੋਧ ਕਾਨੂੰਨ ਪਾਸ ਕਰਨਾ ਦੇਸ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸਾਹ ਦੀ ਸੋਚੀ ਸਮਝੀ ਸਾਜਿਸ ਹੈ ਜੋ ਕਿ ਹੁਣ 1947 ਦੇ ਭਾਰਤ ਪਾਕਿ ਵੰਡ ਦੇ ਦੁਖਾਂਤ ਦੀ ਯਾਦ ਕਰਵਾਉਂਦੀ ਹੈ।ਉਨਾ ਕਿਹਾ ਕਿ ਦੇਸ ਵਿੱਚ ਭੱੁਖਮਰੀ,ਬੇਰੁਜਗਾਰੀ,ਤੇ ਕਾਲਾ ਧਨ ਵਰਗੇ ਅਹਿਮ ਮੁੱਦਿਆਂ ਤੋ ਭਟਕਾਉਣ ਲਈ ਮੋਦੀ ਸਰਕਾਰ ਧਾਰਾ 370 ਨੂੰ ਹਟਾਉਣ ਤੇ ਨਾਗਰਿਕਤਾ ਸੋਧ ਕਾਨੂੰਨ ਜਬਰੀ ਦੇਸ ਵਿੱਚ ਥੋਪ ਰਹੀ ਹੈ।ਇਸ ਸਮੇ ਉਨਾ ਪੋ੍ਰ ਦਵਿੰਦਪਾਲ ਸਿੰਘ ਭੱੁਲਰ ਦੀ ਰਿਹਾਈ ਤੇ ਲੱਗੀ ਰੋਕ ਤੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਮੁਆਫੀ ਤੇ ਕੇਂਦਰ ਸਰਕਾਰ ਵੱਲੋ ਲਏ ਯੂ-ਟਰਨ ਤੇ ਵੀ ਕਿਹਾ ਕਿ ਇਹ ਵੀ ਕੇਂਦਰ ਸਰਕਾਰ ਦੀ ਇੱਕ ਸੋਚੀ ਸਮਝੀ ਸਾਜਿਸ ਹੈ ਜਿਸ ਤੋ ਸਾਬਿਤ ਹੁੰਦਾ ਹੈ ਕਿ ਸਰਕਾਰਾਂ ਸਿੱਖ ਕੌਮ ਪ੍ਰਤੀ ਦੋਹਰੀ ਨੀਤੀ ਅਪਣਾ ਕੇ ਗੁਲਾਮੀ ਦਾ ਅਹਿਸਾਸ ਕਰਵਾ ਰਹੀਆ ਹਨ ਤੇ ਬੰਦੀ ਸਿੰਘਾਂ ਦਾ ਆਪਣੀਆਂ ਸਜਾਵਾਂ ਪੂਰੀਆਂ ਹੋਣ ਦੇ ਬਾਵਜੂਦ ਵੀ ਜੇਲਾ ਵਿੱਚ ਰੁਲਣਾ ਮਨੱੁਖੀ ਅਧਿਕਾਰਾਂ ਦਾ ਘਾਣ ਹੈ।ਉਨਾ ਅੱਗੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ ਪੁਰਬ ਮੌਕੇ ਕੇਂਦਰ ਸਰਕਾਰ ਵੱਲੋ ਬੰਦੀ ਸਿੰਘਾਂ ਦੀ ਰਿਹਾਈ ਦਾ ਵਾਅਦਾ ਕਰਕੇ ਰਿਹਾਈ ਨਾ ਕਰਨਾ ਗੁਰੂ ਸਾਹਿਬਾਨਾਂ ਦੇ ਨਾਮ ਤੇ ਝੂਠ ਤੇ ਨਿਰਾਦਰ ਕਰਨਾ ਹੈ। ਉਨਾ ਅੱਗੇ ਕਿਹਾ ਕਿ ਪੰਜਾਬ ਦੀਆਂ ਰਵਾਇਤੀ ਪਾਰਟੀਆਂ ਅਕਾਲੀ ਭਾਜਪਾ ਤੇ ਕਾਗਰਸ ਨੇ ਜੋ ਪੰਜਾਬ,ਪੰਥ ਤੇ ਜੁਆਨੀ ਨੂੰ ਕੰਗਾਲੀ ਦੀ ਕੰਗਾਰ ਤੇ ਲਿਆਂ ਖੜਾ ਕੀਤਾ ਹੈ ਉਸ ਸਬੰਧੀ ਸਮੱੁਚੇ ਪੰਜਾਬ ਨੂੰ ਮੰਥਨ ਦੀ ਲੋੜ ਹੈ।ਉਨਾ ਕਿਹਾ ਕਿ ਬਾਦਲ ਜੁੰਢਲੀ ਨੇ ਆਪਣੇ ਕਾਰਜਕਾਲ ਸਮੇ ਗੁਰੂ ਸਾਹਿਬ ਦੀ ਬੇਅਦਬੀ ਤੇ ਬੇਅਦਬੀ ਨੂੰ ਹੋਰ ਵਧੇਰੇ ਹੁਲਾਰਾ ਦਿੱਤਾ ਸੀ ਜਦਕਿ ਹੁਣ ਕੈਪਟਨ ਦੇ ਰਾਜ ਵਿੱਚ ਬੇਅਦਬੀ ਦੇ ਦੋਸੀਆਂ ਸਮੇਤ ਬਾਦਲ ਜੁੰਢਲੀ ਦਾ ਸਰੇਆਮ ਬਚਾਅ ਕੀਤਾ ਜਾ ਰਿਹਾ ਹੈ।ਇਸ ਮੌਕੇ ਉਨਾ ਨਾਲ ਗੁਰਦੀਪ ਸਿੰਘ ਮੱਲਾ ,ਮਹਿੰਦਰ ਸਿੰਘ ਭੰਮੀਪੁਰਾ,ਬੰਤਾ ਸਿੰਘ ਡੱਲਾ,ਪਰਵਾਰ ਸਿੰਘ ਡੱਲਾ,ਸਰਦਾਰਾ ਸਿੰਘ ਕਾਉਂਕੇ ,ਗੁਰਨਾਮ ਸਿੰਘ ਡੱਲਾ,ਸਰਬਜੀਤ ਸਿੰਘ ਕਾਉਂਕੇ, ਕਰਮਜੀਤ ਸਿੰਘ ਕਾਉਂਕੇ,ਜਗਦੀਪ ਸਿੰਘ ਕਾਲਾ ਆਦਿ ਵੀ ਹਾਜਿਰ ਸਨ।