ਭਵਿੱਖ ਦੇ ਵੋਟਰਾਂ ਨੂੰ ਜਾਗਰੂਕ ਕਰਨ ਲਈ ਵਿਧਾਨ ਸਭਾ ਹਲਕਾ ਪੱਧਰ ਦੇ ਮਾਸਟਰ ਟਰੇਨਰਾਂ ਨੂੰ ਦਿੱਤੀ ਸਿਖਲਾਈ

ਕਪੂਰਥਲਾ, ਜਨਵਰੀ 2020-(ਹਰਜੀਤ ਸਿੰਘ ਵਿਰਕ) -

ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਦੇ ਨਿਰਦੇਸ਼ਾਂ ਤਹਿਤ ਜ਼ਿਲਾ ਪੱਧਰ ਦੇ ਮਾਸਟਰ ਟਰੇਨਰਾਂ ਵੱਲੋਂ ਜ਼ਿਲੇ ਦੇ ਸਮੂਹ ਵਿਧਾਨ ਸਭਾ ਹਲਕਿਆਂ ਵਿਚ ਨਿਯੁਕਤ ਮਾਸਟਰ ਟਰੇਨਰਾਂ ਦੀ ਵਰਕਸ਼ਾਪ ਲਗਾਈ ਗਈ। ਇਸ ਦੌਰਾਨ ਜ਼ਿਲਾ ਪੱਧਰ ਦੇ ਮਾਸਟਰ ਟਰੇਨਰਾਂ ਐਸ. ਡੀ. ਓ ਸ੍ਰੀ ਕੰਵਲਜੀਤ ਲਾਲ, ਪ੍ਰੋ. ਵਰਿੰਦਰ ਕੁਮਾਰ ਅਤੇ ਗਾਈਡੈਂਸ ਕਾੳੂਂਸਲਰ ਸ. ਪਰਮਜੀਤ ਸਿੰਘ ਵੱਲੋਂ ਜ਼ਿਲੇ ਦੀਆਂ ਸਮੂਹ ਵਿੱਦਿਅਕ ਸੰਸਥਾਵਾਂ ਵਿਚ 15 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਵਿਦਿਆਰਥੀਆਂ ਵਿਚ ਵੋਟਰ ਜਾਗਰੂਕਤਾ ਫੈਲਾਉਣ ਦੇ ਮੰਤਵ ਨਾਲ ਇਨਾਂ ਸੰਸਥਾਵਾਂ ਵਿਚ ਇਲੈਕਟੋਰਲ ਲਿਟਰੇਸੀ ਕਲੱਬ ਗਠਿਤ ਕਰਕੇ ਵੋਟਰ ਜਾਗਰੂਕਤਾ ਗਤੀਵਿਧੀਆਂ ਕਰਵਾਉਣ ਸਬੰਧੀ ਜਾਣਕਾਰੀ ਪ੍ਰਦਾਨ ਕੀਤੀ ਗਈ। ਚੋਣ ਤਹਿਸੀਲਦਾਰ ਸ੍ਰੀਮਤੀ ਮਨਜੀਤ ਕੌਰ ਨੇ ਇਸ ਮੌਕੇ ਦੱਸਿਆ ਕਿ ਇਸ ਸਿਖਲਾਈ ਦਾ ਮੁੱਖ ਮਕਸਦ ਭਵਿੱਖ ਦੇ ਵੋਟਰਾਂ ਨੂੰ ਵੋਟ ਦੀ ਮਹੱਤਤਾ ਤੋਂ ਜਾਣੂ ਕਰਵਾਉਣਾ ਹੈ, ਤਾਂ ਜੋ ਉਹ18 ਸਾਲ ਹੋਣ ’ਤੇ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕਰ ਸਕਣ। ਉਨਾਂ ਕਿਹਾ ਕਿ ਵਿੱਦਿਅਕ ਸੰਸਥਾਵਾਂ ਵਿਚ 20 ਜਨਵਰੀ ਤੱਕ ਹਰ ਹਾਲਤ ਵਿਚ ਅਜਿਹੀ ਸਿਖਲਾਈ ਕਰਵਾਉਣ ਲਈ ਕਿਹਾ ਗਿਆ ਹੈ, ਤਾਂ ਜੋ 18-19 ਸਾਲ ਦੇ ਯੁਵਾ ਵੋਟਰਾਂ ਦੀ ਗਿਣਤੀ ਵਿਚ ਵਾਧਾ ਕੀਤਾ ਜਾ ਸਕੇ।