ਬੀ.ਬੀ.ਐੱਸ.ਬੀ ਕਾਨਵੈਂਟ ਸਕੂਲ ਸਿੱਧਵਾ ਬੇਟ ਵਿਖੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਲੁਧਿਆਣਾ ਵੱਲੋਂ ਕਰਵਾਇਆ ਧਾਰਮਿਕ ਸੈਮੀਨਾਰ

ਸਿੱਧਵਾ ਬੇਟ ​/ਲੁਧਿਆਣਾ, ਜਨਵਰੀ 2020- (ਮਨਜਿੰਦਰ ਗਿੱਲ )-

ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਬੀ.ਬੀ.ਐੱਸ.ਬੀ ਕਾਨਵੈੱਟ ਸਕੂਲ, ਸਿੱਧਵਾ ਬੇਟ ਜੋ ਕਿ ਵਿੱਦਿਆ ਦੇ ਖੇਤਰ ਵਿੱਚ ਇੱਕ ਮੋਹਰੀ ਸੰਸਥਾ ਬਣ ਚੱੁਕੀ ਹੈ, ਅਤੇ ਜੋ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਸਕੂਲ ਵਿਖੇ ਸਮੇਂ – ਸਮੇਂ ਤੇ ਧਾਰਮਿਕ ਅਤੇ ਸੱਭਿਆਚਾਰਕ ਗਤੀਵਿਧੀਆਂ ਕਰਵਾਉਂਦੀ ਰਹਿੰਦੀ ਹੈ, ਵਿਖੇ ਅੱਜ ਧਾਰਮਿਕ ਸੈਮੀਨਾਰ ਕਰਵਾਇਆ ਗਿਆ।

ਇਹ ਧਾਰਮਿਕ ਸੈਮੀਨਾਰ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਸਟੱਡੀ ਸਰਕਲ ਲੁਧਿਆਣਾ ਵੱਲੋਂ ਕਰਵਾਇਆ ਗਿਆ। ਜਿਸ ਵਿੱਚ ਸ਼੍ਰੀ ਜਸਪਾਲ ਸਿੰਘ (ਰਿਟਾਇਰ ਚੀਫ ਕੋਚ, ਬੈਡਮਿੰਟਨ) ਅਤੇ ਸ਼੍ਰੀ ਜਸਪਾਲ ਸਿੰਘ ਨੇ ਹਿੱਸਾ ਲਿਆ। ਉਹਨਾਂ ਬੱਚਿਆਂ ਨੂੰ ਸਿੱਖੀ ਇਤਿਹਾਸ ਤੋਂ ਜਾਣੂ ਕਰਵਾਉਂਦਿਆ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜਾਦਿਆਂ ਦੀ ਸ਼ਹਾਦਤ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ। ਉਹਨਾਂ ਵੱਲੋਂ ਸਿੱਖ ਇਤਿਹਾਸ ਨਾਲ ਸੰਬੰਧਿਤ ਆਮ ਜਾਣਕਾਰੀ ਵੀ ਬੱਚਿਆਂ ਨਾਲ ਸਾਂਝੀ ਕੀਤੀ। ਬੱਚਿਆਂ ਵੱਲੋਂ ਵੀ ਇਸ ਸੈਮੀਨਾਰ ਪ੍ਰਤੀ ਖਾਸ ਉਤਸ਼ਾਹ ਵੇਖਣ ਨੂੰ ਮਿਿਲਆ।

ਇਸ ਮੌਕੇ ਉਹਨਾਂ ਸਕੂਲ ਵਿਖੇ ਹੀ ਸ਼੍ਰੀ ਗੁਰੂ ਨਾਨਾਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਤੇ ਕਰਵਾਈ ਗਈ ਧਾਰਮਿਕ ਪ੍ਰੀਖਿਆ ਦੇ ਜੇਤੂ ਵਿਿਦਆਰਥੀਆਂ ਜੋ ਲੁਧਿਆਣੇ ਜਿਲ੍ਹੇ ਵਿੱਚੋਂ ਪਹਿਲੀਆਂ ਦਸ ਪੁਜੀਸ਼ਨਾ ਤੇ ਅਏ ਸਨ, ਜਿਨ੍ਹਾਂ ਵਿੱਚ ਪੰਜਵੀ ਸ਼੍ਰੈਣੀ ਦੇ ਚਾਰ ਵਿਿਦਆਰਥੀ ਹਰਨੂਰ ਸਿੰਘ, ਹਰਮਨਜੋਤ ਕੌਰ, ਦੀਪਕਮਲ ਸਿੰਘ ਅਤੇ ਇੰਦਰਪ੍ਰੀਤ ਸਿੰਘ ਨੂੰ ਪੁਜੀਸ਼ਨਾਂ ਹਾਸਿਲ ਕਰਨ ਤੇ ਮੈਡਲਾਂ ਅਤੇ ਸਰਟੀਫਿਕੇਟਾਂ ਨਾਲ ਸਨਮਾਨਿਤ ਕੀਤਾ ਅਤੇ ਅੱਠਵੀਂ ਤੇ ਨੌਵੀਂ ਸ਼੍ਰੈਣੀ ਦੀਆਂ ਵਿਿਦਆਰੀਥਣਾ ਜਿਨ੍ਹਾਂ ਵਿੱਚ ਸਮਰੀਨ ਕੌਰ, ਨਵਦੀਪ ਕੌਰ ਅਤੇ ਤਨੂਪ੍ਰੀਤ ਕੌਰ ਨੂੰ ਸ਼ੀਲਡਾਂ ਅਤੇ ਸਰਟੀਫਿਕੇਟ ਨਾਲ ਸਨਮਾਨਿਤ ਕੀਤਾ। ਇਸ ਮੌਕੇ ਸ਼੍ਰੀ ਜਸਪਾਲ ਸਿੰਘ (ਰਿਟਾਇਰ ਚੀਫ ਕੋਚ, ਬੈਡਮਿੰਟਨ) ਵੱਲੋਂ ਬੱਚਿਆਂ ਨੂੰ ਆਮ ਜਾਣਕਾਰੀ ਬਾਰੇ ਵੀ ਸਵਾਲ ਪੁੱਛੇ ਅਤੇ ਜਿੰਨ੍ਹਾਂ ਦੇ ਵੀ ਬੱਚਿਆਂ ਵੱਲੋਂ ਬੜੇ ਵਧੀਆ ਤੇ ਪ੍ਰਭਾਵਸ਼ਾਲੀ ਉੱਤਰ ਦਿੱਤੇ ਗਏ। ਇਹਨਾਂ ਬੱਚਿਆਂ ਨੂੰ ਵੀ ਸ਼੍ਰੀ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਛਪਵਾਈਆਂ ਧਾਰਮਿਕ ਕਿਤਾਬਾਂ ਤੇ ਹੋਰ ਧਾਰਮਿਕ ਸਾਹਿਤ ਦੇ ਕੇ ਸਨਮਾਨਿਤ ਕੀਤਾ ਗਿਆ। ਉਹਨਾਂ ਸਕੂਲ ਵਿਖੇ ਇਸ ਤਰ੍ਹਾਂ ਦੇ ਧਾਰਮਿਕ ਸਮਾਗਮ ਤੇ ਸੈਮੀਨਾਰ ਕਰਵਾਉਣ ਤੇ ਸਕੂਲ ਪ੍ਰਿੰਸੀਪਲ ਮੈਡਮ ਸ਼੍ਰੀਮਤੀ ਅਨੀਤਾ ਕਾਲੜਾ ਜੀ ਦਾ ਵਿਸ਼ੇਸ਼ ਧੰਨਵਾਦ ਕੀਤਾ।

ਇਸ ਮੌਕੇ ਸਕੂਲ ਪ੍ਰਿੰਸੀਪਲ ਮੈਡਮ ਸ਼੍ਰੀਮਤੀ ਅਨੀਤਾ ਕਾਲੜਾ ਜੀ ਦੁਆਰਾ ਆਪਣੇ ਸੁਨੇਹੇ ਵਿੱਚ ਬੱਚਿਆਂ ਨੂੰ ਉਹਨਾਂ ਦੀਆਂ ਪ੍ਰਾਪਤੀਆਂ ਤੇ ਵਧਾਈ ਦਿੰਦਿਆਂ ਸਲਾਨਾ ਪ੍ਰੀਖਿਆਵਾਂ ਵਿੱਚੋਂ ਵੀ ਚੰਗੇ ਨੰਬਰ ਪ੍ਰਾਪਤ ਕਰਨ ਦੀ ਆਸ ਪ੍ਰਗਟ ਕੀਤੀ। ਉਹਨਾਂ ਸ਼੍ਰ. ਜਸਪਾਲ ਸਿੰਘ (ਰਿਟਾਇਰ ਚੀਫ ਕੋਚ, ਬੈਡਮਿੰਟਨ) ਅਤੇ ਸ਼੍ਰ. ਜਸਪਾਲ ਸਿੰਘ ਜੀ ਦਾ ਵੀ ਸਕੂਲ ਆਉਣ ਅਤੇ ਸੈਮੀਨਾਰ ਕਰਨ ਤੇ ਧੰਨਵਾਦ ਕੀਤਾ ਅਤੇ ਉਹਨਾਂ ਨੂੰ ਸ਼ੀਲਡਾਂ ਦੇ ਕੇ ਸਨਮਾਨਿਤ ਵੀ ਕੀਤਾ।

ਇਸ ਮੌਕੇ ਸਮੂਹ ਮੈਨੇਜਮੈਂਟ ਕਮੇਟੀ ਜਿਸ ਵਿੱਚ ਚੇਅਰਮੈਨ ਸ਼੍ਰੀ ਸਤੀਸ਼ ਕਾਲੜਾ ਜੀ, ਪ੍ਰਧਾਨ ਸ਼੍ਰੀ ਰਜਿੰਦਰ ਬਾਵਾ ਜੀ, ਵਾਈਸ ਚੇਅਰਮੈਨ ਸ਼ੀ ਹਰਕ੍ਰਿਸ਼ਨ ਭਗਵਾਨ ਦਾਸ ਬਾਵਾ ਜੀ, ਮੈਨੇਜਿੰਗ ਡਾਇਰੈਕਟਰ ਸ਼੍ਰੀ ਸ਼ਾਮ ਸੰੁਦਰ ਭਾਰਦਵਾਜ ਜੀ ਅਤੇ ਵਾਈਸ ਪ੍ਰੈਂਜੀਡੈਂਟ ਸ਼੍ਰੀ ਸ਼ਨੀ ਅਰੋੜਾ ਜੀ ਨੇ ਪ੍ਰਿੰਸੀਪਲ ਮੈਡਮ ਨੂੰ ਸਕੂਲ ਵਿੱਚ ਅਜਿਹੇ ਸਮਾਗਮ ਕਰਵਾਉਣ ਤੇ ਵਧਾਈ ਦਿੱਤੀ ਤੇ ਜੇਤੂ ਵਿਿਦਆਰਥੀਆਂ ਨੂੰ ਆਪਣੀਆਂ ਸ਼ੁੱਭ ਕਾਮਨਾਵਾ ਵੀ ਦਿੱਤੀਆਂ। ਉਹਨਾਂ ਸਟੱਡੀ ਸਕਰਲ ਦੇ ਨੁਮਾਇਦਿਆਂ ਦਾ ਵੀ ਧੰਨਵਾਦ ਕੀਤਾ।