ਲੁਧਿਆਣਾ, ਜਨਵਰੀ 2020-( ਸਤਪਾਲ ਸਿੰਘ ਦੇਹੜਕਾ/ਮਨਜਿੰਦਰ ਗਿੱਲ )-
ਸੂਬਾ ਵਾਸੀਆਂ ਨੂੰ ਚੰਗੀ ਸਿਹਤ, ਸਾਫ਼ ਵਾਤਾਵਰਣ ਅਤੇ ਤੰਦਰੁਸਤ ਜੀਵਨ ਮੁਹੱਈਆ ਕਰਾਉਣ ਲਈ ਸ਼ੁਰੂ ਕੀਤੇ ਗਏ 'ਮਿਸ਼ਨ ਤੰਦਰੁਸਤ ਪੰਜਾਬ' ਅਧੀਨ ਕੰਮ ਕਰ ਰਹੇ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਦੀ ਅੱਜ ਵਧੀਕ ਡਿਪਟੀ ਕਮਿਸ਼ਨਰ (ਵ) ਸ੍ਰੀਮਤੀ ਅੰਮ੍ਰਿਤ ਸਿੰਘ ਦੀ ਅਗਵਾਈ ਵਿੱਚ ਉਨ੍ਹਾਂ ਦੇ ਦਫ਼ਤਰ ਵਿਖੇ ਮੀਟਿੰਗ ਹੋਈ। ਇਸ ਮੌਕੇ ਸ੍ਰੀਮਤੀ ਸਿੰਘ ਨੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਵੱਖ-ਵੱਖ ਵਿਭਾਗਾਂ ਵੱਲੋਂ ਕੀਤੀ ਜਾ ਰਹੀ ਕਾਰਗੁਜ਼ਾਰੀ ਦੀ ਸਮੀਖਿਆ ਵੀ ਕੀਤੀ। ਉਨ੍ਹਾਂ ਹਦਾਇਤ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਮਿਸ਼ਨ ਨੂੰ ਸਫ਼ਲ ਕਰਨ ਲਈ ਕੋਈ ਵੀ ਕਸਰ ਬਾਕੀ ਨਾ ਛੱਡੀ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਮਿਸ਼ਨ ਦੀ ਸਫ਼ਲਤਾ ਲਈ ਆਪਸੀ ਤਾਲਮੇਲ ਨਾਲ ਕੰਮ ਕੀਤਾ ਜਾਵੇ।