ਲੋਕ ਭਲਾਈ ਸਕੀਮਾਂ ਨੂੰ ਪਾਰਦਰਸ਼ੀ ਤੇ ਸੁਚਾਰੂ ਢੰਗ ਨਾਲ ਲਾਗੂ ਕੀਤਾ ਜਾਵੇ-ਸੋਮ ਪ੍ਰਕਾਸ਼

ਕੇਂਦਰੀ ਰਾਜ ਮੰਤਰੀ ਵੱਲੋਂਵੱਖ-ਵੱਖ ਸਕੀਮਾਂ ਅਤੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ

ਜ਼ਿਲਾ ਵਿਕਾਸ ਕੋਆਰਡੀਨੇਸ਼ਨ ਤੇ ਮੋਨੀਟਰਿੰਗ ਕਮੇਟੀ ਦੀ ਹੋਈ ਮੀਟਿੰਗ         

 ਕਪੂਰਥਲਾ, 6 ਜਨਵਰੀ : (ਹਰਜੀਤ ਸਿੰਘ ਵਿਰਕ)

ਕੇਂਦਰੀ ਵਣਜ ਤੇ ਉਦਯੋਗ ਰਾਜ ਮੰਤਰੀ ਸ੍ਰੀ ਸੋਮ ਪ੍ਰਕਾਸ਼ ਵੱਲੋਂ ਅੱਜ ਜ਼ਿਲੇ ਵਿਚ ਚੱਲ ਰਹੀਆਂ ਵੱਖ-ਵੱਖ ਸਕੀਮਾਂ ਅਤੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ। ਜ਼ਿਲਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਦੀ ਮੌਜੂਦਗੀ ਵਿਚ ਜ਼ਿਲਾ ਵਿਕਾਸ ਕੇਆਰਡੀਨੇਸ਼ਨ ਤੇ ਮੋਨੀਟਰਿੰਗ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਸੋਮ ਪ੍ਰਕਾਸ਼ ਨੇ ਅਧਿਕਾਰੀਆਂ ਨੂੰ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਦੀਆਂ ਭਲਾਈ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਨੂੰ ਪਾਰਦਰਸ਼ੀ ਅਤੇ ਸੁਚਾਰੂ ਢੰਗ ਨਾਲ ਲਾਗੂ ਕੀਤਾ ਜਾਵੇ ਅਤੇ ਇਨਾਂ ਦਾ ਲਾਭ ਹਰੇਕ ਯੋਗ ਲਾਭਪਾਤਰੀ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ। ਉਨਾਂ ਇਹ ਵੀ ਹਦਾਇਤ ਕੀਤੀ ਕਿ ਜ਼ਿਲੇ ਵਿਚ ਚੱਲ ਰਹੇ ਵਿਕਾਸ ਕਾਰਜ ਜਲਦ ਮੁਕੰਮਲ ਕੀਤੇ ਜਾਣ, ਤਾਂ ਜੋ ਕਰੋੜਾਂ ਰੁਪਏ ਦੇ ਹੋਰ ਪ੍ਰਾਜੈਕਟ ਲਿਆਂਦੇ ਜਾ ਸਕਣ। ਉਨਾਂ ਅਧਿਕਾਰੀਆਂ ਨੂੰ ਬਲਾਕ ਵਾਈਜ਼ ਲਾਭਪਾਤਰੀਆਂ ਦੀਆਂ ਸੂਚੀਆਂ ਤਿਆਰ ਕਰਨ ਦੀ ਹਦਾਇਤ ਕੀਤੀ। ਉਨਾਂ ਕਿਹਾ ਕਿ ਵਿਧਾਇਕਾਂ ਨੂੰ ਵੀ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਸਕੀਮਾਂ ਦਾ ਜ਼ਮੀਨੀ ਪੱਧਰ ’ਤੇ ਜਾਇਜ਼ਾ ਲੈਂਦੇ ਰਹਿਣਾ ਚਾਹੀਦਾ ਹੈ, ਤਾਂ ਜੋ ਵਿਕਾਸ ਕਾਰਜ ਸਮੇਂ ਸਿਰ ਮੁਕੰਮਲ ਹੋਣ ਦੇ ਨਾਲ-ਨਾਲ ਸਕੀਮਾਂ ਸੁਚਾਰੂ ਢੰਗ ਨਾਲ ਲਾਗੂ ਹੋ ਸਕਣ। ਉਨਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪਣੀ ਡਿੳੂਟੀ ਇਮਾਨਦਾਰੀ ਅਤੇ ਸੇਵਾ ਭਾਵਨਾ ਨਾਲ ਕਰਨ ਅਤੇ ਲੋੜਵੰਦਾਂ ਦੀ ਮਦਦ ਲਈ ਹਮੇਸ਼ਾ ਤੱਤਪਰ ਰਹਿਣ।   ਇਸ ਦੌਰਾਨ ਉਨਾਂ ਐਮ. ਪੀ ਲੈਡ, ਆਟਾ-ਦਾਲ ਸਕੀਮ, ਕੌਮੀ ਸਮਾਜਿਕ ਸਹਾਇਤਾ ਪ੍ਰੋਗਰਾਮ, ਪ੍ਰਧਾਨ ਮੰਤਰੀ ਉੱਜਵਲਾ ਯੋਜਨਾ, ਬੇਟੀ ਬਚਾਓ ਬੇਟੀ ਪੜਾਓ, ਮਨਰੇਗਾ, ਸਰਵ ਸਿੱਖਿਆ ਅਭਿਆਨ, ਕੌਮੀ ਸਿਹਤ ਮਿਸ਼ਨ, ਆਯੂਸ਼ਮਾਨ ਭਾਰਤ, ਸਵੱਛ ਭਾਰਤ, ਦੀਨ ਦਿਆਲ ਉਪਾਧਿਆਏ ਗ੍ਰਾਮ ਜੋਤੀ ਯੋਜਨਾ, ਡਿ