You are here

ਡਿਪਟੀ ਕਮਿਸ਼ਨਰ ਲੁਧਿਆਣਾ ਵੱਲੋਂ ਸਰਕਾਰੀ ਨੌਕਰੀਆਂ ਦੀ ਤਿਆਰੀ ਲਈ ਮੁਫਤ ਕੋਚਿੰਗ ਲੈ ਰਹੇ ਵਿਦਿਆਰਥੀਆਂ ਨਾਲ ਵਿਸ਼ੇਸ਼ ਮੁਲਾਕਾਤ

ਮੁਫਤ ਕੋਚਿੰਗ ਦੇ ਅਗਲੇ ਬੈਚ ਲਈ ਆਨਲਾਈਨ ਅਤੇ ਆਫਲਾਈਨ ਟੈਸਟ ਮਿਤੀ 11 ਫਰਵਰੀ ਨੂੰ
ਲੁਧਿਆਣਾ, ਜਨਵਰੀ 2020-( ਸਤਪਾਲ ਸਿੰਘ ਦੇਹੜਕਾ/ਮਨਜਿੰਦਰ ਗਿੱਲ )-

ਪ੍ਰਦੀਪ ਕੁਮਾਰ ਅਗਰਵਾਲ ਡਿਪਟੀ ਕਮਿਸ਼ਨਰ ਲੁਧਿਆਣਾ ਅਤੇ ਸ਼੍ਰੀਮਤੀ ਨੀਰੂ ਕਤਿਆਲ ਵਧੀਕ ਡਿਪਟੀ ਕਮਿਸ਼ਨਰ-ਕਮ-ਸੀ.ਈ.ਓ., ਡੀ.ਬੀ.ਈ.ਈ. ਲੁਧਿਆਣਾ ਵੱਲੋਂ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਲੁਧਿਆਣਾ ਵਿਖੇ ਸਰਕਾਰੀ ਨੌਕਰੀਆਂ ਦੀ ਤਿਆਰੀ ਲਈ ਮੁਫਤ ਕੋਚਿੰਗ ਲੈ ਰਹੇ ਵਿਦਿਆਰਥੀਆਂ ਨਾਲ ਇਕ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਡਿਪਟੀ ਕਮਿਸ਼ਨਰ ਵੱਲੋਂ ਵਿਦਿਆਰਥੀਆ ਨੂੰ ਆਪਣੇ ਉਦੇਸ਼ ਸਕਾਰਤਮਕ ਰੂਪ ਵਿੱਚ ਚੁਣਨ ਅਤੇ ਕਲਾਸ ਵਿੱਚ ਰੈਗੂਲਰ ਰਹਿਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਪ੍ਰਾਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਲਈ ਕਿਤਾਬਾਂ ਵੀ ਮੁਹੱਈਆ ਕਰਵਾਈਆਂ ਗਈਆਂ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਮੁਕਾਬਲੇ ਦੀ ਪ੍ਰੀਖਿਆ ਦੀ ਤਿਆਰੀ ਲਈ ਬਿਊਰੋ ਵਿਖੇ ਉਪਲੱਬਧ ਮੁਫਤ ਲਾਇਬ੍ਰੇਰੀ ਅਤੇ ਇੰਟਰਨੈੱਟ ਸਹੂਲਤ ਦਾ ਲਾਭ ਲੈ ਸਕਦੇ ਹਨ। ਅਗਰਵਾਲ ਨੇ ਕਿਹਾ ਕਿ ਮੁਫਤ ਕੋਚਿੰਗ ਲਈ ਅਗਲੇ ਬੈਚ ਲਈ ਆਨਲਾਈਨ ਅਤੇ ਆਫਲਾਈਨ ਟੈਸਟ ਮਿਤੀ 11 ਫਰਵਰੀ 2020 ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸੰਗੀਤ ਸਿਨੇਮਾ ਰੋਡ, ਪ੍ਰਤਾਪ ਚੌਂਕ, ਲੁਧਿਆਣਾ ਵਿਖੇ ਸਵੇਰੇ 10:30 ਵਜੇ ਹੋਵੇਗਾ। ਇਸ ਮੌਕੇ ਡਿਪਟੀ ਡਾਇਰੈਕਟਰ ਸ਼੍ਰੀਮਤੀ ਮੀਨਾਕਸ਼ੀ ਸ਼ਰਮਾ, ਜਿਲ੍ਹਾ ਰੋਜ਼ਗਾਰ ਅਫਸਰ ਰਾਜਨ ਸ਼ਰਮਾ, ਡਿਪਟੀ ਸੀ.ਈ.ਓ. ਨਵਦੀਪ ਸਿੰਘ, ਪਲੇਸਮੈਂਟ ਅਫਸਰ ਘਣਸ਼ਿਆਮ, ਕੈਰੀਅਰ ਕਾਊਂਸਲਰ ਡਾ. ਨਿਧੀ ਸਿੰਘੀ ਅਤੇ ਸਮੂਹ ਬਿਊਰੋ ਸਟਾਫ ਵੀ ਮੌਜੂਦ ਸਨ।